Saturday, May 9, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਨੂੰ ਕਰਫਿਊ/ਲਾਕਡਾਊਨ ਦੌਰਾਨ ਟਰਾਂਸਪੋਰਟ, ਮੈੱਸ ਚਾਰਜ, ਬਿਲਡਿੰਗ ਚਾਰਜ, ਦਾਖ਼ਲਾ ਫੀਸ, ਵਰਦੀ ਖ਼ਰਚੇ ਜਾਂ ਕੋਈ ਹੋਰ ਵਾਧੂ ਫੀਸ/ਖ਼ਰਚਾ ਨਾ ਲੈਣ ਦੀ ਕੀਤੀ ਹਦਾਇਤ

admin by admin
in INDIA, PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

08 May 2026

0

07 May 2026

0
दर्दनाक सड़क हादसा दो युवकों की मौत

दर्दनाक सड़क हादसा दो युवकों की मौत

0

06 May 2026

0

05 May 2026

0

04 May 2026 Weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਆਨਲਾਈਨ ਪੜਾਈ ਕਰਵਾਉਣ ਵਾਲੇ ਸਕੂਲ ਸਿਰਫ਼ ਟਿੳੂਸ਼ਨ ਫੀਸ ਹੀ ਲੈ ਸਕਣਗੇ: ਸਿੰਗਲਾ
* ਸਕੂਲਾਂ ਨੂੰ ਅਕਾਦਮਿਕ ਸੈਸ਼ਨ 2020-21 ਲਈ ਫੀਸ ਵਿੱਚ ਵਾਧਾ ਨਾ ਕਰਨ ਲਈ ਕਿਹਾ
* ਕਿਸੇ ਵੀ ਸਕੂਲ ਨੂੰ ਮੁਲਾਜ਼ਮਾਂ ਦੀ ਛਾਂਟੀ ਜਾਂ ਤਨਖ਼ਾਹ ਵਿੱਚ ਕਟੌਤੀ ਨਹੀਂ ਕਰਨੀ ਚਾਹੀਦੀ
* ਟਿਊਸ਼ਨ ਫੀਸ ਦਾ ਸਮੇਂ ਸਿਰ ਭੁਗਤਾਨ ਕਰਨ ਵਿੱਚ ਨਾਕਾਮ ਰਹਿਣ ਉਤੇ ਬੱਚਿਆਂ ਨੂੰ ਨਾ ਕੱਢਣ ਦੀ ਦਿੱਤੀ ਸਲਾਹ
ਚੰਡੀਗੜ, 14 ਮਈ (ਸ਼ਿਵ ਨਾਰਾਇਣ ਜਾਂਗੜਾ) ; ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਨਲਾਈਨ ਸਿੱਖਿਆ ਮੁਹੱਈਆ ਕਰ ਰਹੇ ਸਕੂਲਾਂ ਨੂੰ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈਣ ਦੀ ਇਜਾਜ਼ਤ ਹੋਵੇਗੀ ਅਤੇ ਉਹ ਵਿਦਿਆਰਥੀਆਂ ਤੋਂ ਦਾਖ਼ਲਾ ਫੀਸ, ਵਰਦੀ ਜਾਂ ਕਿਸੇ ਵੀ ਤਰੀਕੇ ਨਾਲ ਹੋਰ ਕੋਈ ਖ਼ਰਚਾ ਨਹੀਂ ਲੈਣਗੇ। ਉਨਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਇਸ ਦੇਸ਼ ਵਿਆਪੀ ਸੰਕਟ ਦੇ ਮੱਦੇਨਜ਼ਰ ਅਕਾਦਮਿਕ ਸੈਸ਼ਨ ਦੌਰਾਨ ਫੀਸ ਜਾਂ ਕਿਸੇ ਹੋਰ ਖ਼ਰਚਿਆਂ ਵਿੱਚ ਕਿਸੇ ਵੀ ਤਰਾਂ ਦੇ ਵਾਧੇ ਤੋਂ ਬਚਣਾ ਚਾਹੀਦਾ ਹੈ।
ਇੱਥੇ ਜਾਰੀ ਇਕ ਪ੍ਰੈੱਸ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼ ਵਿਆਪੀ ਕਰਫਿਊ/ਲਾਕਡਾਊਨ ਦੌਰਾਨ ਵਿੱਤੀ ਗਤੀਵਿਧੀਆਂ ਬੇਹੱਦ ਘੱਟ ਗਈਆਂ ਹਨ। ਇਸ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣ ਦੀ ਬੇਹੱਦ ਲੋੜ ਹੈ। ਉਨਾਂ ਜ਼ੋਰ ਦੇ ਕੇ ਆਖਿਆ ਕਿ ‘‘ਅਸੀਂ ਆਦੇਸ਼ ਜਾਰੀ ਕਰ ਕੇ ਸਕੂਲਾਂ ਲਈ ਇਹ ਲਾਜ਼ਮੀ ਕੀਤਾ ਹੈ ਕਿ ਉਹ ਲਾਕਡਾਊਨ ਸਮੇਂ ਦੌਰਾਨ ਸਿਰਫ਼ ਟਿਊਸ਼ਨ ਫੀਸ ਲੈ ਸਕਣਗੇ। ਸਰਕਾਰ ਦੇ ਹੁਕਮਾਂ ਵਿੱਚ ਸਪੱਸ਼ਟ ਹੈ ਕਿ ਜਿਹੜੇ ਸਕੂਲ ਆਨਲਾਈਨ ਕਲਾਸਾਂ ਲਾ ਰਹੇ ਹਨ, ਸਿਰਫ਼ ਉਹੀ ਵਿਦਿਆਰਥੀਆਂ ਤੋਂ ਟਿਊਸ਼ਨ ਫੀਸ ਲੈਣ ਦੇ ਹੱਕਦਾਰ ਹੋਣਗੇ। ਜਿਹੜੇ ਸਕੂਲ ਆਨਲਾਈਨ ਕਲਾਸਾਂ ਨਹੀਂ ਲਾ ਰਹੇ, ਉਹ ਕੋਈ ਫੀਸ ਜਾਂ ਫੰਡ ਨਹੀਂ ਲੈ ਸਕਣਗੇ।’’ ਉਨਾਂ ਕਿਹਾ ਕਿ ਸਾਡੇ ਲਈ ਵਿਦਿਆਰਥੀਆਂ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਇਨਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਈਵੇਟ ਸਕੂਲਾਂ ਨੂੰ ਟਿੳੂਸ਼ਨ ਫੀਸ ਲੈਣ ਦੀ ਆਗਿਆ ਦੇ ਕੇ ਤਵਾਜ਼ਨ ਬਿਠਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਕਿ ਉਹ ਆਪਣੇ ਮਹੀਨਾਵਾਰ ਖ਼ਰਚੇ ਚਲਾ ਸਕਣ ਅਤੇ ਆਪਣੇ ਸਟਾਫ਼ ਨੂੰ ਸਮੇਂ ਸਿਰ ਤਨਖ਼ਾਹ ਦੇ ਸਕਣ।
ਸ੍ਰੀ ਸਿੰਗਲਾ ਨੇ ਸਪੱਸ਼ਟ ਕਿਹਾ ਕਿ ਇਹ ਹੁਕਮ ਦਿੱਲੀ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਾਰੀ ਕੀਤਾ ਗਿਆ ਹੈ, ਜਿਨਾਂ ਦਾ ਇਕੋ ਇਕ ਉਦੇਸ਼ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਰਾਹਤ ਪਹੁੰਚਾਉਣਾ ਹੈ। ਉਨਾਂ ਕਿਹਾ ਕਿ ਸਬੰਧਤ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਸਕੂਲ ਟਿੳੂਸ਼ਨ ਫੀਸ ਤੋਂ ਇਲਾਵਾ ਕੋਈ ਟਰਾਂਸਪੋਰਟ ਫੀਸ, ਮੈੱਸ ਖ਼ਰਚਾ, ਇਮਾਰਤ ਖ਼ਰਚਾ ਜਾਂ ਕੋਈ ਵਾਧੂ ਖ਼ਰਚਾ ਨਾ ਲਵੇ।
ਉਨਾਂ ਇਹ ਵੀ ਆਦੇਸ਼ ਦਿੱਤਾ ਕਿ ਜੇ ਕੋਈ ਵਿਦਿਆਰਥੀ ਟਿੳੂਸ਼ਨ ਫੀਸ ਸਮੇਂ ਸਿਰ ਜਮਾਂ ਨਹੀਂ ਕਰਵਾਉਂਦਾ ਜਾਂ ਕਿਸੇ ਕਾਰਨ ਦੇਰੀ ਹੁੰਦੀ ਹੈ ਤਾਂ ਕੋਈ ਵੀ ਸਕੂਲ ਉਸ ਵਿਦਿਆਰਥੀ ਨੂੰ ਸਕੂਲੋਂ ਨਹੀਂ ਕੱਢੇਗਾ। ਉਨਾਂ ਕਿਹਾ ਕਿ ਇਸ ਮਹਾਂਮਾਰੀ ਕਾਰਨ ਜ਼ਿਆਦਾਤਰ ਮਾਪਿਆਂ ਦੀ ਉਪਜੀਵਿਕਾ ਉਤੇ ਮਾਰੂ ਅਸਰ ਪਿਆ ਹੈ ਅਤੇ ਸਕੂਲ ਪ੍ਰਬੰਧਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਉਨਾਂ ਨਾਲ ਖੜਨਾ ਚਾਹੀਦਾ ਹੈ। ਉਨਾਂ ਕਿਹਾ ਕਿ ਅਸੀਂ ਇਹ ਵੀ ਬਦਲ ਦਿੱਤਾ ਹੈ ਕਿ ਮਾਪੇ ਆਪਣੇ ਬੱਚਿਆਂ ਦੀ ਟਿੳੂਸ਼ਨ ਫੀਸ ਤਿਮਾਹੀ ਦੀ ਥਾਂ ਮਹੀਨਾਵਾਰ ਭਰਵਾ ਸਕਦੇ ਹਨ ਤਾਂ ਕਿ ਮਾਪਿਆਂ ਉਤੇ ਇਕੋ ਦਮ ਬੋਝ ਨਾ ਪਵੇ।
ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਸਿੱਖਿਆ ਮੰਤਰੀ ਨੇ ਇਹ ਵੀ ਆਦੇਸ਼ ਦਿੱਤਾ ਕਿ ਸਕੂਲ ਕਿਸੇ ਵੀ ਹਾਲਾਤ ਵਿੱਚ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹ ਨਾ ਤਾਂ ਰੋਕ ਸਕਦੇ ਹਨ ਅਤੇ ਨਾ ਹੀ ਘਟਾ ਸਕਦੇ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਲਾਕਡਾਊਨ ਤੇ ਵਿੱਤੀ ਗਤੀਵਿਧੀਆਂ ਘੱਟ ਹੋਣ ਦੇ ਨਾਂ ਉਤੇ ਆਪਣੇ ਮੁਲਾਜ਼ਮਾਂ ਨੂੰ ਨਾ ਕੱਢਣ। ਉਨਾਂ ਕਿਹਾ ਕਿ ਜਿਹੜੇ ਸਕੂਲ ਪ੍ਰਬੰਧਕ ਆਪਣੇ ਅਧਿਆਪਕਾਂ ਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਰੋਕਣ ਜਾਂ ਘਟਾਉਣਗੇ, ਉਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਪਹਿਲਾਂ ਹੀ ਸਥਿਤੀ ਉਤੇ ਨਜ਼ਰ ਰੱਖ ਰਿਹਾ ਹੈ ਅਤੇ ਨਿਰਧਾਰਤ ਮਾਪਦੰਡਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਉਤੇ ਕਾਰਵਾਈ ਲਈ ਐਕਸ਼ਨ ਕਮੇਟੀ ਬਣਾ ਦਿੱਤੀ ਗਈ ਹੈ।
ਸ੍ਰੀ ਸਿੰਗਲਾ ਨੇ ਕਿਹਾ ਕਿ ਜ਼ਿਲਾ ਸਿੱਖਿਆ ਅਫ਼ਸਰ ਇਹ ਯਕੀਨੀ ਬਣਾਉਣਗੇ ਕਿ ਉਨਾਂ ਅਧੀਨ ਆਉਣ ਵਾਲੇ ਸਾਰੇ ਪ੍ਰਾਈਵੇਟ ਸਕੂਲ ਸਰਕਾਰੀ ਹੁਕਮਾਂ ਅਤੇ ਸਿੱਖਿਆ ਵਿਭਾਗ ਦੇ ਵਿਸਤਾਰਤ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।

Post Views: 84
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

Next Post

ਵਿੱਤ ਮੰਤਰੀ ਦੁਆਰਾ ਪ੍ਰਵਾਸੀਆਂ, ਕਿਸਾਨਾਂ, ਛੋਟੇ ਕਾਰੋਬਾਰਾਂ ਤੇ ਸਟ੍ਰੀਟ ਵੈਂਡਰਾਂ ਸਮੇਤ ਗ਼ਰੀਬਾਂ ਦੀ ਮਦਦ ਲਈ ਥੋੜ੍ਹੇ ਤੇ ਲੰਬੇ ਸਮੇਂ ਦੇ ਉਪਾਅ

Related Posts

BREAKING

08 May 2026

0
BREAKING

07 May 2026

0
दर्दनाक सड़क हादसा दो युवकों की मौत
INDIA

दर्दनाक सड़क हादसा दो युवकों की मौत

0
BREAKING

06 May 2026

0
E paper

05 May 2026

0
BREAKING

04 May 2026 Weekly

0
Next Post
ਨਿਰਮਲਾ ਸੀਤਾਰਮਨ ਦੀ ਦੂਜੀ ਰਾਹਤ ਪ੍ਰੈੱਸ ਕਾਨਫਰੰਸ

ਵਿੱਤ ਮੰਤਰੀ ਦੁਆਰਾ ਪ੍ਰਵਾਸੀਆਂ, ਕਿਸਾਨਾਂ, ਛੋਟੇ ਕਾਰੋਬਾਰਾਂ ਤੇ ਸਟ੍ਰੀਟ ਵੈਂਡਰਾਂ ਸਮੇਤ ਗ਼ਰੀਬਾਂ ਦੀ ਮਦਦ ਲਈ ਥੋੜ੍ਹੇ ਤੇ ਲੰਬੇ ਸਮੇਂ ਦੇ ਉਪਾਅ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982