Wednesday, March 4, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਮੁੱਖ ਮੰਤਰੀ ਵੱਲੋਂ ਡੀ.ਜੀ.ਪੀ. ਨੂੰ ਨਕਲੀ ਸ਼ਰਾਬ ਦੇ ਦੁਖਾਂਤ ’ਚ ਸਿੱਧੇ ਤੌਰ ’ਤੇ ਸ਼ਾਮਲ ਵਿਅਕਤੀਆਂ ਵਿਰੁੱਧ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ

admin by admin
in INDIA, PUNJAB
Reading Time: 1 min read
A A
0
ਆੜਤੀਆਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਬਣਦੇ ਕਮਿਸ਼ਨ ਨੂੰ ਬਹਾਲ ਕੀਤਾ ਜਾਵੇ : ਅਮਰਿੰਦਰ
0
SHARES
0
VIEWS
Share on FacebookShare on Twitter
ADVERTISEMENT

RelatedPosts

होली का त्यौहार पड़ा फीका सिलीपर बस पलटने से मची अफरा तफरी

होली का त्यौहार पड़ा फीका सिलीपर बस पलटने से मची अफरा तफरी

0
होटल राज पैलेस बना जिस्म फरोशी का अड्डा

होटल राज पैलेस बना जिस्म फरोशी का अड्डा

0
गुरुकुल में ओरियंटेशन प्रोग्राम संपन्न

गुरुकुल में ओरियंटेशन प्रोग्राम संपन्न

0
भ्रष्टाचार पर SSP इटावा का कड़ा प्रहार: ‘जीरो टॉलरेंस’ नीति का शानदार उदाहरण!

भ्रष्टाचार पर SSP इटावा का कड़ा प्रहार: ‘जीरो टॉलरेंस’ नीति का शानदार उदाहरण!

0
श्री राम कथा में हुआ संत मिलन स्वागत

श्री राम कथा में हुआ संत मिलन स्वागत

0
किशोर डूबे गांव में मचा हड़कंप

किशोर डूबे गांव में मचा हड़कंप

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 5 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਸਿੰਘ ਨੇ ਅੱਜ ਕਿਹਾ ਕਿ ਨਕਲੀ ਸ਼ਰਾਬ ਦੇ ਕੇਸ ’ਚ ਸਿਆਸੀ ਦਖ਼ਲਅੰਦਾਜ਼ੀ ਨੂੰ ਹਰਗਿਜ਼ ਬਰਦਾਸ਼ਤ ਨਹੀਂ ਜਾਵੇਗਾ। ਉਨਾਂ ਨੇ ਡੀ.ਜੀ.ਪੀ. ਨੂੰ ਇਸ ਘਟਨਾ ਵਿੱਚ ਸਿੱਧੀ ਸ਼ਮੂਲੀਅਤ ਵਾਲਿਆਂ ਵਿਰੁੱਧ ਆਈ.ਪੀ.ਸੀ. ਦੀ ਧਾਰਾ 302 ਤਹਿਤ ਕਤਲ ਕੇਸ ਦਰਜ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਹਾਲ ਹੀ ਦੇ ਸਮਿਆਂ ਦੀ ਸਭ ਤੋਂ ਵੱਡੀ ਤਰਾਸਦੀ ਦੱਸਦਿਆਂ ਪੀੜਤਾਂ ਲਈ ਇਨਸਾਫ ਦਾ ਵਾਅਦਾ ਕੀਤਾ। ਉਨਾਂ ਨੇ ਨਕਲੀ/ਨਾਜਾਇਜ਼ ਸ਼ਰਾਬ ਬਣਾਉਣ ਤੇ ਤਸਕਰੀ ਲਈ ਐਕਸਾਈਜ਼ ਐਕਟ ਵਿੱਚ ਸਜ਼ਾ ਵਧਾਉਣ ਦਾ ਵਿਚਾਰ ਪੇਸ਼ ਕੀਤਾ ਤਾਂ ਕਿ ਵਾਰ-ਵਾਰ ਅਪਰਾਧ ਕਰਨ ਵਾਲੇ ਜੇਲ ਦੀਆਂ ਸ਼ਲਾਖਾਂ ਪਿੱਛੇ ਰਹਿਣ ਅਤੇ ਮੁੜ ਅਪਰਾਧ ਕਰਨ ਲਈ ਛੇਤੀ ਕੀਤਿਆਂ ਬਾਹਰ ਨਾ ਆ ਸਕਣ।
ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਕਈ ਮੰਤਰੀਆਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੇ ਸੁਝਾਅ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਨਾਜਾਇਜ਼ ਸ਼ਰਾਬ ਦੀ ਤਸਕਰੀ ਵਰਗੇ ਸੰਗਠਿਤ ਅਪਰਾਧ ’ਤੇ ਕਾਬੂ ਪਾਉਣ ਲਈ ਪਕੋਕਾ ਵਰਗਾ ਸਖ਼ਤ ਕਾਨੂੰਨ ਲਿਆਉਣ ਦੀ ਲੋੜ ਹੈ। ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕਾਇਮ ਕੀਤੀ ਸਬ-ਕਮੇਟੀ ਨੂੰ ਤਜਵੀਜ਼ਤ ਕਾਨੂੰਨ ਦੇ ਉਪਬੰਧਾਂ ਨੂੰ ਘੋਖਣ ਅਤੇ ਅੰਤਮ ਰੂਪ ਦੇ ਕੇ ਰਿਪੋਰਟ ਛੇਤੀ ਤੋਂ ਛੇਤੀ ਸੌਂਪਣ ਲਈ ਆਖਿਆ। ਉਨਾਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਹੋਰ ਮੰਤਰੀਆਂ ਨਾਲ ਸਹਿਮਤੀ ਜ਼ਾਹਰ ਕੀਤੀ ਕਿ ਪਕੋਕਾ (ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ ਐਕਟ) ਨਾਲ ਸੰਗੀਨ ਅਪਰਾਧੀਆਂ ਨੂੰ ਕਾਬੂ ਕਰਨ ਵਿੱਚ ਸਹਾਇਤਾ ਮਿਲ ਸਕਦੀ ਹੈ ਅਤੇ ਗੈਂਗਸਟਰਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੋ ਸਕਦਾ ਹੈ ਜੋ ਜੇਲਾਂ ਵਿੱਚੋਂ ਵੀ ਸੰਗਠਿਤ ਅਪਰਾਧ ਨਾਲ ਨਜਿੱਠਦੇ ਹਨ ਅਤੇ ਅਤਿਵਾਦੀਆਂ ਨਾਲ ਵੀ ਨੇੜਲੇ ਸਬੰਧ ਰੱਖਦੇ ਹਨ।
ਮੁੱਖ ਮੰਤਰੀ ਨੇ ਨਕਲੀ ਸ਼ਰਾਬ ਦੀ ਘਟਨਾ ’ਤੇ ਦੋ ਵੱਖ-ਵੱਖ ਵੀਡੀਓ ਕਾਨਫਰੰਸਿੰਗ ਦੌਰਾਨ ਇਹ ਆਦੇਸ਼ ਜਾਰੀ ਕੀਤੇ ਜਿਨਾਂ ਵਿੱਚੋਂ ਇਕ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਦਕਿ ਮੀਟਿੰਗ ਦੌਰਾਨ ਦੂਜੀ ਮੀਟਿੰਗ ਪੁਲੀਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਜਾਇਜ਼ਾ ਮੀਟਿੰਗ ਦੌਰਾਨ ਲਿਆ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਦੁਖਾਂਤ ਦੇ ਪੀੜਤਾਂ ਨੂੰ ਸ਼ਰਧਾਂਜਲੀ ਵਜੋਂ 2-ਮਿੰਟ ਦਾ ਮੌਨ ਧਾਰਿਆ।
ਇਸ ਤੋਂ ਪਹਿਲਾਂ ਵੀਡੀਓ ਕਾਨਫਰੰਸਿੰਗ ਦੌਰਾਨ ਪੁਲੀਸ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਸਖਤ ਹੁਕਮ ਜਾਰੀ ਕਰਦਿਆਂ ਕਿਹਾ,‘‘ਇਸ ਧੰਦੇ ਨੂੰ ਖਤਮ ਕਰੋ, ਸਰਹੱਦੀ ਇਲਾਕਿਆਂ ਨੂੰ ਸਾਫ ਕਰੋ।’’ ਇਸ ਮੀਟਿੰਗ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਤੋਂ ਇਲਾਵਾ ਤਰਨ ਤਾਰਨ, ਅੰਮਿ੍ਰਤਸਰ ਦਿਹਾਤੀ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲਾ ਪੁਲੀਸ ਮੁਖੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀ ਸ਼ਾਮਲ ਸਨ।
ਮੁੱਖ ਮੰਤਰੀ ਨੇ ਕਿਹਾ,‘‘ਇਸ ਨੂੰ ਬੰਦ ਕਰਨਾ ਹੋਵੇਗਾ।’’ ਉਨਾਂ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਲਾਹਣ ਦੀ ਵਰਤੋਂ ਨਾਲ ਨਾਜਾਇਜ਼ ਸ਼ਰਾਬ ਦਾ ਧੰਦਾ ਲੰਮੇ ਸਮੇਂ ਤੋਂ ਚੱਲ ਰਿਹਾ ਹੈ ਪਰ ਗੁਆਂਢੀ ਸੂਬਿਆਂ ਤੋਂ ਤਸਕਰੀ ਦੇ ਨਵੇਂ ਰੁਝਾਨ ਨਾਲ ਹੁਣ ਇਹ ਸਥਿਤੀ ਖਤਰਨਾਕ ਪੱਧਰ ਤੱਕ ਨਿੱਘਰ ਗਈ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿ ‘‘ਉਹ ਨਕਲੀ ਤੇ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਤਸਕਰੀ ਦੇ ਧੰਦੇ ਦਾ ਅੰਤ ਵੇਖਣਾ ਚਾਹੁੰਦੇ ਹਨ।’’ ਮੁੱਖ ਮੰਤਰੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਮੁਜਰਮਾਂ, ਭਾਵੇਂ ਮਰਦ ਹੋਣ ਜਾਂ ਮਹਿਲਾਵਾਂ ਨਾਲ ਨਿਪਟਣ ਮੌਕੇ, ਪੂਰੀ ਸਖਤੀ ਵਰਤਣ ਦੇ ਨਿਰਦੇਸ਼ ਦਿੱਤੇ ਗਏ। ਨਸ਼ਿਆਂ ਤੇ ਨਾਜਾਇਜ਼/ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਾ ਕਰਨ ਦੀ ਸਰਕਾਰ ਦੀ ਨੀਤੀ ਨੂੰ ਦਹੁਰਾਉਦਿਆਂ ਉਨਾਂ ਪੰਜਾਬ ਵਿੱਚੋਂ ਇਕੋ ਵਾਰ ਤੇ ਹਮੇਸ਼ਾ-ਹਮੇਸ਼ਾ ਲਈ ਇਸ ਖਤਰੇ ਨੂੰ ਖਤਮ ਕਰਨ ਲਈ ਪੁਲੀਸ ਨੂੰ ਆਬਕਾਰੀ ਤੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਕੰਮ ਕਰਨ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੀੜਤ ਬਹੁਤ ਗਰੀਬ ਪਰਿਵਾਰਾਂ ਨਾਲ ਸਬੰਧਤ ਸਨ। ਉਨਾਂ ਨੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਲਈ ਪੀੜਤਾਂ ਦੇ ਪਰਿਵਾਰਾਂ ਦੀ ਸ਼ਨਾਖਤ ਕਰਨ ਅਤੇ ਮਿਥੀ ਵਾਧੂ ਰਾਹਤ ਮੁਹੱਈਆ ਕਰਵਾਉਣ ਦੀ ਪ੍ਰਿਆ ਖਾਤਰ ਦਸ ਦਿਨਾਂ ਦੀ ਸਮਾਂ-ਸੀਮਾਂ ਤੈਅ ਕੀਤੀ ਗਈ ਹੈ। ਮੁੱਖ ਮੰਤਰੀ ਵੱਲੋਂ ਇਸ ਦੁਖਾਂਤ ਦਾ ਸ਼ਿਕਾਰ ਹੋਏ ਪ੍ਰਤੀ ਪੀੜਤ ਦੇ ਪਰਿਵਾਰ ਲਈ 2 ਲੱਖ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ। ਇਸ ਘਟਨਾ ਵਿੱਚ ਹੁਣ ਤੱਕ 113 ਵਿਅਕਤੀਆਂ ਨੇ ਜਾਨ ਗਵਾਈ ਹੈ ਅਤੇ ਕਈ ਇਲਾਜ ਅਧੀਨ ਹਨ ਜੋ ਹਸਪਤਾਲਾਂ ਵਿੱਚ ਮੁਫਤ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਤਰਨਤਾਰਨ ਕੁਲਵੰਤ ਸਿੰਘ ਨੇ ਕਿਹਾ ਕਿ ਉਨਾਂ ਦੇ ਜ਼ਿਲੇ ਵਿੱਚ 84 ਮੌਤਾਂ ਰਿਪੋਰਟ ਹੋਈਆਂ ਹਨ ਅਤੇ 13 ਵਿਅਕਤੀ ਇਲਾਜ ਅਧੀਨ ਹਨ। ਉਨਾਂ ਦੱਸਿਆ ਇਨਾਂ 13 ਵਿੱਚੋਂ 6 ਨੂੰ ਅੱਖਾਂ ਦੇ ਇਲਾਜ ਲਈ ਅੰਮਿ੍ਰਤਸਰ ਤਬਦੀਲ ਕੀਤਾ ਗਿਆ ਹੈ ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ। ਰਾਹਤ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਲਈ ਐਲਾਨੀ 2 ਲੱਖ ਐਕਸ-ਗ੍ਰੇਸ਼ੀਆ ਸਹਾਇਤਾ ਭਲਕੇ ਮੁਹੱਈਆ ਕਰਵਾਈ ਜਾਵੇਗੀ ਕਿਉ ਜੋ ਤਸਦੀਕ ਕੀਤੇ ਜਾਣ ਦਾ ਕੰਮ ਹੋ ਚੁੱਕਿਆ ਹੈ ਅਤੇ ਬਾਕੀ ਪ੍ਰਿਆ ਅਗਲੇ 24 ਘੰਟਿਆਂ ਵਿੱਚ ਮੁਕੰਮਲ ਹੋ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੈਰ-ਸਰਕਾਰੀ ਸੰਸਥਾਵਾਂ ਸਮੇਤ ਬਾਲ ਭਲਾਈ ਕਮੇਟੀ ਨੂੰ ਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਕੌਂਸਲਿੰਗ ਲਈ ਨਾਲ ਲਾਇਆ ਗਿਆ ਹੈ। ਇਨਾਂ ਵਿੱਚ ਦੋ ਉਹ ਬੱਚੇ ਵੀ ਹਨ ਜਿਨਾਂ ਨੇ ਆਪਣੇ ਮਾਤਾ-ਪਿਤਾ ਦੋਵੇਂ ਗੁਆਏ ਹਨ। ਰੁਜ਼ਗਾਰਯੋਗ ਉਮਰ ਵਾਲੇ ਬੱਚਿਆਂ ਨੂੰ ਸਵੈ-ਰੁਜ਼ਗਾਰ ਲਈ ਸਹਾਇਤਾ ਦਿੱਤੀ ਜਾਵੇਗੀ ਜਦੋਂਕਿ ਵਿਧਵਾਵਾਂ ਨੂੰ ਗੁਜ਼ਾਰੇ ਲਈ ਹੋਰ ਸਹਾਇਤਾ ਤੋਂ ਇਲਾਵਾ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਅੰਮਿ੍ਰਤਸਰ ਗੁਰਪ੍ਰੀਤ ਖਹਿਰਾ ਨੇ ਕਿਹਾ ਕਿ ਉਨਾਂ ਦੇ ਜ਼ਿਲੇ ਵਿੱਚ 15 ਮੌਤਾਂ ਦੀਆਂ ਰਿਪੋਰਟ ਹੋਈਆਂ ਹਨ ਅਤੇ ਪਰਿਵਾਰਾਂ ਨੂੰ ਬਿਨਾਂ ਦੇਰੀ ਰਾਹਤ ਮੁਹੱਈਆ ਕਰਵਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਉਨਾਂ ਪਾਸ ਪਈ ਨਾਜਾਇਜ਼ ਸ਼ਰਾਬ ਨਸ਼ਟ ਕਰਨ ਅਤੇ ਸ਼ਰਾਬ ਦੀ ਖਪਤ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ।
ਬਾਰਡਰ ਰੇਂਜ ਦੇ ਆਈ.ਜੀ ਐਸ.ਪੀ.ਐਸ.ਪਰਮਾਰ ਨੇ ਦੱਸਿਆ ਕਿ ਆਬਕਾਰੀ ਐਕਟ ਤੇ ਆਈ.ਪੀ.ਸੀ. ਦੀ ਧਾਰਾ 304 ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ ਮੁਜਰਮਾਂ ਦੀ ਸ਼ਨਾਖਤ ਕਰਨ ਅਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਆਰੰਭਣ ਲਈ ਸਰਹੱਦੀ ਖੇਤਰਾਂ ਵਿੱਚ ਸਾਂਝੀ ਛਾਪੇਮਾਰੀ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਸ਼ੁਰੂਆਤੀ ਤੌਰ ’ਤੇ ਤਰਨਤਾਰਨ ਵਿਚਲੇ ਪੀੜਤਾਂ ਦੇ ਪਰਿਵਾਰਾਂ, ਜਿਨਾਂ ਨੇ ਸਭ ਤੋਂ ਵਧੇਰੇ ਜਾਨਾਂ ਗਵਾਈਆਂ ਹਨ, ਵੱਲੋਂ ਮੌਤਾਂ ਨੂੰ ਲੁਕਾਇਆ ਗਿਆ ਅਤੇ ਪੋਸਟ-ਮਾਰਟਮ ਤੋਂ ਬਿਨਾਂ ਹੀ ਸਸਕਾਰ ਕਰ ਦਿੱਤੇ ਗਏ। ਉਨਾਂ ਨੇ ਈਥਾਨੋਲ ਅਤੇ ਹੋਰ ਸਪਿਰਿਟਾਂ ਲਈ ਕਲਰ-ਕੋਡਿੰਗ ਚਾਲੂ ਕਰਨ ਦਾ ਸੁਝਾਅ ਦਿੱਤਾ ਤਾਂ ਜੋ ਅਜਿਹੇ ਪਦਾਰਥਾਂ ਦੀ ਨਾਜਾਇਜ਼ ਵਿਕਰੀ/ਵੰਡ ਨੂੰ ਰੋਕਿਆ ਜਾ ਸਕੇ।

Post Views: 83
  • Facebook
  • Twitter
  • WhatsApp
  • Telegram
  • Facebook Messenger
  • Copy Link
Tags: and directed the DGP to book those directly involved for murder under section 302 of IPC. Promising justice for the victims of the caseAugust 5 Punjab Chief Minister Captain Amarinder Singh on Wednesday said he will not tolerate any political interference in the hooch tragedy caseduring a Cabinet meetMOOTS AMENDMENT TO EXCISE ACT TO ENHANCE PUNISHMENT FOR LIQUOR SMUGGLERS · ASKS BRAHM MOHINDRA LED PANEL TO SUBMIT REPORT ON PCOCA TO ENABLE GOVT TO CONSIDER EARLY PCOCA ENACTMENT ChandigarhPUNJAB CM DIRECTS DGP TO BOOK THOSE DIRECTLY INVOLVED IN HOOCH TRAGEDY U/S 302 IPC FOR MURDER · SAYS WON’T TOLERATE POLITICAL INTERFERENCEthat was set up under Brahm Mohindra to examine the provisions of the proposed lawthe Chief Minister also mooted enhancement of punishment for spurious/illicit liquor manufacturing and smuggling under the Excise Actthe Chief Minister asked the Sub-Committeeto ensure that repeat offenders remain behind the bars and are not able to come out easily to indulge again in the crime. As several ministers agreedto the suggestion of Advocate General Atul Nanda that a strict law like PCOCA was needed to combat organised crime like illicit liquor smugglingwhich he termed as the biggest tragedy of recent times
ShareTweetPin
Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਪੰਜਾਬ ਦਾ ਮਾਣ’ ਪ੍ਰੋਗਰਾਮ ਦਾ ਆਗਾਜ਼

Next Post

सबके राम, सबमें राम: भूमिपूजन से नरेन्द्र मोदी ने दिया भाईचारे का संदेश

Related Posts

होली का त्यौहार पड़ा फीका सिलीपर बस पलटने से मची अफरा तफरी
INDIA

होली का त्यौहार पड़ा फीका सिलीपर बस पलटने से मची अफरा तफरी

0
होटल राज पैलेस बना जिस्म फरोशी का अड्डा
INDIA

होटल राज पैलेस बना जिस्म फरोशी का अड्डा

0
गुरुकुल में ओरियंटेशन प्रोग्राम संपन्न
INDIA

गुरुकुल में ओरियंटेशन प्रोग्राम संपन्न

0
भ्रष्टाचार पर SSP इटावा का कड़ा प्रहार: ‘जीरो टॉलरेंस’ नीति का शानदार उदाहरण!
INDIA

भ्रष्टाचार पर SSP इटावा का कड़ा प्रहार: ‘जीरो टॉलरेंस’ नीति का शानदार उदाहरण!

0
श्री राम कथा में हुआ संत मिलन स्वागत
INDIA

श्री राम कथा में हुआ संत मिलन स्वागत

0
किशोर डूबे गांव में मचा हड़कंप
INDIA

किशोर डूबे गांव में मचा हड़कंप

0
Next Post
सबके राम, सबमें राम: भूमिपूजन से नरेन्द्र मोदी ने दिया भाईचारे का संदेश

सबके राम, सबमें राम: भूमिपूजन से नरेन्द्र मोदी ने दिया भाईचारे का संदेश

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

© 2023 presskitaquat.com - Powered by AMBIT SOLUTIONS+917488039982