ਚੰਡੀਗੜ੍ਹ, 12 ਅਗਸਤ – ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਸੈਣੀ ਨੂੰ ਇੱਕ ਹਫ਼ਤੇ ਦੇ ਅੰਦਰ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਜ਼ਿਆਦਾ ਸੰਪਤੀ ਮਾਮਲੇ ਵਿਚ ਸੈਣੀ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ । ਇਸ ਦੇ ਖਿਲਾਫ ਸੁਮੇਧ ਸੈਣੀ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਤੋਂ ਪਹਿਲਾ ਸੈਣੀ ਨੇ ਮੋਹਾਲੀ ਦੀ ਜਿਲ੍ਹਾ ਅਦਾਲਤ ਤੋਂ ਅਗਾਊ ਜ਼ਮਾਨਤ ਮੰਗੀ ਸੀ। ਮੋਹਾਲੀ ਦੀ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।
ਹਾਈ ਕੋਰਟ ਨੇ ਅੱਜ ਸੈਣੀ ਨੂੰ ਅਗਾਊ ਜ਼ਮਾਨਤ ਦਿੰਦੇ ਹੋਏ ਇਕ ਹਫਤੇ ਦੇ ਅੰਦਰ ਜਾਂਚ ਵਿਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ ।
ADVERTISEMENT