Friday, May 15, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਪਰਤਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

admin by admin
in INDIA, PUNJAB, WORLD
Reading Time: 1 min read
A A
0
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ
0
SHARES
0
VIEWS
Share on FacebookShare on Twitter
ADVERTISEMENT

RelatedPosts

पुलिस मुठभेड़ में दो शातिर बदमाश गिरफ्तार, एक के पैर में लगी गोली

पुलिस मुठभेड़ में दो शातिर बदमाश गिरफ्तार, एक के पैर में लगी गोली

0
गुरुकुल के छात्रों ने किया कमाल, पूरे गुजरात में छाया धमाल!

गुरुकुल के छात्रों ने किया कमाल, पूरे गुजरात में छाया धमाल!

0
सी. बी.एस. ई. बारहवीं में गुरुकुल का शत प्रतिशत रहा परीक्षा परिणाम

सी. बी.एस. ई. बारहवीं में गुरुकुल का शत प्रतिशत रहा परीक्षा परिणाम

0

11 May 2026 Weekly

0

13 May 2026

0

12 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਹੁਣ, ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ (..) ਅਪਲਾਈ ਕਰ ਸਕਦੇ ਹਨ
* ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਜਮਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਵੀ ਲੈ ਸਕਦੇ ਹਨ
* ਜ਼ਿਲਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ

ਚੰਡੀਗੜ, 31 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਯਾਤਰਾ ਤੋਂ ਆਉਣ ਵਾਲਿਆਂ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਯਾਤਰਾ ਤੋਂ ਪਹਿਲਾਂ ਸਾਰੇ ਯਾਤਰੀਆਂ ਨੂੰ ਨਿਰਧਾਰਤ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (..) ‘ਤੇ ਸਵੈ-ਘੋਸ਼ਣਾ ਪੱਤਰ ਜਮਾਂ ਕਰਨਾ ਹੋਵੇਗਾ। ਉਨਾਂ ਨੂੰ ਪੋਰਟਲ ‘ਤੇ ਇਹ ਸਵੈ-ਘੋਸ਼ਣਾ ਵੀ ਦੇਣੀ ਹੋਵੇਗੀ ਕਿ ਉਹ 14 ਦਿਨਾਂ ਦੇ ਲਾਜ਼ਮੀ ਇਕਾਂਤਵਾਸ ਅਰਥਾਤ ਆਪਣੇ ਖ਼ਰਚੇ ‘ਤੇ 7 ਦਿਨਾਂ ਦਾ ਸੰਸਥਾਗਤ ਇਕਾਂਤਵਾਸ ਜਿਸ ਤੋਂ ਬਾਅਦ ਸਿਹਤ ਦੀ ਸਵੈ- ਨਿਗਰਾਨੀ ਦੀ ਸ਼ਰਤ ‘ਤੇ 7 ਦਿਨਾਂ ਦਾ ਘਰੇਲੂ ਇਕਾਂਵਾਸ, ਦੀ ਪਾਲਣਾ ਕਰਨਗੇ ।
ਮੰਤਰੀ ਨੇ ਸਪੱਸ਼ਟ ਕੀਤਾ ਕਿ ਹੁਣ ਯਾਤਰੀ ਘਰੇਲੂ ਇਕਾਂਤਵਾਸ ਲਈ ਸਿੱਧੇ ਆਨਲਾਈਨ ਵੀ ਅਪਲਾਈ ਕਰ ਸਕਦੇ ਹਨ ਜਿਸ ਤਹਿਤ ਸਿਰਫ਼ ਮਾਨਸਿਕ ਪ੍ਰੇਸ਼ਾਨੀ ਦੇ ਠੋਸ ਕਾਰਨਾਂ/ਕੇਸਾਂ ਜਿਵੇਂ ਕਿ ਗਰਭ ਅਵਸਥਾ, ਪਰਿਵਾਰ ਵਿੱਚ ਮੌਤ ਹੋਣ, ਗੰਭੀਰ ਬਿਮਾਰੀ ਅਤੇ 10 ਸਾਲ ਜਾਂ ਇਸ ਤੋਂ ਘੱਟ ਉਮਰ ਵਾਲੇ ਬੱਚਿਆਂ ਦੇ ਮਾਪਿਆਂ ਲਈ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਆਗਿਆ ਹੋਵੇਗੀ। ਜੇ ਉਹ ਇਸ ਤਰਾਂ ਦੀ ਛੋਟ ਚਾਹੁੰਦੇ ਹਨ, ਤਾਂ ਉਨਾਂ ਨੂੰ ਯਾਤਰਾ ਤੋਂ ਘੱਟੋ ਘੱਟ 72 ਘੰਟੇ ਪਹਿਲਾਂ ਆਨ ਲਾਈਨ ਪੋਰਟਲ (..) ‘ਤੇ ਬਿਨੈ ਕਰਨਾ ਹੋਵੇਗਾ। ਉਹਨਾਂ ਕਿਹਾ ਕਿ ਅੰਤਰਰਾਸ਼ਟਰੀ ਯਾਤਰੀ ਪੋਰਟਲ ‘ਤੇ ਕੋਵਿਡ-19 ਦੀ ਟੈਸਟ ਰਿਪੋਰਟ ਜਮਾ ਕਰਵਾ ਸਕਦੇ ਹਨ ਅਤੇ ਇੱਥੇ ਪਹੁੰਚਣ ‘ਤੇ ਜ਼ਿਲਾ ਪ੍ਰਸ਼ਾਸਨ ਦੇ ਨੋਡਲ ਅਧਿਕਾਰੀ ਨੂੰ ਰਿਪੋਰਟ ਕਰਨਾ ਲਾਜ਼ਮੀ ਹੋਵੇਗਾ। ਸਰਕਾਰ ਦੁਆਰਾ ਆਨਲਾਈਨ ਪੋਰਟਲ ‘ਤੇ ਦਿੱਤਾ ਗਿਆ ਫੈਸਲਾ ਅੰਤਿਮ ਹੋਵੇਗਾ।
ਉਨਾਂ ਕਿਹਾ ਕਿ ਯਾਤਰੀ ਆਰਟੀਪੀਸੀਆਰ ਦੀ ਨੈਗੇਟਿਵ ਟੈਸਟ ਰਿਪੋਰਟ ਨੂੰ ਜਮਾ ਕਰਵਾ ਕੇ ਸੰਸਥਾਗਤ ਇਕਾਂਤਵਾਸ ਦੀ ਛੋਟ ਲੈ ਸਕਦੇ ਹਨ। ਇਹ ਟੈਸਟ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ 96 ਘੰਟਿਆਂ ਦੌਰਾਨ ਕੀਤਾ ਜਾਣਾ ਚਾਹੀਦਾ ਹੈ। ਟੈਸਟ ਦੀ ਰਿਪੋਰਟ ਵਿਚਾਰਨ ਲਈ ਪੋਰਟਲ ’ਤੇ ਅਪਲੋਡ ਕੀਤੀ ਜਾਵੇ।
ਸ. ਸਿੱਧੂ ਨੇ ਅੱਗੇ ਕਿਹਾ ਕਿ ਹਰੇਕ ਯਾਤਰੀ ਰਿਪੋਰਟ ਦੀ ਪ੍ਰਮਾਣਿਕਤਾ ਦੇ ਸਬੰਧ ਵਿੱਚ ਸਵੈ-ਘੋਸ਼ਣਾ ਵੀ ਜਮਾ ਕਰੇਗਾ ਅਤੇ ਜਾਣਕਾਰੀ ਗਲਤ ਪਾਏ ਜਾਣ ’ਤੇ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ। ਟੈਸਟ ਰਿਪੋਰਟ ਭਾਰਤ ਵਿੱਚ ਦਾਖ਼ਲ ਹੋਣ ਮੌਕੇ ਹਵਾਈ ਅੱਡੇ ’ਤੇ ਵੀ ਵਿਖਾਈ ਜਾ ਸਕਦੀ ਹੈ।
ਉਨਾਂ ਅੱਗੇ ਕਿਹਾ ਕਿ ਯਾਤਰਾ ਤੋਂ ਪਹਿਲਾਂ, ਯਾਤਰੀਆਂ ਨੂੰ ਸਬੰਧਤ ਏਜੰਸੀਆਂ ਦੁਆਰਾ ਟਿਕਟ ਦੇ ਨਾਲ ਨਾਲ ਕੀ ਕਰਨਾ ਹੈ ਅਤੇ ਕੀ ਨਹੀਂ ਕਰਨਾ ਸਬੰਧੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ। ਸਾਰੇ ਯਾਤਰੀਆਂ ਨੂੰ ਆਪਣੀ ਮੋਬਾਇਲ ਡਿਵਾਇਜ਼ ’ਤੇ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਅਤੇ ਹਵਾਈ ਜਹਾਜ਼/ਸਮੁੰਦਰੀ ਜਹਾਜ਼ ਵਿਚ ਸਵਾਰ ਹੋਣ ਸਮੇਂ ਥਰਮਲ ਸਕਰੀਨਿੰਗ ਤੋਂ ਬਾਅਦ ਸਿਰਫ ਲੱਛਣ ਨਾ ਪਾਏ ਜਾਣ ਵਾਲੇ ਯਾਤਰੀਆਂ ਨੂੰ ਸਵਾਰ ਹੋਣ ਦੀ ਆਗਿਆ ਹੋਵੇਗੀ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਮੀਨੀ ਰਸਤੇ ਰਾਹੀਂ ਆਉਣ ਵਾਲੇ ਯਾਤਰੀਆਂ ਨੂੰ ਵੀ ਉਕਤ ਪ੍ਰੋਟੋਕੋਲ ਦੀ ਪਾਲਣਾ ਕਰਨੀ ਹੋਵਗੀ ਅਤੇ ਸਿਰਫ ਲੱਛਣ ਨਾ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਭਾਰਤ ਵਿੱਚ ਦਾਖ਼ਲ ਹੋਣ ਦੀ ਆਗਿਆ ਦਿੱਤੀ ਜਾਵੇਗੀ। ਹਵਾਈ ਅੱਡਿਆਂ ’ਤੇ ਵਾਤਾਵਰਣ ਦੀ ਸਵੱਛਤਾ ਅਤੇ ਡਿਸਇਨਫੈਕਸ਼ਨ ਜਿਹੇ ਢੁੱਕਵੇਂ ਇਹਤਿਆਤ ਯਕੀਨੀ ਬਣਾਏ ਜਾਣਗੇ।
ਮੰਤਰੀ ਨੇ ਕਿਹਾ ਕਿ ਯਾਤਰਾ ਲਈ ਸਵਾਰ ਹੋਣ ਮੌਕੇ ਹਵਾਈ ਅੱਡਿਆਂ ’ਤੇ ਇੱਕ-ਦੂਜੇ ਤੋਂ ਸਮਾਜਿਕ ਦੂਰੀ ਯਕੀਨੀ ਬਣਾਉਣ ਸਬੰਧੀ ਹਰ ਸੰਭਵ ਉਪਾਅ ਯਕੀਨੀ ਬਣਾਏ ਜਾਣਗੇ। ਯਾਤਰਾ ਦੌਰਾਨ, ਜਿਨਾਂ ਯਾਤਰੀਆਂ ਨੇ ਪੋਰਟਲ ’ਤੇ ਸਵੈ-ਘੋਸ਼ਣਾ ਪੱਤਰ ਨਹੀਂ ਭਰਿਆ, ਨੂੰ ਹਵਾਈ ਜਹਾਜ਼/ਸਮੁੰਦਰੀ ਜਹਾਜ਼ ਵਿਚ ਸਵਾਰ ਹੋਣ ਤੋਂ ਬਾਅਦ ਉਕਤ ਫਾਰਮ ਭਰਨਾ ਹੋਵੇਗਾ ਅਤੇ ਇਸ ਦੀ ਇਕ ਕਾਪੀ ਹਵਾਈ ਅੱਡੇ / ਬੰਦਰਗਾਹ / ਲੈਂਡਪੋਰਟ ’ਤੇ ਮੌਜੂਦ ਸਿਹਤ ਅਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਦਿੱਤੀ ਜਾਵੇਗੀ। ਵਿਕਲਪ ਦੇ ਤੌਰ ’ਤੇ ਅਜਿਹੇ ਯਾਤਰੀ ਸਹੂਲਤ ਉਪਲੱਬਧ ਹੋਣ ’ਤੇ ਸਬੰਧਤ ਅਥਾਰਟੀਆਂ ਦੇ ਨਿਰਦੇਸ਼ਾਂ ਅਨੁਸਾਰ ਹਵਾਈ ਅੱਡੇ/ ਬੰਦਰਗਾਹ / ਲੈਂਡਪੋਰਟ ’ਤੇ ਆਉਣ ਤੋਂ ਬਾਅਦ ਪੋਰਟਲ ’ਤੇ ਸਵੈ-ਘੋਸ਼ਣਾ ਪੱਤਰ ਜਮਾਂ ਕਰ ਸਕਦੇ ਹਨ।
ਉਨਾਂ ਕਿਹਾ ਕਿ ਹਵਾਈ ਅੱਡਿਆਂ / ਪੋਰਟ ਅਤੇ ਹਵਾਈ ਜਹਾਜ਼ਾਂ/ਸਮੁੰਦਰੀ ਜ਼ਹਾਜ਼ਾਂ ਵਿੱਚ ਅਤੇ ਯਾਤਰਾ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਮੇਤ ਕੋਵਿਡ -19 ਸਬੰਧੀ ਜ਼ਰੂਰੀ ਘੋਸ਼ਣਾ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਹਵਾਈ ਜਹਾਜ਼ / ਸਮੁੰਦਰੀ ਜਹਾਜ਼ ਵਿੱਚ ਸਵਾਰ ਹੋਣ ਸਮੇਂ ਏਅਰਲਾਈਨ/ਸਮੁੰਦਰੀ ਜਹਾਜ਼ ਦੇ ਸਟਾਫ਼ ਅਤੇ ਯਾਤਰੀਆਂ ਵੱਲੋਂ ਮਾਸਕ ਪਹਿਨਣ, ਸਾਫ਼-ਸਫ਼ਾਈ ਅਤੇ ਹੱਥਾਂ ਦੀ ਸਫ਼ਾਈ ਆਦਿ ਦੀ ਪਾਲਣਾ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਆਉਣ ਮੌਕੇ ਸਮਾਜਿਕ ਦੂਰੀ ਬਣਾਏ ਰੱਖਣ ਸਬੰਧੀ ਨਿਯਮਾਂ ਨੂੰ ਯਕੀਨੀ ਬਣਾਇਆ ਜਾਵੇ। ਹਵਾਈ ਅੱਡੇ / ਸਮੁੰਦਰੀ ਬੰਦਰਗਾਹ / ਲੈਂਡਪੋਰਟ ਵਿਖੇ ਮੌਜੂਦ ਸਿਹਤ ਅਧਿਕਾਰੀਆਂ ਦੁਆਰਾ ਸਾਰੇ ਯਾਤਰੀਆਂ ਦੀ ਥਰਮਲ ਸਕਰੀਨਿੰਗ ਕੀਤੀ ਜਾਏਗੀ। ਉਨਾਂ ਕਿਹਾ ਕਿ ਹਵਾਈ ਅੱਡੇ ਵਿਖੇ ਤੈਨਾਤ ਸਿਹਤ ਕਰਮਚਾਰੀਆਂ ਨੂੰ ਆਨਲਾਈਨ ਭਰਿਆ ਗਿਆ ਸਵੈ-ਘੋਸ਼ਣਾ ਪੱਤਰ (ਜਾਂ ਫਿਜ਼ੀਕਲ ਸਵੈ-ਘੋਸ਼ਣਾ ਪੱਤਰ ਦੀ ਇਕ ਕਾਪੀ ਜਮਾ ਕਰਾਉਣੀ ਹੋਵੇਗੀ) ਵਿਖਾਉਣਾ ਹੋਵੇਗਾ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਨੂੰ ਤੁਰੰਤ ਇਕਾਂਤਵਾਸ ਕੀਤਾ ਜਾਵੇਗਾ ਅਤੇ ਸਿਹਤ ਪ੍ਰੋਟੋਕੋਲ ਦੇ ਅਨੁਸਾਰ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ।
ਉਨਾਂ ਕਿਹਾ ਕਿ ਥਰਮਲ ਸਕਰੀਨਿੰਗ ਤੋਂ ਬਾਅਦ ਜਿਨਾਂ ਯਾਤਰੀਆਂ ਨੂੰ ਸੰਸਥਾਗਤ ਕੁਆਰੰਟੀਨ ਤੋਂ ਛੋਟ ਦਿੱਤੀ ਗਈ ਹੈ (ਜਿਵੇਂ ਆਨਲਾਈਨ ਪੋਰਟਲ ’ਤੇ ਪਹਿਲਾਂ ਹੀ ਦਰਸਾਇਆ ਗਿਆ ਹੋਵੇ) ਨੂੰ 14 ਦਿਨਾਂ ਦੇ ਘਰੇਲੂ ਇਕਾਂਤਵਾਸ ਦੀ ਆਗਿਆ ਦੇਣ ਤੋਂ ਪਹਿਲਾਂ ਸਬੰਧਤ ਅਥਾਰਟੀਆਂ ਨੂੰ ਫੋਨ / ਸੰਚਾਰ ਦੇ ਕਿਸੇ ਹੋਰ ਮਾਧਿਆਮ ਰਾਹੀਂ ਸੂਚਿਤ ਕਰਨਾ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਾਕੀ ਯਾਤਰੀਆਂ ਨੂੰ ਸੰਸਥਾਗਤ ਕੁਆਰੰਟੀਨ ਸਹੂਲਤਾਂ ਵਿੱਚ ਲਿਜਾਇਆ ਜਾਵੇਗਾ। ਇਨਾਂ ਯਾਤਰੀਆਂ ਨੂੰ ਘੱਟੋ ਘੱਟ 7 ਦਿਨਾਂ ਲਈ ਸੰਸਥਾਗਤ ਕੁਆਰੰਟੀਨ ਤਹਿਤ ਰੱਖਿਆ ਜਾਵੇਗਾ। ਉਨਾਂ ਦੀ ਜਾਂਚ ://…//. ਤੇ ਉਪਲਬਧ ਆਈਸੀਐਮਆਰ ਪ੍ਰੋਟੋਕੋਲ ਦੇ ਅਨੁਸਾਰ ਕੀਤੀ ਜਾਏਗੀ ਅਤੇ ਜੇ ਉਹ ਪਾਜ਼ੇਟਿਵ ਪਾਏ ਜਾਂਦੇ ਹਨ ਤਾਂ ਡਾਕਟਰੀ ਜਾਂਚ ਕੀਤੀ ਜਾਵੇਗੀ। ਜੇ ਉਨਾਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਜਾਂ ਬਹੁਤ ਘੱਟ ਲੱਛਣ ਪਾਏ ਜਾਂਦੇ ਹਨ ਤਾਂ ਉਹਨਾਂ ਨੂੰ ਜਿਵੇਂ ਉੱਚਿਤ ਲੱਗੇ ਕੋਵਿਡ ਜਾਂ ਘਰੇਲੂ ਇਕਾਂਤਵਾਸ ਦੀ ਆਗਿਆ ਦਿੱਤੀ ਜਾਵੇਗੀ। ਜਿਨਾਂ ਯਾਤਰੀਆਂ ਵਿੱਚ ਹਲਕੇ/ ਦਰਮਿਆਨੇ/ ਗੰਭੀਰ ਲੱਛਣ ਪਾਏ ਜਾਂਦੇ ਹਨ ਉਹਨਾਂ ਨੂੰ ਸਮਰਪਿਤ ਸਿਹਤ ਸਹੂਲਤਾਂ ਵਿੱਚ ਦਾਖਲ ਕੀਤਾ ਜਾਵੇਗਾ ਅਤੇ ਦਿੱਤੇ ਪ੍ਰੋਟੋਕੋਲ ਅਨੁਸਾਰ ਉਨਾਂ ਦਾ ਇਲਾਜ ਕੀਤਾ ਜਾਵੇਗਾ। ਜੋ ਯਾਤਰੀ ਨੈਗੇਟਿਵ ਪਾਏ ਜਾਂਦੇ ਹਨ ਉਨਾਂ ਨੂੰ ਖੁਦ ਨੂੰ ਘਰੇਲੂ ਇਕਾਂਤਵਾਸ ਅਤੇ 7 ਦਿਨਾਂ ਤੱਕ ਆਪਣੀ ਸਿਹਤ ਦੀ ਸਵੈ-ਨਿਗਰਾਨੀ ਦੀ ਸਲਾਹ ਦਿੱਤੀ ਜਾਏਗੀ। ਕਿਸੇ ਵੀ ਤਰਾਂ ਦੇ ਲੱਛਣ ਵਿਖਾਈ ਦੇਣ ’ਤੇ ਉਨਾਂ ਨੂੰ ਜ਼ਿਲਾ ਨਿਗਰਾਨ ਅਧਿਕਾਰੀ ਜਾਂ ਸਟੇਟ/ਨੈਸ਼ਨਲ ਕਾਲ ਸੈਂਟਰ (104/1075) ’ਤੇ ਸੂਚਿਤ ਕਰਨਾ ਹੋਵੇਗਾ।

Post Views: 462
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਵਿੱਤ ਮੰਤਰੀ ਪੰਜਾਬ ਵੱਲੋਂ ਕੇਂਦਰ ਦਾ ਜੀਐਸਟੀ ਮੁਆਵਜ਼ਾ ਦੇਣ ਸਬੰਧੀ ਦੋ ਨੁਕਾਤੀ ਫਾਰਮੂਲਾ ਰੱਦ

Next Post

पूर्व राष्ट्रपति प्रणब मुखर्जी का 84 वर्ष की उम्र में निधन

Related Posts

पुलिस मुठभेड़ में दो शातिर बदमाश गिरफ्तार, एक के पैर में लगी गोली
INDIA

पुलिस मुठभेड़ में दो शातिर बदमाश गिरफ्तार, एक के पैर में लगी गोली

0
गुरुकुल के छात्रों ने किया कमाल, पूरे गुजरात में छाया धमाल!
INDIA

गुरुकुल के छात्रों ने किया कमाल, पूरे गुजरात में छाया धमाल!

0
सी. बी.एस. ई. बारहवीं में गुरुकुल का शत प्रतिशत रहा परीक्षा परिणाम
INDIA

सी. बी.एस. ई. बारहवीं में गुरुकुल का शत प्रतिशत रहा परीक्षा परिणाम

0
BREAKING

11 May 2026 Weekly

0
BREAKING

13 May 2026

0
BREAKING

12 May 2026

0
Next Post
पूर्व राष्ट्रपति प्रणब मुखर्जी का 84 वर्ष की उम्र में निधन

पूर्व राष्ट्रपति प्रणब मुखर्जी का 84 वर्ष की उम्र में निधन

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982