Wednesday, August 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ

admin by admin
in INDIA, PUNJAB, WORLD
Reading Time: 1 min read
A A
0
ਪੰਜਾਬ ਨੂੰ ਅਪਰੈਲ ਮਹੀਨੇ ਵਿੱਚ 88 ਫੀਸਦ ਮਾਲੀ ਨੁਕਸਾਨ ਹੋਇਆ, ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਅਤੇ ਕਾਂਗਰਸੀ ਆਗੂਆਂ ਨਾਲ ਹੋਈ ਵੀਡੀਓ ਕਾਨਫਰੰਸ ਦੌਰਾਨ ਦੱਸਿਆ
0
SHARES
0
VIEWS
Share on FacebookShare on Twitter
ADVERTISEMENT

RelatedPosts

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

0
कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 6 ਮਈ (ਸ਼ਿਵ ਨਾਰਾਇਣ ਜਾਂਗੜਾ) :- ਪੰਜਾਬ ਨੂੰ ਅਪਰੈਲ ਮਹੀਨੇ ਦੌਰਾਨ 88 ਫੀਸਦ ਤੱਕ ਹੋਏ ਮਾਲੀ ਘਾਟੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਇਸ ਦੌਰਾਨ ਵੱਖ-ਵੱਖ ਟੈਕਸ ਮਾਲੀਏ ਤੋਂ ਕੋਈ ਆਮਦਨ ਨਹੀਂ ਹੋਈ ਅਤੇ ਪੰਜਾਬ ਅੰਦਰ ਮੌਜੂਦਾ ਸਮੇਂ ਕੁੱਲ ਉਦਯੋਗਿਕ ਯੂਨਿਟਾਂ ਦਾ ਲਗਭਗ 1.5 ਹਿੱਸਾ ਹੀ ਕਾਰਜਸ਼ੀਲ ਹੈ। ਉਨ•ਾਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਸਹਾਇਤਾ ਦੀ ਅਣਹੋਂਦ ਕਾਰਨ ਪੰਜਾਬ ਮੁਸ਼ਕਲ ਵਿੱਤੀ ਹਾਲਾਤਾਂ ਦਾ ਸਾਹਮਣਾ ਕਰ ਰਿਹਾ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੋਂ ਇਲਾਵਾ ਡਾ. ਮਨਮੋਹਨ ਸਿੰਘ ਅਤੇ ਸ੍ਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਅਗਵਾਈ ਵਾਲੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਹੋਈ ਵੀਡੀਓ ਕਾਨਫਰੰਸ ਵਿੱਚ ਸ਼ਿਰਕਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਅਪਣਾਈ ਜਾ ਰਹੀ ਨੀਤੀ ਅਤੇ ਸੂਬੇ ਦੇ ਵਿੱਤੀ ਢਾਂਚੇ ਦੀ ਮੁੜ ਉਸਾਰੀ ਲਈ ਉਠਾਏ ਜਾ ਰਹੇ ਕਦਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਮੀਟਿੰਗ ਦੌਰਾਨ ਸ੍ਰੀਮਤੀ ਸੋਨੀਆਂ ਗਾਂਧੀ ਨੇ ਮੁੱਖ ਮੰਤਰੀ ਨੂੰ ਉਨ•ਾਂ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਫਸਲਾਂ ਦੀ ਖਰੀਦ ਦੇ ਸੁਖਾਂਵੇ ਸੀਜ਼ਨ ਲਈ ਵਧਾਈ ਦੇਣ ਵਾਸਤੇ ਆਖਿਆ। ਮੁੱਖ ਮੰਤਰੀ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਕਣਕ ਦੀ ਆਮਦ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਖ੍ਰੀਦ ਦੀ ਪ੍ਰਕ੍ਰਿਆ ਚੱਲ ਰਹੇ ਮਈ ਮਹੀਨੇ ਦੇ ਅੱਧ ਤੱਕ ਮੁਕੰਮਲ ਹੋਣ ਦੀ ਉਮੀਦ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੌਰਾਨ 3360 ਕਰੋੜ ਦਾ ਮਾਲੀਆ ਇਕੱਤਰ ਹੋਣ ਦੀ ਉਮੀਦ ਦੇ ਉਲਟ ਕੇਵਲ 396 ਕਰੋੜ ਦੀ ਹੀ ਆਮਦਨ ਹੋਈ ਹੈ ਅਤੇ ਬਿਜਲੀ ਦੀ ਖਪਤ 30 ਫੀਸਦ ਤੱਕ ਘਟਣ ਸਦਕਾ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ ਨੂੰ ਬਿਜਲੀ ਦਰਾਂ ਵਿੱਚ ਰੋਜ਼ਾਨਾ 30 ਕਰੋੜ ਦਾ ਘਾਟਾ ਹੋ ਰਿਹਾ ਹੈ। ਉਨ•ਾਂ ਅੱਗੋਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ ਦੇ 4365.37 ਕਰੋੜ ਦੇ ਬਕਾਏ ਦੀ ਵੀ ਅਦਾਇਗੀ ਵੀ ਹਾਲੇ ਤੱਕ ਨਹੀਂ ਕੀਤੀ ਗਈ।
ਸੂਬੇ ਨੂੰ ਵਿੱਤੀ ਅਤੇ ਉਦਯੋਗਿਕ ਪੱਖੋਂ ਮੁੜ ਪੈਰਾਂ ਸਿਰ ਕਰਨ ਲਈ ਸ੍ਰੀ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਮਾਹਿਰ ਸਮੂਹ ਦੀ ਮੁਢਲੀ ਰਿਪੋਰਟ ਆਉਂਦੇ ਤਿੰਨ ਮਹੀਨਿਆਂ ਵਿੱਚ ਮਿਲਣ ਦੀ ਸੰਭਾਵਨਾ ਹੈ ਜਿਸ ਤੋਂ ਬਾਅਦ ਇਕ ਮਹੀਨੇ ਵਿੱਚ ਇਸ ਨੂੰ ਮੁਕੰਮਲ ਅੰਤਿਮ ਰੂਪ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਮੁਸ਼ਕਿਲ ਭਰੇ ਵਿੱਤੀ ਹਾਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਲੋਕਾਂ ਨੂੰ ਵਿਅਕਤੀਗਤ ਅਤੇ ਸਮਾਜਿਕ ਪੱਧਰ ‘ਤੇ ਕਰੋਨਾ ਦੀ ਰੋਕਥਾਮ ਲਈ ਤਿਆਰ ਰੱਖਣ ਲਈ ਪੂਰੀ ਤਰ•ਾਂ ਵਚਨਵੱਧ ਹੈ ਅਤੇ ਉਨ•ਾਂ ਨਾਲ ਹੀ ਕਿਹਾ ਕਿ ਕੋਵਿਡ-19 ਦੇ ਖਤਰੇ ਨਾਲ ਸਿੱਝਣ ਲਈ ਸਿਹਤ ਢਾਂਚੇ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁੜ ਵਿਉਂਤਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਵੱਲੋਂ ਆਪਣੀ ਰਾਇ ਰੱਖੀ ਗਈ ਕਿ ਰੈੱਡ, ਔਰੇਂਜ ਅਤੇ ਗਰੀਨ ਜ਼ੋਨਾਂ ਦੇ ਵਰਗੀਕਰਨ ਦਾ ਫੈਸਲਾ ਸੂਬਿਆਂ ਉਪਰ ਛੱਡ ਦੇਣਾ ਚਾਹੀਦਾ ਹੈ ਜਿਸ ਸਦਕਾ ਡਿਪਟੀ ਕਮਿਸ਼ਨਰਾਂ ਨੂੰ ਜ਼ਮੀਨੀ ਹਕੀਕਤਾਂ ਦੇ ਅਨੁਸਾਰ ਖੇਤਰਾਂ ਦੀ ਨਿਸ਼ਾਨਦੇਹੀ ਲਈ ਅਧਿਕਾਰਤ ਕੀਤਾ ਜਾ ਸਕਦਾ ਹੈ। ਪਟਿਆਲਾ ਨੂੰ ਰੈੱਡ ਜ਼ੋਨ ਐਲਾਨੇ ਜਾਣ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਤੌਰ ‘ਤੇ ਦੁੱਧ ਦਾ ਉਤਪਾਦਨ ਕਰਨ ਵਾਲਾ ਨਾਭਾ ਵੀ ਇਸ ਜ਼ਿਲ•ੇ ਦਾ ਹੀ ਹਿੱਸਾ ਹੈ। ਪੰਜਾਬ ਵਿੱਚ ਇਸ ਮੌਕੇ ਚਾਰ ਕੰਟੋਨਮੈਂਟ ਜ਼ੋਨ ਅਤੇ ਚਾਰ ਰੈੱਡ ਜ਼ੋਨ ਜ਼ਿਲ•ੇ ਹਨ। ਇਸ ਤੋਂ ਇਲਾਵਾ 15 ਜ਼ਿਲ•ੇ ਔਰੇਂਜ ਜ਼ੋਨ ਵਿੱਚ ਅਤੇ ਬਾਕੀ ਰਹਿੰਦੇ ਤਿੰਨ ਗਰੀਨ ਜ਼ੋਨ ਵਿੱਚ ਹਨ।
ਮੁੱਖ ਮੰਤਰੀ ਨੇ ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਵੀ ਦੱਸਿਆ ਜਿੱਥੇ ਹੁਣ ਤੱਕ 1451 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 25 ਮੌਤਾਂ ਹੋਈਆਂ ਹਨ ਜੋ 1.72 ਫੀਸਦੀ ਦੀ ਮੌਤ ਦਰ ਬਣਦੀ ਹੈ। ਉਨ•ਾਂ ਕਿਹਾ ਕਿ ਪੰਜਾਬ ਤੋਂ ਬਾਹਰ ਰਹਿੰਦੇ ਪੰਜਾਬੀਆਂ ਦੀ ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਸੂਬੇ ਵਿੱਚ ਵਾਪਸੀ ਹੋਣ ਤੋਂ ਬਾਅਦ ਕੇਸਾਂ ਵਿੱਚ ਇਕਦਮ ਵਾਧਾ ਹੋਇਆ ਹੈ। ਨਾਂਦੇੜ ਤੋਂ ਪਰਤੇ 4200 ਤੋਂ ਵੱਧ ਵਿਅਕਤੀਆਂ ਵਿੱਚੋਂ 969 ਕੇਸ ਪਾਜ਼ੇਟਿਵ ਆਏ ਹਨ, ਭਾਵੇਂ ਇਨ•ਾਂ ਵਿੱਚੋਂ ਸਿਰਫ 23 ਵਿਅਕਤੀਆਂ ਵਿੱਚ ਲੱਛਣ ਪਾਏ ਗਏ ਹਨ ਅਤੇ ਕੁਝ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਇਕ ਵਾਰ ਅਜਿਹੇ ਸਾਰੇ ਵਿਅਕਤੀਆਂ ਦੀ ਟੈਸਟਿੰਗ ਮੁਕੰਮਲ ਹੋਣ ਤੋਂ ਬਾਅਦ ਅਗਲੇ 3-4 ਦਿਨਾਂ ਵਿੱਚ ਸਥਿਤੀ ਵਿੱਚ ਸੁਧਾਰ ਹੋਣ ‘ਤੇ ਇਹ ਵਾਧਾ ਖਤਮ ਹੋਣ ਦੀ ਉਮੀਦ ਹੈ। ਉਨ•ਾਂ ਕਿਹਾ ਕਿ ਵਾਪਸ ਪਰਤਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਕਰਕੇ ਏਕਾਂਤਵਾਸ ਵਿੱਚ ਰੱਖਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਸੂਬੇ ਵਿੱਚ ਵਾਪਸ ਪਰਤਣ ਵਾਲਿਆਂ ਖਾਸ ਕਰਕੇ ਭੀੜ ਵਾਲੇ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਮੁਲਕਾਂ ਤੋਂ ਕਾਮਿਆਂ ਦੀ ਵਾਪਸੀ ਨਾਲ ਸੂਬੇ ਵਿੱਚ ਰੋਗ ਫੈਲਣ ਦੇ ਵੱਡੇ ਖਤਰੇ ਬਾਰੇ ਵੀ ਚਿਤਾਵਨੀ ਦਿੱਤੀ ਹੈ। ਉਨ•ਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਚਾਰ ਸਮੁੰਦਰੀ ਜਹਾਜ਼ ਅਗਲੇ ਕੁਝ ਦਿਨਾਂ ਵਿੱਚ ਪਹੁੰਚਣ ਦੀ ਉਮੀਦ ਹੈ ਜਦਕਿ ਐਨ.ਆਰ.ਆਈਜ਼ ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਆਸ ਹੈ।
ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਲਗਪਗ 20,000 ਕੌਮਾਂਤਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ਵਿੱਚ ਪੰਜਾਬ ਪਹੁੰਚਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਅਗਲੇ ਦਿਨਾਂ ਵਿੱਚ ਕਰੀਬ 12,000 ਪੰਜਾਬੀ ਆ ਰਹੇ ਹਨ। ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਪਿੱਤਰੀ ਸੂਬਿਆਂ ਵਿੱਚ ਵਾਪਸ ਜਾਣ ਦੀ ਜ਼ਾਹਰ ਕੀਤੀ ਇੱਛਾ ਬਾਰੇ ਉਨ•ਾਂ ਖੁਲਾਸਾ ਕੀਤਾ ਕਿ ਹੁਣ ਤੱਕ 10 ਲੱਖ ਮਜ਼ਦੂਰ ਰਜਿਸਟਰਡ ਹੋ ਚੁੱਕਾ ਹੈ ਜਿਨ•ਾਂ ਵਿੱਚੋਂ 85 ਫੀਸਦੀ ਯੂ.ਪੀ. ਅਤੇ ਬਿਹਾਰ ਨਾਲ ਸਬੰਧਤ ਹਨ। ਉਨ•ਾਂ ਕਿਹਾ ਕਿ ਸੂਬਾ ਸਰਕਾਰ ਨੇ ਇਨ•ਾਂ ਕਾਮਿਆਂ ਦੇ ਰੇਲ ਸਫਰ ਦੇ ਕਿਰਾਏ ਲਈ 35 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉਨ•ਾਂ ਦੱਸਿਆ ਕਿ 5 ਮਈ ਨੂੰ ਤਿੰਨ ਰੇਲ ਗੱਡੀਆਂ ਇਨ•ਾਂ ਕਾਮਿਆਂ ਨੂੰ ਲੈ ਕੇ ਯੂ.ਪੀ. ਅਤੇ ਝਾਰਖੰਡ ਲਈ ਰਵਾਨਾ ਹੋ ਚੁੱਕੀਆਂ ਹਨ ਅਤੇ 6 ਮਈ ਨੂੰ 6 ਹੋਰ ਰੇਲ ਗੱਡੀਆਂ ਜਾ ਰਹੀਆਂ ਹਨ।
Îਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ•ਾਂ ਦੀ ਸਰਕਾਰ ਵੱਲੋਂ ਇਸ ਵਾਇਰਸ ਦੇ ਫੈਲਾਅ ਦੀ ਰੋਕਥਾਮ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਵਾਪਸ ਪਰਤਣ ਵਾਲੇ ਸਾਰੇ ਵਿਅਕਤੀਆਂ ਨੂੰ ਇਕ ਹਫ਼ਤੇ ਲਈ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ, ਜਦੋਂ ਤੱਕ ਉਨ•ਾਂ ਦਾ ਵਾਇਰਸ ਲਈ ਟੈਸਟ ਨਹੀਂ ਹੋ ਜਾਂਦਾ। ਉਨ•ਾਂ ਕਿਹਾ ਕਿ ਟੈਸਟਿੰਗ ਵਿੱਚ ਨੈਗੇਟਿਵ ਸਿੱਧ ਹੋਣ ਵਾਲੇ ਵਿਅਕਤੀਆਂ ਨੂੰ ਹੋਰ ਦੋ ਹਫਤਿਆਂ ਲਈ ਏਕਾਂਤਵਾਸ ਵਿੱਚ ਰੱਖਿਆ ਜਾਵੇਗਾ ਜਦਕਿ ਪਾਜ਼ੇਟਿਵ ਕੇਸਾਂ ਵਾਲਿਆਂ ਨੂੰ ਕੰਟੋਨਮੈਂਟ ਵਾਰਡਾਂ ਵਿੱਚ ਰੱਖਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਰੋਜ਼ਾਨਾ 2500 ਰੈਗੂਲਰ ਟੈਸਟ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 30199 ਟੈਸਟ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਉਨ•ਾਂ ਦੀ ਸਰਕਾਰ ਵੱਲੋਂ ਕੇਂਦਰ ਸਰਕਾਰ ਕੋਲ ਉਠਾਏ ਮੁੱਦਿਆਂ ਨੂੰ ਸਾਂਝਾ ਕੀਤਾ। ਇਨ•ਾਂ ਮੁੱਦਿਆਂ ਵਿੱਚ ਜੀ.ਐਸ.ਟੀ. ਦਾ ਬਕਾਇਆ, ਅਗਲੇ ਤਿੰਨ ਮਹੀਨਿਆਂ ਲਈ ਮਾਲੀਆ ਗਰਾਂਟ ਦੀ ਮੰਗ, 15ਵੇਂ ਵਿੱਤ ਕਮਿਸ਼ਨ ਵੱਲੋਂ ਮੌਜੂਦਾ ਵਰ•ੇ ਦੀ ਰਿਪੋਰਟ ਦੀ ਸਮੀਖਿਆ ਕਰਨ ਸਮੇਤ ਹੋਰ ਮਾਮਲੇ ਸ਼ਾਮਲ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਪਰਵਾਸੀ ਮਜ਼ਦੂਰਾਂ ਸਮੇਤ ਖੇਤੀਬਾੜੀ ਅਤੇ ਉਦਯੋਗਿਕ ਦਿਹਾੜੀਦਾਰਾਂ ਅਤੇ ਗਰੀਬਾਂ ਲਈ ਵੀ ਰਾਹਤ ਦੀ ਪੈਰਵੀ ਕਰ ਰਹੀ ਹੈ ਜੋ ਨੌਕਰੀਆਂ/ਰੋਜ਼ਗਾਰ ਗੁਆ ਲੈਣ ਕਰਕੇ ਬੁਰੀ ਤਰ•ਾਂ ਪੀੜਤ ਹਨ। ਉਨ•ਾਂ ਕਿਹਾ ਕਿ ਸੂਬੇ ਨੇ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ ਅਤੇ ਬਿਜਲੀ ਸੈਕਟਰ ਲਈ ਵੀ ਫੌਰੀ ਰਾਹਤ ਦੀ ਮੰਗ ਕੀਤੀ ਗਈ ਹੈ।

Post Views: 369
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

Next Post

ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

Related Posts

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर
INDIA

अवैध टेम्पो और डग्गामर वाहनों से बस संचालकों पर भुखमरी का संकट, 1973 से बने परमिट सरेंडर करने की कगार पर

0
कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Next Post
ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

ਪਟਿਆਲਾ ਤੋਂ ਯੂ.ਪੀ. ਦੇ ਆਜਮਗੜ੍ਹ ਜ਼ਿਲ੍ਹੇ ਦੇ 1200 ਵਸਨੀਕਾਂ ਨੂੰ ਲੈਕੇ ਵਿਸ਼ੇਸ਼ ਰੇਲ ਗੱਡੀ ਰਵਾਨਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982