Friday, May 15, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ

admin by admin
in PUNJAB
Reading Time: 1 min read
A A
0
ਡੰਡਾ ਰਾਜ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰੋ-ਮੁੱਖ ਮੰਤਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

11 May 2026 Weekly

0

13 May 2026

0

12 May 2026

0

10 May 2026

0

09 May 2026

0

08 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ)- ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਦੀ ਦੁਖਦਾਇਕ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਭਾਰਤੀ ਜਨਤਾ ਪਾਰਟੀ ਨੂੰ ਵੰਗਾਰਦਿਆਂ ਕਿਹਾ ਕਿ ਲੋਕਾਂ ਦੀ ਆਵਾਜ਼ ਦਬਾਉਣ ਲਈ ਡੰਡਾ ਰਾਜ ਲਾਗੂ ਕਰਨ ਦੀ ਬਜਾਏ ਜਮਹੂਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕੀਤਾ ਜਾਵੇ।

ਇੱਥੇ ਸਮਾਰਕ ਭਵਨ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਮੁੱਖ ਮੰਤਰੀ ਨੇ ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਪਾਰਟੀ ਵਰਕਰਾਂ ਨਾਲ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਸੰਕਲਪ ਲਿਆ ਕਿ ਉਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਵਧੀਕੀਆਂ ਅੱਗੇ ਝੁਕਣ ਵਾਲੇ ਨਹੀਂ ਕਿਉਂ ਜੋ ਭਾਜਪਾ ਦਹਿਸ਼ਤ ਦਾ ਰਾਜ ਕਾਇਮ ਕਰਕੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।

ਲਖੀਮਪੁਰ ਖੀਰੀ ਦੀਆਂ ਨਿਰਦਈ ਘਟਨਾਵਾਂ ਦੀ ਤੁਲਨਾ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਨਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿਚ ਵਾਪਰੀ ਇਹ ਘਟਨਾ ਪਹਿਲਾਂ ਘੜੀ ਗਈ ਸੀ ਅਤੇ ਗਿਣ-ਮਿੱਥ ਕੇ ਭੋਲੇ-ਭਾਲੇ ਕਿਸਾਨਾਂ ਨੂੰ ਦਰੜ ਦਿੱਤਾ ਗਿਆ ਜੋ ਖੇਤੀ ਕਾਨੂੰਨਾਂ ਖਿਲਾਫ਼ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਨ। ਸ. ਚੰਨੀ ਨੇ ਕਿਹਾ ਅਜਿਹੀਆਂ ਕਾਰਾਵਾਈਆਂ ਨਾਲ ਕਿਸਾਨਾਂ ਦੇ ਮਨੋਬਲ ਨੂੰ ਢਾਹ ਲਾਉਣ ਲਈ ਭਾਜਪਾ ਦੇ ਨਾਪਾਕ ਇਰਾਦੇ ਸਫਲ ਨਹੀਂ ਹੋਣਗੇ ਜੋ ਕਿਸਾਨਾਂ ਨੂੰ ਸੰਘਰਸ਼ ਦੇ ਸ਼ਾਂਤਮਈ ਰਾਹ ਤੋਂ ਭਟਕਾਉਣਾ ਚਾਹੁੰਦੀ ਹੈ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਕਾਂਗਰਸ ਦੀ ਕੌਮੀ ਨੇਤਾ ਪ੍ਰਿਅੰਕਾ ਗਾਂਧੀ ਨੂੰ ਗ੍ਰਿਫਤਾਰ ਕਰ ਲੈਣ ਦੀ ਆਲੋਚਨਾ ਕੀਤੀ ਜੋ ਦੁੱਖ ਦੀ ਇਸ ਘੜੀ ਵਿਚ ਲਖੀਮਪੁਰ ਖੀਰੀ ਦੇ ਪੀੜਤ ਪਰਿਵਾਰਾਂ ਨੂੰ ਇਕਜੁਟਤਾ ਪ੍ਰਗਟਾਉਣ ਲਈ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਜਿਹੀਆਂ ਵਧੀਕੀਆਂ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ ਜਿਸ ਨਾਲ ਆਖਰ ਕੇਂਦਰ ਵਿਚ ਹੀ ਨਹੀਂ ਸਗੋਂ ਬਾਕੀ ਸੂਬਿਆਂ ਵਿਚ ਵੀ ਭਾਜਪਾ ਦੇ ਸ਼ਾਸਨ ਦਾ ਅੰਤ ਹੋਵੇਗਾ।

ਮੁੱਖ ਮੰਤਰੀ ਨੇ ਕੇਂਦਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਦੇ ਸੰਦਰਭ ਵਿਚ ਸਾਡੇ ਨੌਜਵਾਨਾਂ ਨੂੰ ਕ੍ਰਾਂਤੀਕਾਰੀ ਰਾਹ ਅਪਣਾਉਣ ਲਈ ਮਜਬੂਰ ਨਾ ਕੀਤਾ ਜਾਵੇ ਜੋ ਇਨਸਾਫ ਲੈਣ ਲਈ ਆਖਰ ਸਾਡੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਊਧਮ ਸਿੰਘ ਤੋਂ ਪ੍ਰੇਰਨਾ ਲੈਣਗੇ। ਸ. ਚੰਨੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਤਾਂ ਕਿ ਸ਼ਾਂਤਮਈ ਮਾਹੌਲ ਖਰਾਬ ਨਾ ਹੋਵੇ ਅਤੇ ਅਮਨ-ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਹਾਲ ਵਿਚ ਕਾਇਮ ਰੱਖਣਾ ਸਾਡੇ ਸਾਰਿਆਂ ਦੀ ਮੁੱਖ ਜ਼ਿੰਮੇਵਾਰੀ ਬਣਦੀ ਹੈ।

ਇਸ ਤੋਂ ਪਹਿਲਾਂ, ਮੁੱਖ ਮੰਤਰੀ ਨੇ ਮਹਾਤਮਾ ਗਾਂਧੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਜਮਹੂਰੀ ਹੱਕਾਂ ਦੀ ਰਾਖੀ ਲਈ ਰਾਸ਼ਟਰ ਪਿਤਾ ਪਾਸੋਂ ਪ੍ਰੇਰਨਾ ਲੈਣ ਲਈ ਦ੍ਰਿੜ ਸੰਕਲਪ ਲਿਆ।

ਇਸ ਮੌਕੇ ਮੁੱਖ ਮੰਤਰੀ ਨੇ ਚੰਡੀਗੜ੍ਹ ਦੇ ਯੂਥ ਕਾਂਗਰਸ ਵਰਕਰਾਂ ਦੇ ਧਰਨੇ ਵਿਚ ਵੀ ਸ਼ਮੂਲੀਅਤ ਕੀਤੀ ਅਤੇ “ਭਾਰਤ ਮਾਤਾ ਕੀ ਜੈ” ਅਤੇ “ਵੰਦੇ ਮਾਤਰਮ” ਦੇ ਨਾਅਰੇ ਲਾਏ।

ਇਸ ਪ੍ਰਦਰਸ਼ਨ ਵਿਚ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਸੰਗਤ ਸਿੰਘ ਗਿਲਜ਼ੀਆਂ, ਗੁਰਕੀਰਤ ਸਿੰਘ ਕੋਟਲੀ ਤੋਂ ਇਲਾਵਾ ਕਈ ਵਿਧਾਇਕਾਂ ਅਤੇ ਪਾਰਟੀ ਲੀਡਰਾਂ ਤੇ ਵਰਕਰਾਂ ਨੇ ਵੀ ਸ਼ਿਰਕਤ ਕੀਤੀ।

Post Views: 139
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Apply rod state to suppress soundBharatiya Janata PartyBJP maintains state of terrorChief Minister Charanjit Singh Channy todayFarmers were hurtHe challenged thatInnocent by calculationInsteadLakhimpur Khiri in Uttar PradeshNot to bow to the excesses of the state governmentsParty leaders and workers also attendedReferences to unfortunate incidents like Lakhimpur KhiriResolved peacefullyrespect democratic valuesStrongly condemning the tragic incidentThe BJP rule will come to an endThe brutal incidents of Lakhimpur KhiriThe Chief Minister called on his Cabinet colleaguesThe main responsibility fallsThe nation took a firm resolve to take inspiration from the FatherThey chanted slogans of "Vande Mataram"Wants to scare peopleWith the Jallianwala Bagh massacre
ShareTweetPin
Previous Post

ਖੇਤੀਬਾੜੀ ਵਿਭਾਗ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ: ਰਣਦੀਪ ਨਾਭਾ

Next Post

छिंदवाड़ा SDM अतुल सिंह के स्थानांतरण की मांग

Related Posts

BREAKING

11 May 2026 Weekly

0
BREAKING

13 May 2026

0
BREAKING

12 May 2026

0
BREAKING

10 May 2026

0
BREAKING

09 May 2026

0
BREAKING

08 May 2026

0
Next Post
छिंदवाड़ा SDM अतुल सिंह के स्थानांतरण की मांग

छिंदवाड़ा SDM अतुल सिंह के स्थानांतरण की मांग

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982