ਤਰਨ-ਤਾਰਨ/ਭਿੱਖੀਵਿੰਡ 22 ਅਗਸਤ (ਰਣਬੀਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਜਿਲ਼੍ਹਾ ਪ੍ਰਧਾਨ ਤਰਸੇਮ ਸਿੰਘ ਕਲਸੀ ਦੀ ਅਗਵਾਈ ਹੇਠ ਮੰਗਤ ਰਾਮ ਦੀ ਆੜਤ ਤੇ ਕੀਤੀ ਗਈ।ਇਸ ਮੀਟਿੰਗ ਵਿਚ ਕਿਸਾਨਾਂ ਨੇ ਵੱਧ ਚੱੜ ਕੇ ਹਿਸਾ ਲਿਆ।ਇਸ ਮੌਕੇ ਪ੍ਰਧਾਨ ਕਲਸੀ ਨੇ ਕਿਹਾ ਕਿ ਸਾਡੀ ਇਸ ਮੀਟਿੰਗ ਦਾ ਮਕਸਦ ਕਿਸਾਨਾਂ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕਰਨਾ ਹੈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਇਹ ਵੀ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਪੂਰੀ ਵਾਹ ਲਾਉਣਗੇ ਤੇ ਵੱਧ ਤੋ ਵੱਧ ਕਿਸਾਨਾਂ ਨੂੰ ਇਹਨਾਂ ਕਾਲੇ ਕਾਨੂੰਨਾਂ ਖਿਲਾਫ ਲਾਮਬੰਦ ਕਰਨਗੇ।ਉਹਨਾਂ ਨੇ ਕਿਹਾ ਕਿ ਕਿਸਾਨ ਵਿਰੋਧੀ ਨੀਤੀਆਂ ਕਾਰਨ ਹਰ ਸਾਲ ਹਜਾਰਾਂ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ।ਉਹਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਇਹ ਕਾਲੇ ਕਾਨੂੰਨ ਜਲਦੀ ਤੋਂ ਜਲਦੀ ਵਾਪਸ ਲੈ ਲਵੇ ਨਹੀ ਤਾਂ ਬੀ.ਜੇ.ਪੀ ਸਰਕਾਰ ਦਾ ਵਿਰੋਧ ਹੋਰ ਵੀ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਅਰਵਿੰਦਰ ਸਿੰਘ ਸੋਨੂ,ਮਨੀ ਸੰਧੂ,ਮੰਗਤ ਰਾਮ ਅੜਤੀਆ,ਹਰਪਾਲ ਸਿੰਘ,ਸ਼ੇਰ ਸਿੰਘ, ਕੁਲਦੀਪ ਸਿੰਘ,ਜੱਸਾ ਸਿੰਘ ਪੂਹਲਾ,ਗੁਰਲਾਲ ਸਿੰਘ, ਸਾਹਿਬ ਸਿੰਘ,ਜਸਕਰਨ ਸਿੰਘ,ਮਨਜੀਤ ਸਿੰਘ, ਗੁਰਪਿੰਦਰ ਸਿੰਘ, ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ।
ADVERTISEMENT