Friday, July 31, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home WORLD

ਪੰਜਾਬ ਦੇ ਮੁੱਖ ਮੰਤਰੀ ਨੇ ਏ.ਸੀ.ਪੀ. ਕੋਹਲੀ ਦੇ ਪੁੱਤਰ ਨੂੰ ਉਸ ਦੀ ਗਰੈਜੂਏਸ਼ਨ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦਿੱਤੀ

admin by admin
in WORLD
Reading Time: 1 min read
A A
0
ਮੁੱਖ ਮੰਤਰੀ ਨੇ ‘ਰਿਮੈਂਬਰੈਂਸ ਵਾਲ’  `ਤੇ ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ. ਕੋਹਲੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਡੀ.ਜੀ.ਪੀ. ਦਿਨਕਰ ਗੁਪਤਾ ਨੇ ਪੁਲਿਸ ਅਫਸਰਾਂ ਨੂੰ ਸੁਰੱਖਿਅਤ ਕਰਫਿਊ ਛੋਟਾਂ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਾਲ ਹੀ ਮਾਨਵੀ ਰਹਿ ਕੇ ਕੰਮ ਕਰਨ ਲਈ ਕਿਹਾ
ਚੰਡੀਗੜ•, 29 ਅਪਰੈਲ (ਵਰਸ਼ਾ ਵਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ-19 ਕਾਰਨ ਆਪਣੀ ਜਾਨ ਗਵਾਉਣ ਵਾਲੇ ਏ.ਸੀ.ਪੀ. ਅਨਿਲ ਕੋਹਲੀ ਦੇ ਛੋਟੇ ਲੜਕੇ ਨੂੰ ਉਸ ਦੀ ਗਰੈਜੂਏਸ਼ਨ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ। 117 ਡੀ.ਐਸ.ਪੀਜ਼, 382 ਐਸ.ਐਚ.ਓਜ਼, ਏ.ਡੀ.ਜੀ.ਪੀਜ਼, ਆਈ.ਜੀਜ਼, ਐਸ.ਐਸ.ਪੀਜ਼ ਤੇ ਐਸ.ਪੀਜ਼ ਸਣੇ ਫੀਲਡ ਵਿੱਚ ਮੋਹਰੀ ਕਤਾਰ ‘ਚ ਡਟੇ ਅਫਸਰਾਂ ਤੇ ਕਰਮਚਾਰੀਆਂ ਨਾਲ ਬੁੱਧਵਾਰ ਨੂੰ ਪਹਿਲੀ ਵੀਡਿਓ ਕਾਨਫਰੰਸ ਵਿੱਚ ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕੀਤਾ ਕਿ ਏ.ਸੀ.ਪੀ. ਦੇ ਲੜਕੇ ਪਾਰਸ ਨੂੰ ਸ਼ਰਤ ‘ਤੇ ਨਿਯੁਕਤੀ ਪੱਤਰ ਦੇ ਦਿੱਤਾ ਹੈ ਜਿਸ ਉਤੇ ਉਸ ਨੇ ਵੀ ਸਹੀ ਪਾ ਦਿੱਤੀ ਹੈ ਜਿਸ ਅਨੁਸਾਰ ਉਸ ਨੂੰ ਗਰੈਜੂਏਸ਼ਨ ਮੁਕੰਮਲ ਹੋਣ ‘ਤੇ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰ ਦਿੱਤਾ ਜਾਵੇਗਾ। ਡੀ.ਜੀ.ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਕੋਵਿਡ ਖਿਲਾਫ ਜੰਗ ਵਿੱਚ ਡਟੇ ਪੁਲਿਸ ਕਰਮੀਆਂ ਦੀ ਸਿਹਤ ਤੇ ਭਲਾਈ ਲਈ ਅਤਿਅੰਤ ਸਹਾਇਤਾ ਕਰ ਰਹੇ ਹਨ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਆਪਣੇ ਕਰਮੀਆਂ ਦੀ ਭਲਾਈ ਲਈ ਪੂਰੀ ਤਰ•ਾਂ ਵਚਨਬੱਧ ਹੈ। ਉਨ•ਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇਸ਼ ਭਰ ਦੇ ਮੁੱਖ ਮੰਤਰੀਆਂ ਵਿੱਚੋਂ ਪਹਿਲੇ ਹਨ ਜਿਨ•ਾਂ ਪੰਜਾਬ ਪੁਲਿਸ ਦੇ ਕਰਮਚਾਰੀਆਂ ਲਈ 50 ਲੱਖ ਰੁਪਏ ਦਾ ਸਿਹਤ ਬੀਮਾ ਐਲਾਨਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਉਨ•ਾਂ ਨੇ ਸੂਬਾ ਸਰਕਾਰ ਨੂੰ ਇਹ ਪ੍ਰਸਤਾਵ ਦਿੱਤਾ ਹੈ ਕਿ ਜਿਹੜਾ ਪੁਲਿਸ ਕਰਮੀ ਕੋਵਿਡ-19 ਨਾਲ ਜਾਨ ਗਵਾਉਂਦਾ ਹੈ, ਉਸ ਦੇ ਪਰਿਵਾਰ ਨੂੰ ਉਸ ਦੀ ਸੇਵਾ ਮੁਕਤੀ ਵਾਲੇ ਦਿਨ ਤੱਕ ਪੈਨਸ਼ਨ ਵਜੋਂ ਪੂਰੀ ਤਨਖਾਹ ਦਿੱਤੀ ਜਾਵੇ।
ਸ੍ਰੀ ਗੁਪਤਾ ਨੇ ਸਪੱਸ਼ਟ ਕੀਤਾ ਕਿ ਫਰੰਟਲਾਈਨ ਵਾਲੇ ਪੁਲਿਸ ਕਰਮੀਆਂ ਲਈ ਰੱਖਿਅਕ ਉਪਕਰਨਾਂ ਅਤੇ ਫੰਡਾਂ ਦੀ ਕੋਈ ਕਮੀ ਨਹੀਂ ਹੈ। ਪੰਜਾਬ ਪੁਲਿਸ ਕੋਲ ਕੋਵਿਡ ਖਿਲਾਫ ਲੜ ਰਹੇ ਕਰਮੀਆਂ ਲਈ ਪਹਿਲਾਂ ਤੋਂ ਹੀ ਲੋੜੀਂਦੀਆਂ ਪੀ.ਪੀ.ਈਜ਼ ਕਿੱਟਾਂ ਅਤੇ ਅੱਖਾਂ ਨੂੰ ਬਚਾਉਣ ਲਈ ਸ਼ੀਸ਼ੇ ਦੇ ਕਵਰ ਮੌਜੂਦ ਹਨ। ਉਨ•ਾਂ ਕਿਹਾ ਕਿ ਵੱਖ-ਵੱੱਖ ਜ਼ਿਲਿ•ਆਂ ਨੂੰ 150 ਤੋਂ ਵੱਧ ਔਕਸੀਮੀਟਰ ਭੇਜੇ ਗਏ ਹਨ ਜਿਸ ਨਾਲ ਪੁਲਿਸ ਕਰਮੀਆਂ ਨੂੰ ਕੋਵਿਡ-19 ਕਾਰਨ ਸਾਹ ਦੀ ਸਮੱਸਿਆ ਦੀ ਛੇਤੀ ਚਿਤਾਵਨੀ ਮਿਲ ਸਕੇਗੀ। ਉਨ•ਾਂ ਕਿਹਾ ਕਿ ਪੁਲਿਸ ਕਰਮੀਆਂ ਲਈ ਵੱਖਰੀ ਵਿਸ਼ੇਸ਼ ਏਕਾਂਤਵਾਸ ਸਹਾਇਤਾ ਵੀ ਮੁਹੱਈਆ ਕਰਵਾਈ ਗਈ ਹੈ।
ਡੀ.ਜੀ.ਪੀ. ਨੇ ਅੱਗੇ ਖੁਲਾਸਾ ਕੀਤਾ ਕਿ ਪੁਲਿਸ ਕਮਿਸ਼ਨਰਜ਼ ਤੇ ਐਸ.ਐਸ.ਪੀਜ਼ ਨੂੰ ਕਿਹਾ ਗਿਆ ਹੈ ਕਿ ਉਹ ਵਧੀਕ ਐਸ.ਐਚ.ਓਜ਼ ਦੀ ਸ਼ਨਾਖਤ ਕਰ ਲੈਣ ਤਾਂ ਜੋ ਇਸ ਲੰਬੀ ਚੱਲਣ ਵਾਲੀ ਲੜਾਈ ਲਈ ਲੋੜ ਵਾਸਤੇ ਮੌਜੂਦਾ ਐਸ.ਐਚ.ਓਜ਼ ਨੂੰ ਅਰਾਮ ਦਿੱਤਾ ਜਾ ਸਕੇ।
ਸੋਸ਼ਲ ਮੀਡੀਆ ਮੁਹਿੰਮ ‘ਮੈਂ ਵੀ ਹਰਜੀਤ ਸਿੰਘ’ ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਲਈ ਵੱਡੇ ਪੱਧਰ ‘ਤੇ ਸਦਭਾਵਨਾ ਪੈਦਾ ਕਰਨ ਤੋਂ ਇਲਾਵਾ ਇਸਨੇ ਇੱਕ ਸਖ਼ਤ ਸੰਦੇਸ਼ ਦਿੱਤਾ ਹੈ ਕਿ ਇਕ ਪੁਲਿਸ ਕਰਮਚਾਰੀ ‘ਤੇ ਹਮਲਾ ਸਮੁੱਚੀ ਫੋਰਸ ‘ਤੇ ਹਮਲਾ ਮੰਨਿਆ ਜਾਵੇਗਾ ਜੋ ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਇਕਜੁਟ ਹੈ। ਉਨ••ਾਂ ਦੇਸ਼ ਭਰ ਤੋਂ ਇਸ ਮੁਹਿੰਮ ਦੇ ਸਮਰਥਨ ਦੀ ਸ਼ਲਾਘਾ ਕੀਤੀ ਅਤੇ ਕਈ ਰਾਜਾਂ ਦੀ ਪੁਲਿਸ ਫੋਰਸ ਨੇ ਪੰਜਾਬ ਪੁਲਿਸ ਨਾਲ ਇਕਜੁੱਟਤਾ ਜ਼ਾਹਰ ਕੀਤੀ।
ਕੱਲ•• ਤੋਂ ਕਰਫਿਊ ਵਿੱਚ ਢਿੱਲਾਂ ਦਿੱਤੇ ਜਾਣ ਸਬੰਧੀ ਮੁੱਖ ਮੰਤਰੀ ਦੇ ਐਲਾਨ ਦਾ ਜ਼ਿਕਰ ਕਰਦਿਆਂ ਡੀ.ਜੀ.ਪੀ. ਨੇ ਫੋਰਸ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਅਤੇ ਮਾਸਕ ਦੀ ਵਰਤੋਂ ਅਤੇ ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾਈ ਰੱਖਣ ਸਮੇਤ ਕੋਵਿਡ ਸੇਫਟੀ ਪ੍ਰੋਟੋਕਲ ਦੀ ਉਲੰਘਣਾ ਜਾਂ ਕਿਸੇ ਵੀ ਭੀੜ-ਭੜੱਕੇ ‘ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਸ੍ਰੀ ਗੁਪਤਾ ਨੇ ਐਸ.ਐਚ.ਓਜ਼ ਨੂੰ ਸਥਾਨਕ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਕੱਲ•• ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਦੁਕਾਨਾਂ ਖੋਲ•ਣ ਲਈ ਰੋਟੇਸ਼ਨ ਸਕੀਮ ਬਣਾਉਣ ਲਈ ਕਿਹਾ।
ਵਾਹਨਾਂ ਦੀ ਆਵਾਜਾਈ ‘ਤੇ ਨਿਰੰਤਰ ਪਾਬੰਦੀਆਂ ਬਾਰੇ ਘੋਸ਼ਣਾਵਾਂ ਅਤੇ ਬਜ਼ੁਰਗ ਲੋਕਾਂ ਨੂੰ ਘਰੋਂ ਬਾਹਰ ਨਾ ਜਾਣ ਦੀ ਸਲਾਹ ਦਿੰਦਿਆਂ ਸੁਝਾਅ ਦਿੱਤਾ ਕਿ ਕਰਫਿਊ ‘ਚ ਢਿੱਲ ਦੇ ਸਮੇਂ ਦੌਰਾਨ ਇੱਕ ਘਰ ਦੇ ਸਿਰਫ਼ ਇੱਕ ਵਿਅਕਤੀ ਨੂੰ ਬਾਹਰ ਜਾਣ ਦੀ ਆਗਿਆ ਦਿੱਤੀ ਜਾਵੇ। ਡੀ.ਜੀ.ਪੀ. ਨੇ ਲੋਕਾਂ ਨੂੰ ਜਾਗਰੂਕ ਕਰਨ, ਸਲਾਹ ਦੇਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਲਈ ਵਲੰਟੀਅਰਾਂ ਦੀ ਵਰਤੋਂ ਕਰਨ ਲਈ ਕਿਹਾ। ਉਨ••ਾਂ ਕਿਹਾ ਕਿ ਕੰਟੇਨਟਮੈਂਟ ਜ਼ੋਨਾਂ ਵਿਚ ਕਿਸੇ ਵੀ ਤਰ•ਾਂ ਦੀ ਗਤੀਵਿਧੀ ਦੀ ਆਗਿਆ ਨਹੀਂ ਹੋਣੀ ਚਾਹੀਦੀ। ਉਨ••ਾਂ ਅੱਗੇ ਕਿਹਾ ਕਿ ਸਰਹੱਦਾਂ ਸੀਲ ਰਹਿਣਗੀਆਂ ਅਤੇ ਸਿਰਫ ਸਰਕਾਰੀ ਬੱਸਾਂ ਨੂੰ ਅੰਤਰ-ਰਾਜ ਚਲਾਉਣ ਦੀ ਆਗਿਆ ਦਿੱਤੀ ਗਈ ਹੈ।
ਕੁਝ ਅਤਿਵਾਦੀ ਸੰਗਠਨਾਂ, ਜੋ ਸੱਜੇ ਪੱਖੀ ਨੇਤਾਵਾਂ ਨੂੰ ਨਿਸ਼ਾਨਾ ਬਣਾ ਸਕਦੇ ਸਨ, ਦੇ ਮੁੜ ਸਰਗਰਮ ਹੋਣ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਦਾ ਹਵਾਲਾ ਦਿੰਦੇ ਹੋਏ, ਡੀ.ਜੀ.ਪੀ. ਨੇ ਅਧਿਕਾਰੀਆਂ ਨੂੰ ਸੰਭਾਵਿਤ ਟੀਚਿਆਂ ਦੀ ਪਛਾਣ ਕਰਨ ਅਤੇ ਉਨ••ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਸ੍ਰੀ ਗੁਪਤਾ ਨੇ ਕਣਕ ਦੀ ਚੱਲ ਰਹੀ ਖ਼ਰੀਦ, ਕਰਫਿਊ ਦੇ ਲਾਗੂ ਕਰਨ ਅਤੇ ਕਾਨੂੰਨ ਤੇ ਵਿਵਸਥਾ ਦੇ ਪ੍ਰਬੰਧਨ ਜਿਹੇ ਵੱਡੇ ਕਾਰਜ ਜਿਨ••ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਦੀ ਲੋੜ ਹੈ, ਬਾਰੇ ਗੱਲ ਕਰਦਿਆਂ ਕਿਹਾ ਕਿ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪੂਰੀ ਪੁਲਿਸ ਫੋਰਸ ਨੂੰ ਪੱਬਾਂ ਭਾਰ ਰਹਿਣ ਦੀ ਜ਼ਰੂਰਤ ਹੈ।

Post Views: 129
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
ShareTweetPin
Previous Post

ਸਿਹਤ ਵਿਭਾਗ ਨੇ ਦੁਕਾਨਾਂ ਦੀ ਸਫਾਈ ਅਤੇ ਸਵੱਛਤਾ ਬਰਕਰਾਰ ਰੱਖਣ ਸਬੰਧੀ ਜਾਰੀ ਕੀਤੀ ਨਵੀਂ ਅਡਵਾਈਜ਼ਰੀ

Next Post

ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
ਹਰਿਆਣਾ ਸਰਕਾਰ ਖਾਲੀ ਆਸਾਮੀਆਂ ‘ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ – ਮੁੱਖ ਮੰਤਰੀ

ਹਰਿਆਣਾ ਸਰਕਾਰ ਖਾਲੀ ਆਸਾਮੀਆਂ 'ਤੇ ਵਿਭਾਗਾਂ ਦੀ ਲੋਂੜ ਅਨੁਸਾਰ ਭਰਤੀ ਕਰੇਗੀ - ਮੁੱਖ ਮੰਤਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982