Friday, March 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

admin by admin
in PUNJAB
Reading Time: 1 min read
A A
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 28 ਜੂਨ (ਸ਼ਿਵ ਨਾਰਾਇਣ ਜਾਂਗੜਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ ’emandikaran-pb.in’ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਨਲਾਈਨ ਪਹਿਲਕਦਮੀ ਨਾਲ ਸੂਬੇ ਦੀਆਂ ਮੰਡੀਆਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਮਿਲੇਗੀ। ਕਾਲੋਨਾਈਜੇਸ਼ਨ ਵਿਭਾਗ ਅਤੇ ਮੰਡੀ ਬੋਰਡ ਦੇ ਇਤਿਹਾਸ ਵਿੱਚ ਇਸ ਨੂੰ ਇਕ ਯਾਦਗਾਰ ਪਲ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸ਼ੁਰੂ ਕੀਤੇ ਗਏ ਇਸ ਪੋਰਟਲ ਨਾਲ ਵੱਖੋ-ਵੱਖ ਧਿਰਾਂ ਜਿਹਨਾਂ ਵਿੱਚ ਕਿਸਾਨ ਅਤੇ ਆੜ੍ਹਤੀਏ ਸ਼ਾਮਲ ਹਨ, ਨੂੰ ਇਕ ਪਾਰਦਰਸ਼ੀ ਅਤੇ ਤੇਜ਼ ਪ੍ਰਕਿਰਿਆਂ ਰਾਹੀਂ ਅਸਾਸਿਆਂ ਦੀ ਖਰੀਦ ਦਾ ਮੌਕਾ ਮਿਲੇਗਾ।
ਵੇਰਵੇ ਦਿੰਦੇ ਹੋਏ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਮਹੀਨਾਵਾਰ ਈ-ਨਿਲਾਮੀ ਦੀ ਇਕ ਸਾਲ ਲਈ ਜਾਰੀ ਸਮਾਂ-ਸ਼ਾਰਣੀ ਅਨੁਸਾਰ 2302 ਪਲਾਟਾਂ ਦੀ ਈ-ਨਿਲਾਮੀ 9 ਜੁਲਾਈ, 2021 ਤੋਂ ਸ਼ੁਰੂ ਹੋਵੇਗੀ ਪਰ ਇਸ ਤੋਂ ਪਹਿਲਾਂ 1 ਤੋਂ 8 ਜੁਲਾਈ, 2021 ਤੱਕ 154 ਮਾਰਕੀਟ ਕਮੇਟੀਆਂ ਵਿੱਚ ਬੋਲੀਕਾਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਇਹਨਾਂ 2302 ਪਲਾਟਾਂ ਵਿੱਚੋਂ 375 ਸਬਜੀ ਮੰਡੀ ਲੁਧਿਆਣਾ ਵਿਖੇ ਅਤੇ 222 ਮੁੱਲਾਂ ਪੁਰ ਮੰਡੀ, ਲੁਧਿਆਣਾ ਵਿਖੇ ਸਥਿਤ ਹਨ। ਇਹਨਾਂ ਤੋਂ ਇਲਾਵਾ 262 ਪਲਾਟ ਬਾਘਾ ਪੁਰਾਣਾ ਮੰਡੀ ਮੋਗਾ, 241 ਪਲਾਟ ਕੋਟਕਪੂਰਾ (ਫ਼ਰੀਦਕੋਟ), 217 ਮਮਦੋਟ (ਫ਼ਿਰੋਜ਼ਪੁਰ), 196 ਸਰਹੰਦ (ਫ਼ਤਿਹਗੜ੍ਹ ਸਾਹਿਬ), 175 ਖਾਲੜਾ (ਤਰਨ ਤਾਰਨ), 145 ਸਮਾਣਾ (ਪਟਿਆਲਾ), 114 ਬੰਗਾ (ਸ਼ਹੀਦ ਭਗਤ ਸਿੰਘ ਨਗਰ), 104 ਭਗਤਾ ਭਾਈ ਕਾ (ਬਠਿੰਡਾ), 95 ਲੱਕੜ ਮੰਡੀ ਗੜ੍ਹੀ ਕਾਨੂੰਗੋ (ਸ਼ਹੀਦ ਭਗਤ ਸਿੰਘ ਨਗਰ), 70 ਅਮਰਕੋਟ (ਤਰਨ ਤਾਰਨ), 55 ਸਬਜੀ ਮੰਡੀ, ਸਨੌਰ ਰੋਡ (ਪਟਿਆਲਾ) ਅਤੇ 31 ਪਲਾਟ ਸਬਜੀ ਮੰਡੀ, ਮੋਹਾਲੀ (ਸ਼ੋਅ ਰੂਮ) ਵਿਖੇ ਸਥਿਤ ਹਨ।
ਖ਼ਰੀਦਦਾਰਾਂ ਲਈ ਈ-ਨਿਲਾਮੀ ਦੇ ਫਾਇਦੇ ਦੱਸਦੇ ਹੋਏ ਲਾਲ ਸਿੰਘ ਨੇ ਕਿਹਾ ਕਿ ਇਸ ਨਵੀਂ ਪਹਿਲ ਨਾਲ ਜਿੱਥੇ ਨਿਲਾਮੀ ਪ੍ਰਕਿਰਿਆ ਵਿੱਚ ਤੇਜ਼ੀ, ਪਾਰਦਰਸ਼ਤਾ ਅਤੇ ਸੁਰੱਖਿਆ ਦਾ ਪੱਖ ਮਜ਼ਬੂਤ ਹੋਵੇਗਾ, ਉੱਥੇ ਹੀ ਪਹਿਲਾਂ ਦੇ ਸਮੇਂ ਦੌਰਾਨ ਖੁੱਲ੍ਹੀ ਨਿਲਾਮੀ ਲਈ ਮਿਲਦੇ ਇਕ ਦਿਨ ਦੇ ਸਮੇਂ ਦੇ ਤੁੱਲ ਹੁਣ 10 ਦਿਨ ਮਿਲਣਗੇ। ਆਨਲਾਈਨ ਨਿਲਾਮੀ ਵਿੱਚ ਬੋਲੀਆਂ ਆਪਣੇ ਘਰ/ਦਫ਼ਤਰ ਤੋਂ ਬਾਹਰ ਨਿਕਲਿਆਂ ਹੀ ਲਗਾਈਆਂ ਜਾ ਸਕਦੀਆਂ ਹਨ। ਇਸ ਤੋਂ ਛੁੱਟ, ਇਸ ਨਵੀਂ ਨਿਲਾਮੀ ਪ੍ਰਕਿਰਿਆ ਵਿੱਚ ਸਮੇਂ ਦੀ ਕੋਈ ਰੁਕਾਵਟ ਨਹੀਂ ਹੋਵੇਗੀ ਕਿਉਂ ਜੋ ਇਹ ਪ੍ਰਕਿਰਿਆ ਆਪਣੀ ਆਖਰੀ ਮਿਤੀ ਤੱਕ 24×7 ਚਾਲੂ ਰਹੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਅਮਲੇ ਲਈ ਨੀਯਰ ਫੀਲਡ ਕਮਿਊਨੀਕੇਸ਼ਨ (ਐਨ.ਐਫ.ਸੀ.) ਅਧਾਰਿਤ ਇਲੈਕਟ੍ਰਾਨਿਕ ਪਛਾਣ ਪੱਤਰ (ਈ-ਆਈ ਡੀ) ਦੀ ਰਸਮੀ ਸ਼ੁਰੂਆਤ ਵੀ ਕੀਤੀ ਜਿਸ ਨਾਲ ਅਜਿਹੀ ਤਕਨੀਕੀ ਪੁਲਾਂਘ ਪੁੱਟਣ ਵਾਲਾ ਪੰਜਾਬ, ਮੁਲਕ ਦਾ ਪਹਿਲਾ ਸੂਬਾ ਬਣ ਗਿਆ ਹੈ।
ਇਸ ਮੌਕੇ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ ਨੇ ਦੱਸਿਆ ਕਿ ਈ-ਨਿਲਾਮੀ ਨਾਲ ਵਿਭਾਗਾਂ ਦੇ ਲਾਗਤ ਖ਼ਰਚੇ ਵੀ ਘਟਣਗੇ ਕਿਉਂ ਜੋ ਸਾਫ਼ਟਵੇਅਰ ਤਿਆਰ ਕਰਨ ਹਿੱਤ ਸਿਰਫ਼ ਇਕੋ ਵਾਰ ਖ਼ਰਚਾ ਕਰਨ ਦੀ ਲੋੜ ਪਵੇਗੀ ਅਤੇ ਭੌਤਿਕ ਢਾਂਚਾ, ਮਨੁੱਖੀ ਸਰੋਤ ਦੀ ਤਾਇਨਾਤੀ ਅਤੇ ਹੋਰ ਵਾਧੂ ਖ਼ਰਚੇ ਨਹੀਂ ਕਰਨੇ ਪੈਣਗੇ। ਉਹਨਾਂ ਅੱਗੇ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਨਾਲ ਵੱਡੀ ਗਿਣਤੀ ਵਿੱਚ ਚਾਹਵਾਨ ਲੋਕ ਬੋਲੀ ਲਾ ਸਕਣਗੇ ਅਤੇ ਆਨਲਾਈਨ ਨਿਲਾਮੀ ਨਾਲ ਆਮ ਦਫ਼ਤਰੀ ਕੰਮਕਾਜ ਉੱਤੇ ਕੋਈ ਅਸਰ ਨਹੀਂ ਪਵੇਗਾ ਕਿਉਂਕਿ ਬੋਲੀ ਪ੍ਰਕਿਰਿਆ ਇਸ ਤੋਂ ਵੱਖਰੇ ਤੌਰ ਉੱਤੇ ਕਰਵਾਈ ਜਾਵੇਗੀ। ਇਸ ਪ੍ਰਕਿਰਿਆ ਵਿੱਚ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਚੰਗੀ ਆਮਦਨ ਵੀ ਹੋਵੇਗੀ। ਹੋਰ ਤਾਂ ਹੋਰ, ਨਿਯਮਿਤ ਤੌਰ ਉੱਤੇ ਅਜਿਹੀਆਂ ਨਿਲਾਮੀਆਂ ਨਾਲ ਸਾਰੇ ਸੂਬੇ ਵਿੱਚ ਇਕ ਸਮਰੱਥ ਅਤੇ ਮਜ਼ਬੂਤ ਮੰਡੀ ਢਾਂਚਾ ਵਿਕਸਿਤ ਹੋਵੇਗਾ।
ਇਸ ਮੌਕੇ ਸਕੱਤਰ ਮੰਡੀ ਬੋਰਡ ਰਵੀ ਭਗਤ ਨੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਮੰਡੀ ਬੋਰਡ ਦੇ 22,026 ਪਲਾਟਾਂ ਵਿੱਚੋਂ 9902 ਦੀ ਵਿਕਰੀ ਨਾਲ ਸੂਬੇ ਨੂੰ 905 ਕਰੋੜ ਰੁਪਏ ਦੀ ਆਮਦਨ ਹੋਈ ਹੈ ਅਤੇ 12,124 ਪਲਾਟ ਅਜੇ ਅਣ-ਵਿਕੇ ਹਨ। ਇਸ ਦੇ ਨਾਲ ਹੀ ਕਾਲੋਨਾਈਜੇਸ਼ਨ ਵਿਭਾਗ ਦੇ ਕੁੱਲ 27,539 ਪਲਾਟਾਂ ਵਿੱਚੋਂ 21,790 ਦੀ ਵਿਕਰੀ ਹੋ ਚੁੱਕੀ ਹੈ ਜਦੋਂ ਕਿ 5,749 ਦੀ ਵਿਕਰੀ ਅਜੇ ਬਾਕੀ ਹੈ। ਮੰਡੀ ਬੋਰਡ ਅਤੇ ਕਾਲੋਨਾਈਜੇਸ਼ਨ ਵਿਭਾਗ ਦੇ ਅਣ-ਵਿਕੇ ਪਲਾਟਾਂ ਦੀ ਕੁੱਲ ਅਨੁਮਾਨਿਤ ਕੀਮਤ 2020 ਕਰੋੜ ਰੁਪਏ ਹੈ ਜਿਸ ਵਿੱਚੋਂ ਮੰਡੀ ਬੋਰਡ ਦੇ ਪਲਾਟਾਂ ਦੀ ਕੀਮਤ 1425 ਕਰੋੜ ਰੁਪਏ ਅਤੇ ਕਾਲੋਨਾਈਜੇਸ਼ਨ ਵਿਭਾਗ ਦੇ ਪਲਾਟਾਂ ਦੀ ਕੀਮਤ 595 ਕਰੋੜ ਰੁਪਏ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਪੀਟਰ ਸੰਧੂ, ਸੰਯੁਕਤ ਸਕੱਤਰ ਮੰਡੀ ਬੋਰਡ ਹਰਸੁਹਿੰਦਰਪਾਲ ਸਿੰਘ ਬਰਾੜ ਅਤੇ ਪੰਜਾਬ ਆੜ੍ਹਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਵਿਜੈ ਕਾਲੜਾ ਵੀ ਮੌਜੂਦ ਸਨ।

Post Views: 150
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatPUNJAB CM LAUNCHES PORTAL FOR E-AUCTIONpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
ShareTweetPin
Previous Post

ਕੌਮੀ ਐਸ. ਸੀ. ਕਮਿਸ਼ਨ ਵੱਲੋਂ ਪੰਜਾਬੀ ਵਰਸਿਟੀ ਦੇ ਵਾਈਸ ਚਾਂਸਲਰ ਮੁੜ ਦਿੱਲੀ ਤਲਬ

Next Post

DGP Punjab holds high-level meeting to review the recent drone movements and threat posed by them

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਭਾਰਤ ਸਰਕਾਰ ਵਲੋਂ ਦਿਨਕਰ ਗੁਪਤਾ ਡਾਇਰੈਕਟਰ ਜਨਰਲ / ਡੀਜੀਈ ਦੀ ਸੂਚੀ ਵਿਚ ਸ਼ਾਮਲ ; ਆਈਪੀਐਸ ਦੇ 1987 ਬੈਚ ਦੇ 11 ਅਧਿਕਾਰੀਆਂ ਵਿਚੋਂ ਇੱਕ ਹਨ ਗੁਪਤਾ

DGP Punjab holds high-level meeting to review the recent drone movements and threat posed by them

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us