Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ

admin by admin
in INDIA, PUNJAB
Reading Time: 1 min read
A A
0
ਪਟਿਆਲਾ : ਪਿੰਡ ਸੀਲ ਦਾ ਨਾਇਬ ਸੂਬੇਦਾਰ ਮਨਦੀਪ ਸਿੰਘ ਚੀਨ ਦੀ ਸਰਹੱਦ ‘ਤੇ ਗਲਵਾਨ ਘਾਟੀ ‘ਚ ਸ਼ਹੀਦ, ਇਲਾਕੇ ‘ਚ ਸੋਗ ਦੀ ਲਹਿਰ
0
SHARES
0
VIEWS
Share on FacebookShare on Twitter
ADVERTISEMENT

RelatedPosts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਤਿੰਨ ਭੈਣਾਂ ਦਾ ਇਕੱਲਾ ਭਰਾ, ਵਿਧਵਾ ਮਾਤਾ, ਪਤਨੀ ਦੇ ਬੇਟਾ ਤੇ ਬੇਟੀ ਨੂੰ ਅਲਵਿਦਾ ਆਖ ਗਿਆ
* ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ
* ਸਾਡੇ ਬਹਾਦਰ ਸ਼ਹੀਦਾਂ ਦੀ ਕੁਰਬਾਨੀ ਅਜਾਂਈ ਨਹੀਂ ਜਾਵੇਗੀ-ਪਰਨੀਤ ਕੌਰ
* ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਧਰਮਸੋਤ ਸਮੇਤ ਵਿਧਾਇਕਾਂ ਕੰਬੋਜ ਤੇ ਜਲਾਲਪੁਰ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ
* ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਸ਼ਹੀਦ ਦੇ ਘਰ ਪੁੱਜੇ, ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
* ਸ਼ਹੀਦ ਦੀ ਮ੍ਰਿਤਕ ਦੇਹ ਪਿੰਡ ਪੁੱਜਣ ‘ਤੇ ਪੂਰੇ ਸਰਕਾਰੀ ਸਨਮਾਨਾਂ ਨਾਲ ਹੋਵੇਗਾ ਅੰਤਿਮ ਸਸਕਾਰ-ਕੁਮਾਰ ਅਮਿਤ

ਪਟਿਆਲਾ, 17 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਵਸਨੀਕ ਅਤੇ ਭਾਰਤੀ ਫ਼ੌਜ ਦਾ ਜਵਾਨ ਨਾਇਬ ਸੂਬੇਦਾਰ ਮਨਦੀਪ ਸਿੰਘ ਵੀ ਉਨ੍ਹਾਂ ਬਹਾਦਰ ਸ਼ਹੀਦਾਂ ‘ਚ ਸ਼ਾਮਲ ਹੈ, ਜਿਹੜੇ ਭਾਰਤ-ਚੀਨ ਸਰਹੱਦ ‘ਤੇ ਗਲਵਾਨ ਘਾਟੀ ਵਿਖੇ ਗੁਆਂਢੀ ਮੁਲਕ ਚੀਨ ਦੀ ਫ਼ੌਜ ਨਾਲ ਹੋਈ ਮੁੱਠਭੇੜ ‘ਚ ਸ਼ਹੀਦ ਹੋਏ ਹਨ। ਜਿਊਂ ਹੀ ਨਾਇਬ ਸੂਬੇਦਾਰ ਮਨਦੀਪ ਸਿੰਘ ਦੀ ਸ਼ਹਾਦਤ ਵਾਲੀ ਖ਼ਬਰ ਪਿੰਡ ਸੀਲ ਪੁੱਜੀ, ਉਸੇ ਵੇਲੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ।
ਸ਼ਹੀਦ ਦੀ 65 ਸਾਲਾ ਮਾਤਾ ਸ੍ਰੀਮਤੀ ਸ਼ਕੁੰਤਲਾ ਨੇ ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਕਿਹਾ ਕਿ ਉਸ ਦਾ ਪੁੱਤਰ ਤਿੰਨ ਭੈਣਾਂ ਦਾ ਇਕੱਲਾ ਭਰਾ ਸੀ ਅਤੇ ਉਸਦੇ ਬੁਢਾਪੇ ਦਾ ਸਹਾਰਾ ਆਪਣੀ ਜਾਨ ਦੇਸ਼ ਦੇ ਲੇਖੇ ਲਾ ਗਿਆ ਹੈ। ਸ਼ਹੀਦ ਦੀ ਸੁਪਤਨੀ ਸ੍ਰੀਮਤੀ ਗੁਰਦੀਪ ਕੌਰ ਨੇ ਰੋਂਦਿਆਂ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਉਸਦੀ ਮਨਦੀਪ ਸਿੰਘ ਨਾਲ ਗੱਲ ਹੋਈ ਸੀ ਪਰੰਤੂ ਹੁਣ ਉਥੇ ਸੰਪਰਕ ਸਾਧਨ ਨਾ ਹੋਣ ਕਰਕੇ ਗੱਲ ਨਹੀਂ ਸੀ ਹੋ ਸਕੀ ਅਤੇ ਅੱਜ ਉਨ੍ਹਾਂ ਦੀ ਸ਼ਹਾਦਤ ਦੀ ਖ਼ਬਰ ‘ਤੇ ਉਸਨੂੰ ਰੱਤੀ ਭਰ ਵੀ ਯਕੀਨ ਨਹੀਂ ਹੋ ਰਿਹਾ। ਜਦੋਂਕਿ ਸ਼ਹੀਦ ਦੇ ਦੋਵੇਂ ਬੱਚਿਆਂ 12 ਸਾਲਾ ਲੜਕਾ ਜੋਬਨਪ੍ਰੀਤ ਸਿੰਘ ਅਤੇ 15 ਸਾਲਾ ਲੜਕੀ ਮਹਿਕਪ੍ਰੀਤ ਕੌਰ ਤੋਂ ਰੋਂਦੇ ਹੋਏ ਆਵਾਜ ਵੀ ਨਹੀਂ ਸੀ ਨਿੱਕਲ ਰਹੀ।
ਇਸੇ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕਰਦਿਆਂ ਕਿਹਾ ਹੈ ਕਿ ਸਾਡੇ ਬਹਾਦਰ ਸ਼ਹੀਦਾਂ ਦੀ ਸ਼ਹਾਦਤ ਅਜਾਂਈਂ ਨਹੀਂ ਜਾਵੇਗੀ ਅਤੇ ਇਸ ਦੁੱਖ ਦੀ ਘੜੀ ‘ਚ ਉਹ ਖ਼ੁਦ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਸਮੇਤ ਸਾਰਾ ਪੰਜਾਬ ਤੇ ਦੇਸ਼ ਸ਼ਹੀਦਾਂ ਦੇ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
20 ਮਾਰਚ 1980 ‘ਚ ਮਾਤਾ ਸ਼ਕੁੰਤਲਾ ਅਤੇ ਪਿਤਾ ਸਵਰਗੀ ਲਛਮਣ ਸਿੰਘ ਦੇ ਘਰ ਜਨਮਿਆਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ 24 ਦਸੰਬਰ 1997 ਨੂੰ ਭਾਰਤੀ ਫ਼ੌਜ ‘ਚ ਭਰਤੀ ਹੋਇਆ ਸੀ ਅਤੇ ਉਹ ਬਹੁਤ ਹੀ ਮਿਲਣਸਾਰ ਅਤੇ ਨੇਕ ਸੁਭਾਅ ਦਾ ਮਾਲਕ ਸੀ। ਉਹ ਕੋਵਿਡ-19 ਦੇ ਲਾਕਡਾਊਨ ਕਰਕੇ ਕੁਝ ਦਿਨ ਪਹਿਲਾਂ ਹੀ ਛੁੱਟੀ ਕੱਟਕੇ ਵਾਪਸ ਲੇਹ ਲਦਾਖ ਨਿਮੋ ਵਿਖੇ ਆਪਣੀ ਤਾਇਨਾਤ ਯੂਨਿਟ 3 ਆਰਟਲਰੀ ਮੀਡੀਅਮ ‘ਚ ਗਿਆ ਸੀ। ਮਿਹਨਤੀ ਸੁਭਾਅ ਦਾ ਮਾਲਕ ਮਨਦੀਪ ਸਿੰਘ ਆਪਣੀ ਯੂਨਿਟ ‘ਚ ਗੰਨਰ ਇੰਸਟ੍ਰਕਟਰ (ਏ.ਆਈ.ਜੀ.) ਸੀ।
ਇਸੇ ਦੌਰਾਨ ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਸ. ਸਾਧੂ ਸਿੰਘ ਧਰਮਸੋਤ ਨੇ ਵੀ ਸ਼ਹੀਦ ਮਨਦੀਪ ਸਿੰਘ ਦੀ ਸ਼ਹਾਦਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜਦੋਂਕਿ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ ਅਤੇ ਸ਼ਹੀਦ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਇਸ ਦੁੱਖ ਦੀ ਘੜੀ ‘ਚ ਉਹ ਪਰਿਵਾਰ ਨਾਲ ਖੜ੍ਹੇ ਹਨ। ਮੈਂਬਰ ਜ਼ਿਲ੍ਹਾ ਪ੍ਰੀਸ਼ਦ ਗਗਨਦੀਪ ਸਿੰਘ ਜੌਲੀ ਜਲਾਲਪੁਰ ਨੇ ਪਰਿਵਾਰ ਨਾਲ ਮੁਲਾਕਾਤ ਕਰਦੇ ਦੁੱਖ ਵੰਡਾਇਆ।
ਸ਼ਹੀਦ ਦੇ ਪਰਿਵਾਰ ਨੂੰ ਧਰਵਾਸ ਦੇਣ ਪੁੱਜੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਦੇ ਪਰਿਵਾਰ ਦੇ ਦੁੱਖ ‘ਚ ਸ਼ਰੀਕ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਰਾਜਪੁਰਾ ਸ. ਖੁਸ਼ਦਿਲ ਸਿੰਘ, ਡੀ.ਐਸ.ਪੀ. ਘਨੌਰ ਸ. ਮਨਪ੍ਰੀਤ ਸਿੰਘ ਤੇ ਤਹਿਸੀਲਦਾਰ ਹਰਸਿਮਰਨ ਸਿੰਘ ਸਮੇਤ ਹੋਰ ਉਚ ਅਧਿਕਾਰੀਆਂ ਨੇ ਵੀ ਦੁਖੀ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਉਹ ਭਾਰਤੀ ਫ਼ੌਜ ਨਾਲ ਰਾਬਤਾ ਕਰ ਰਹੇ ਹਨ ਅਤੇ ਉਸਦੀ ਮ੍ਰਿਤਕ ਦੇਹ ਦੇ ਪਿੰਡ ਸੀਲ ਪਹੁੰਚਣ ‘ਤੇ ਸ਼ਹੀਦ ਦੀ ਮ੍ਰਿਤਕ ਦੇਹ ਦਾ ਪੂਰੇ ਮਾਣ-ਸਨਮਾਨ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ। ਇਸ ਮੌਕੇ ਸ਼ਹੀਦ ਦੇ ਚਚੇਰੇ ਭਰਾ, ਕੈਪਟਨ (ਰਿਟਾ.) ਨਿਰਮਲ ਸਿੰਘ, ਜੋ ਕਿ 30 ਅਪ੍ਰੈਲ ਨੂੰ ਹੀ ਸੇਵਾ ਮੁਕਤ ਹੋ ਕੇ ਚੀਨ ਦੀ ਸਰਹੱਦ ਤੋਂ ਸ਼ਹੀਦ ਮਨਦੀਪ ਸਿੰਘ ਕੋਲੋਂ ਵਾਪਸ ਪਰਤੇ ਹਨ, ਨੇ ਕਿਹਾ ਕਿ ਚੀਨ ਦੀ ਸਰਹੱਦ ‘ਤੇ ਨਾਜੁਕ ਹਾਲਾਤ ‘ਚ ਵੀ ਸਾਡੇ ਜਵਾਨ ਪੂਰੀ ਦਲੇਰੀ ਨਾਲ ਸੇਵਾ ਨਿਭਾ ਰਹੇ ਹਨ।

Post Views: 145
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮਿਸ਼ਨ ਫਤਿਹ: ਪੰਚਾਇਤੀ ਨੁਮਾਇੰਦਿਆਂ ਨੇ ਜਾਗਰੂਕਤਾ ਮੁਹਿੰਮ ਨੂੰ ਦਿੱਤਾ ਹੁਲਾਰਾ

Next Post

ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

Related Posts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”
BREAKING

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
Next Post
ਬਰਸਾਤਾਂ ਦੇ ਮੌਸਮ ‘ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ ‘ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

ਬਰਸਾਤਾਂ ਦੇ ਮੌਸਮ 'ਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹੇ 'ਚ 7 ਕੰਟਰੋਲ ਰੂਮ ਸਥਾਪਿਤ   ਡਿਪਟੀ ਕਮਿਸ਼ਨਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us