ਜਲੰਧਰ, 29 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਪੱਕੇ ਤੌਰ ’ਤੇ ਕਾਂਗਰਸ ਨਾਲ ਜੋੜਨ ਲਈ ਜਲਦੀ ਹੀ ਕਿਸਾਨਾਂ ਨੂੰ ਲੈ ਕੇ ਬਹੁਤ ਵੱਡਾ ਫੈਸਲਾ ਲੈਣ ਲਈ ਤਿਆਰ ਹਨ। ਕਿਸਾਨਾਂ ਵਲੋਂ 3 ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਵੀ ਹੋ ਗਏ ਸਨ।ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ। ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ।ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਸਰਕਾਰੀ ਅਹੁਦਿਆਂ ’ਤੇ ਭਰਤੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਕੈਪਟਨ ਅਮਰਿੰਦਰ ਸਿੰਘ ਦੇ ਕਿਸਾਨ ਸੰਗਠਨਾਂ ਨਾਲ ਚੰਗੇ ਸੰਬੰਧ ਹੋਣ ਕਾਰਨ ਕਿਸਾਨਾਂ ਦਾ ਦਿਲ ਜਿੱਤਣ ਲਈ ਕੈਪਟਨ ਅਮਰਿੰਦਰ ਵਲੋਂ ਇਹ ਇੱਕ ਵੱਡਾ ਕਦਮ ਸਿੱਧ ਹੋਵੇਗਾ।ਜ਼ਿਕਰਯੋਗ ਹੈ ਕਿ ਕੈਪਟਨ ਆਪ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪਣਗੇ।