ਪਟਿਆਲਾ, 6 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ)- ਬੀਜੇਪੀ ਦੇ ਪੰਜਾਬ ਸਪੋਕਸਪਰਸਨ ਭੁਪੇਸ਼ ਅਗਰਵਾਲ ਵੱਲੋਂ ਅੱਜ ਪਟਿਆਲਾ ਵਿਖੇ ਸਥਿਤ ਆਪਣੇ ਦਫਤਰ ਵਿਚ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਜਿਸ ਵਿੱਚ ਕੱਲ੍ਹ ਹੋਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਅਣਗਹਿਲੀ ਨੂੰ ਲੈ ਕੇ ਦੁੱਖ ਪ੍ਰਗਟ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ, ਸਕੱਤਰਾਂ ਅਤੇ ਡੀਜੀਪੀ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਇਕ ਸੂਬੇ ਵਿਚ ਦੇਸ਼ ਦੇ ਪ੍ਰਧਾਨਮੰਤਰੀ ਨੂੰ ਆਪਣੀ ਰੈਲੀ ਨਾ ਕਰਨ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਰੈਲੀ ਕੀਤੇ ਬਿਨਾਂ ਵਾਪਸ ਪਰਤਨਾ ਪਵੇ। ਉਨ੍ਹਾਂ ਨੇ ਇਸ ਵਿੱਚ ਆਈ ਐੱਸ ਆਈ ਅਤੇ ਪਾਕਿਸਤਾਨ ਦੀ ਸਾਜ਼ਿਸ਼ ਨੂੰ ਲੈ ਕੇ ਸ਼ੱਕ ਜਤਾਇਆ ਅਤੇ ਪੰਜਾਬ ਕਾਂਗਰਸ ਨੂੰ ਇਸ ਦਾ ਜ਼ਿੰਮੇਵਾਰ ਠਹਿਰਾਇਆ।
ADVERTISEMENT