ਸਿੰਘੂ ਬਾਰਡਰ,29 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ): – ਸਿੰਘੂ ਬਾਰਡਰ ‘ਤੇ ਅੱਜ ਜ਼ਬਰਦਸਤ ਹੰਗਾਮਾ ਹੋਇਆ । ਪੁਲਿਸ ਵਲੋਂ ਭਾਰੀ ਲਾਠੀਚਾਰਜ ਕੀਤਾ ਗਿਆ । ਸਥਾਨਕ ਭਾਜਪਾ ਨਾਲ ਸੰਬੰਧਤ ਲੋਕਾਂ ਵਲੋਂ ਸਿੰਘੂ ਬਾਰਡਰ ‘ਤੇ ਪੱਥਰਬਾਜ਼ੀ ਵੀ ਹੋਈ । ਪੁਲਿਸ ਦੀ ਸ਼ਹਿ ‘ਤੇ ਕੁੱਝ ਵਿਅਕਤੀਆਂ ਨੇ ਨਾਅਰੇਬਾਜ਼ੀ ਕੀਤੀ ਤੇ ਕਿਸਾਨਾਂ ‘ਤੇ ਹਿੰਸਕ ਹਮਲਾ ਕਰ ਦਿੱਤਾ। ਪੁਲਿਸ ਵਲੋਂ ਹੰਝੂ ਗੈਸ ਦੇ ਗੋਲੇ ਵੀ ਛੱਡੇ ਗਏ ਹਨ। ਕਿਸਾਨਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਵੀ ਕੀਤਾ ਜਾ ਰਿਹਾ ਹੈ।
ਸਿੰਘੂ ਬਾਰਡਰ ਵਿਖੇ ਕਥਿਤ ਸਥਾਨਕ ਲੋਕਾਂ ਵਲੋਂ ਕੀਤੇ ਗਏ ਅੰਦੋਲਨਕਾਰੀ ਕਿਸਾਨਾਂ ‘ਤੇ ਹਮਲੇ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਇਹ ਭਾਜਪਾ ਦੇ ਗੁੰਡੇ ਸਨ। ਜਿਨ੍ਹਾਂ ਨੇ ਹਮਲਾ ਕੀਤਾ ਹੈ ਅਤੇ ਪੁਲਿਸ ਨੇ ਇਨ੍ਹਾਂ ਨੂੰ ਜਾਣਬੁੱਝ ਕੇ ਰੋਕਿਆ ਨਹੀਂ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਸ ਦੌਰਾਨ ਕੁੱਝ ਕਿਸਾਨ ਤੇ ਬੱਚੇ ਲਾਪਤਾ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪਰ ਕਿਸਾਨ ਅੰਦੋਲਨ ਹਰ ਹਾਲਤ ਵਿਚ ਜਾਰੀ ਰਹੇਗਾ।