Monday, February 23, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਅਕਾਲੀ ਦਲ ਦਾ ਚੱਕਾ ਜਾਮ ਕਰਨ ਦਾ ਫੈਸਲਾ ਕਿਸਾਨਾਂ ਦੀਆਂ ਭਾਵਨਾਵਾਂ ਨਾਲ ਖੇਡਣ ਅਤੇ ਸੰਘਰਸ਼ ਨੂੰ ਸਾਬੋਤਾਜ ਕਰਨ ਦਾ ਯਤਨ-ਮੁੱਖ ਮੰਤਰੀ

admin by admin
in INDIA, PUNJAB, WORLD
Reading Time: 1 min read
A A
0
ਜੇ ਅਕਾਲੀ ਦਲ ਕਿਸਾਨੀ ਹਿੱਤਾਂ ਪ੍ਰਤੀ ਸੱਚੀ ਮੁੱਚੀ ਸੁਹਿਰਦ ਹੈ ਤਾਂ ਉਹ ਤੁਰੰਤ ਮੋਦੀ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ: ਬਲਬੀਰ ਸਿੱਧੂ
0
SHARES
0
VIEWS
Share on FacebookShare on Twitter
ADVERTISEMENT

RelatedPosts

सीआरपीएफ जवान ने सिपाही बहिन के प्रेमी को को काट डाला

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਸੁਖਬੀਰ ਅਤੇ ਹਰਸਿਮਰਤ ਨੂੰ ਐਨ.ਡੀ.ਏ. ਨਾਲੋਂ ਨਾਤਾ ਤੋੜਣ ਅਤੇ ਭਾਜਪਾ ਲੀਡਰਾਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਰਨ ਦੀ ਚੁਣੌਤੀ
* ਕਾਂਗਰਸ ਪਾਰਟੀ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ, ਦਿੱਲੀ ਪੁਲਿਸ ਦੀ ਧੱਕੇਸ਼ਾਹੀ ਅੱਗੇ ਝੁਕਾਂਗੇ ਨਹੀਂ-ਜਾਖੜ

ਚੰਡੀਗੜ੍ਹ, 22 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਅਕਾਲੀ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਲਏ ਗਏ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖੇਡਣ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਅਕਾਲੀ ਦਲ, ਕੇਂਦਰ ਸਰਕਾਰ ਵਿੱਚ ਆਪਣੇ ਭਾਈਵਾਲਾਂ ਦੇ ਇਸ਼ਾਰੇ ‘ਤੇ ਕਿਸਾਨਾਂ ਦੇ ਸੰਘਰਸ਼ ਨੂੰ ਸਾਬੋਤਾਜ ਕਰਨ ਲਈ ਇਹ ਕਦਮ ਚੁੱਕ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ,”ਤੁਸੀਂ ਦਿੱਲੀ ਕਿਉਂ ਨਹੀਂ ਜਾਂਦੇ ਅਤੇ ਉੱਥੇ ਭਾਜਪਾ ਨੇਤਾਵਾਂ ਅਤੇ ਹੋਰਾਂ ਆਗੂਆਂ ਦੇ ਘਰਾਂ ਦੇ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਆਪਣੇ ਸੌੜੇ ਸਿਆਸੀ ਮੁਫਾਦ ਲਈ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਰਮੀ ਭਰੇ ਢੰਗ ਨਾਲ ਵੇਚ ਦਿੱਤੇ।” ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਹ ਸੱਚਮੁੱਚ ਹੀ ਕਿਸਾਨਾਂ ਲਈ ਫਿਕਰਮੰਦ ਹਨ ਤਾਂ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜਨ।
ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ‘ਤੇ ਵਰ੍ਹਦਿਆਂ ਕਿਹਾ ਕਿ ਇਹ ਦੋਵੇਂ ਆਗੂ ਕਿਸਾਨਾਂ ਦੀ ਪਿੱਠ ‘ਤੇ ਖੜ੍ਹਣ ਦਾ ਪਖੰਡ ਕਰ ਰਹੇ ਹਨ ਜਦ ਕਿ ਅਕਾਲੀ ਦਲ ਦੀ ਭਾਈਵਾਲ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਰੋਜ਼ੀ ਰੋਟੀ ਨੂੰ ਲੱਤ ਮਾਰੀ ਹੈ। ਉਨ੍ਹਾਂ ਨੇ ਸੁਖਬੀਰ ਨੂੰ ਕਿਹਾ,”ਇਸ ਦੋਗਲਾਪਣ ਦਾ ਕੀ ਮਤਲਬ ਹੈ?” ”ਤੁਹਾਡੀ ਕੋਰ ਕਮੇਟੀ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਤੋਂ ਬਾਹਰ ਆਉਣ ਦਾ ਫੈਸਲਾ ਕਿਉਂ ਨਹੀਂ ਲਿਆ?”
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਖੜ੍ਹਨ ਦੀ ਆੜ ਵਿੱਚ ਪੰਜਾਬ ਭਰ ਵਿੱਚ ਚੱਕਾ ਜਾਮ ਕਰਨ ਦੇ ਕੀਤੇ ਐਲਾਨ ‘ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਅਕਾਲੀਆਂ ਦਾ ਅਸਲ ਚਿਹਰਾ ਬੇਨਕਾਬ ਹੋ ਗਿਆ ਕਿਉਂਕਿ ਕਿਸਾਨ ਅਤੇ ਹੋਰ ਜਥੇਬੰਦੀਆਂ ਨੇ ਤਾਂ ਕੁਝ ਦਿਨ ਪਹਿਲਾਂ ਹੀ 25 ਸਤੰਬਰ ਨੂੰ ਬੰਦ ਦਾ ਐਲਾਨ ਕਰ ਦਿੱਤਾ ਸੀ ਜਿਸ ਵੇਲੇ ਅਕਾਲੀ ਗੈਰ-ਸੰਵਿਧਾਨਿਕ ਅਤੇ ਘਾਤਕ ਖੇਤੀ ਬਿੱਲਾਂ ਨੂੰ ਕਿਸਾਨ ਭਾਈਚਾਰੇ ਦੇ ਹਿੱਤ ਵਾਲੇ ਦੱਸਦੇ ਹੋਏ ਇਨ੍ਹਾਂ ਬਿੱਲਾਂ ਦੇ ਸੋਹਲੇ ਗਾ ਰਹੇ ਰਹੇ ਸਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਪਹਿਲਾਂ ਤੋਂ ਯੋਜਨਾਬੰਦ ਸੰਘਰਸ਼ ਵਿੱਚ ਅਕਾਲੀਆਂ ਵੱਲੋਂ ਇਕਦਮ ਕੁੱਦ ਜਾਣ ਦੇ ਫੈਸਲੇ ਪਿੱਛੇ ਸਪੱਸ਼ਟ ਤੌਰ ‘ਤੇ ਮਾੜੇ ਇਰਾਦਿਆਂ ਦੀ ਝਲਕ ਨਜ਼ਰ ਆਉਂਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅਕਾਲੀਆਂ ਦੀਆਂ ਇਨ੍ਹਾਂ ਚਾਲਬਾਜ਼ੀਆਂ ਨਾਲ ਮੂਰਖ ਨਹੀਂ ਬਣਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਾਦਲਾਂ ਦੀ ਅਗਵਾਈ ਵਾਲਾ ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਲਾਗੂ ਹੋਣ ਦੀ ਸ਼ੁਰੂਆਤ ਤੋਂ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਨਾਲ ਖੇਡਾਂ ਖੇਡ ਰਿਹਾ ਹੈ ਜਦ ਕਿ ਪੰਜਾਬ ਦੇ ਕਿਸਾਨ ਲਈ ਹੀ ਨਹੀਂ ਸਗੋਂ ਮੁਲਕ ਦੇ ਕਿਸਾਨਾਂ ਲਈ ਬਹੁਤ ਅਹਿਮੀਅਤ ਰੱਖਦੇ ਇਸ ਮੁੱਦੇ ‘ਤੇ ਅਕਾਲੀਆਂ ਦਾ ਦੋਹਰਾ ਕਿਰਦਾਰ ਨੰਗਾ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਪੰਜਾਬ ਨੂੰ ਤਬਾਹ ਕਰਨ ‘ਤੇ ਤੁਲਿਆ ਹੋਇਆ ਹੈ ਅਤੇ ਅਕਾਲੀ ਹਰ ਹਰਬਾ ਵਰਤ ਕੇ ਇਸ ਏਜੰਡੇ ਦੀ ਸਿੱਧੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਇਕ ਦਮ ਪਲਟੀ ਮਾਰ ਲੈਣਾ ਅਤੇ ਮੁੜ ਗੌਰ ਕਰਨਾ ਵੀ ਸੰਘਰਸ਼ ਨੂੰ ਖੋਰਾ ਲਾਉਣ ਦੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।
ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਲੜਾਈ ਲੜਦੀ ਆਈ ਹੈ ਅਤੇ ਹੁਣ ਵੀ ਭਾਰਤੀ ਖੇਤੀਬਾੜੀ ਦੇ ਇਤਿਹਾਸ ਦੇ ਸਭ ਤੋਂ ਔਖੇ ਸਮੇਂ ਵਿੱਚ ਕਿਸਾਨਾਂ ਨਾਲ ਹਿੱਕ ਠੋਕ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਅਤੇ ਲੀਡਰ ਦਿੱਲੀ ਵਿੱਚ ਡਟੇ ਹੋਏ ਹਨ ਜਿੱਥੇ ਭਾਜਪਾ ਦੇ ਕੰਟਰੋਲ ਹੇਠ ਦਿੱਲੀ ਪੁਲਿਸ ਦੀ ਧੱਕੇਸ਼ਾਹੀ ਦਾ ਬਹਾਦਰੀ ਨਾਲ ਮੁਕਾਬਲਾ ਕਰ ਰਹੇ ਹਨ ਅਤੇ ਕੇਂਦਰ ਵੱਲੋਂ ਉਨ੍ਹਾਂ ਦੀ ਆਵਾਜ਼ ਦਬਾਉਣ ਦੀਆਂ ਤਾਨਾਸ਼ਾਹ ਕੋਸ਼ਿਸ਼ਾਂ ਵਿਰੁੱਧ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅਜਿਹੀਆਂ ਦਮਨਕਾਰੀ ਕੋਸ਼ਿਸ਼ਾਂ ਅੱਗੇ ਝੁਕੇਗੀ ਨਹੀਂ।

Post Views: 70
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਸੁਖਜਿੰਦਰ ਸਿੰਘ ਰੰਧਾਵਾ ਨੇ ਖੇਤੀ ਆਰਡੀਨੈਂਸਾਂ ਮਾਮਲੇ ਵਿੱਚ ਹਰਸਿਮਰਤ ਬਾਦਲ ਤੋਂ ਪੰਜ ਸਵਾਲਾਂ ਦੇ ਜਵਾਬ ਮੰਗੇ

Next Post

Бездокументарные Ценные Бумаги

Related Posts

सीआरपीएफ जवान ने सिपाही बहिन के प्रेमी को को काट डाला
INDIA

सीआरपीएफ जवान ने सिपाही बहिन के प्रेमी को को काट डाला

0
दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
Next Post

Бездокументарные Ценные Бумаги

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

© 2023 presskitaquat.com - Powered by AMBIT SOLUTIONS+917488039982