Wednesday, March 25, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ

admin by admin
in PUNJAB
Reading Time: 1 min read
A A
0
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਰੱਖਿਆ ਨੀਂਹ ਪੱਥਰ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ/ਐਸ.ਏ.ਐਸ. ਨਗਰ (ਮੋਹਾਲੀ), 24 ਅਕਤੂਬਰ – ਅਸ਼ੋਕ ਵਰਮਾ – 

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸੈਕਟਰ-60 ਵਿੱਚ 13.40 ਕਰੋੜ ਰੁਪਏ ਦੀ ਲਾਗਤ ਵਾਲੇ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਤੇ ਉਨਾਂ ਦੇ ਨਾਲ ਮੈਂਬਰ ਲੋਕ ਸਭਾ ਸ਼੍ਰੀ ਮਨੀਸ਼ ਤਿਵਾੜੀ ਉਚੇਚੇ ਤੌਰ ਤੇ ਪਹੁੰਚੇ। ਇਸ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ। ਇਸੇ ਲੜੀ ਦੇ ਚੱਲਦੇ ਸੈਕਟਰ-60 ਵਿੱਚ ਕਮਿਊਨਿਟੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਇਸ ਵਿੱਚ ਆਧੁਨਿਕ ਸੁਵਿਧਾਵਾਂ ਨਾਲ ਆਸ-ਪਾਸ ਦੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਈਆਂ ਜਾਣਗੀਆਂ। ਇਸ 40 ਹਜਾਰ ਵਰਗ ਫੁੱਟ ਦੇ ਕਮਿਉਨਿਟੀ ਹੈਲਥ ਸੈਂਟਰ ਵਿੱਚ ਐਮਰਜੈਂਸੀ ਸਹੂਲਤਾਂ 247 ਉਪਲਬੱਧ ਕਰਵਾਉਣ ਦੇ ਨਾਲ-ਨਾਲ ਓਪੀਡੀ ਅਤੇ ਡਾਇਗਨੋਸਟਿਕ ਸੈਂਟਰ, ਬਲੱਡ ਸਟੋਰੇਜ ਰੂਮ, 150 ਵਿਅਕਤੀਆਂ ਲਈ ਟਰੇਨਿੰਗ ਹਾਲ, ਅਤਿ ਆਧੁਨਿਕ ਓਪਰੇਸ਼ਨ ਥਿਏਟਰ, ਜੱਚਾ/ਬੱਚਾ ਸੁਵਿਧਾਵਾਂ, ਮਰਦਾਨਾ ਤੇ ਜਨਾਨਾ ਵਾਰਡ, ਪ੍ਰਾਇਵੇਟ ਰੂਮ, ਤਿੰਨ ਮੰਜਿਲਾ ਹਸਪਤਾਲ, ਸੀਸੀਟੀਵੀ ਸੁਰੱਖਿਆ ਸਿਸਟਮ ਅਤੇ ਟਰੀਟਮੈਂਟ ਪਲਾਂਟ ਤੇ ਪਾਰਕਿੰਗ ਦੀ ਸਹੂਲਤ ਉਪਲਬੱਧ ਕਰਵਾਈ ਜਾਵੇਗੀ। ਇਸ ਹਸਪਤਾਲ ਦਾ ਲਾਭ ਆਸਪਾਸ ਦੇ ਲੋਕਾਂ ਨੂੰ ਮਿਲੇਗਾ ਅਤੇ ਲੋਕਾਂ ਨੂੰ ਉਨਾਂ ਦੇ ਘਰ ਦੇ ਨਜ਼ਦੀਕ ਹੀ ਉੱਚ ਗੁਣਵੱਤਾ ਵਾਲੀਆਂ ਸਿਹਤ ਸੁਵਿਧਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲੇਗੀ।

ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੋਹਾਲੀ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਪ੍ਰੋਜੈਕਟ ਨੂੰ ਉਨਾਂ ਨੇ 2013 ਵਿੱਚ ਉਸ ਸਮੇਂ ਦੇ ਮੈਂਬਰ ਰਾਜਸਭਾ ਸ਼੍ਰੀਮਤੀ ਅੰਬਿਕਾ ਸੋਨੀ ਦੀ ਮਦਦ ਨਾਲ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਸੀ। ਉਨਾਂ ਨੇ ਹੁਣ ਸਿਹਤ ਮੰਤਰੀ ਬਣਦੇ ਹੀ ਮੈਡੀਕਲ ਕਾਲਜ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸ ਦੇ ਲਈ 20 ਏਕੜ ਜ਼ਮੀਨ ਦੇਣ ਵਾਲੇ ਪਿੰਡਾਂ ਦਾ ਧੰਨਵਾਦ ਕੀਤਾ ਅਤੇ ਇਸ ਦੇ ਨਾਲ ਨਾਲ 14 ਏਕੜ ਸਰਕਾਰੀ ਜ਼ਮੀਨ ਨੂੰ ਨਾਲ ਜੋੜ ਦਿੱਤਾ ਗਿਆ ਹੈ। ਇਸ ਤੇ 375 ਕਰੋੜ ਰੁਪਏ ਦੀ ਲਾਗਤ ਨਾਲ 500 ਬੈਡ ਦਾ ਹਸਪਤਾਲ ਤਿਆਰ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ ਲੋਕ ਸਭਾ ਦੇ ਮੈਂਬਰ ਅਤੇ ਕਾਂਗਰਸ ਪਾਰਟੀ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਹਸਪਤਾਲ ਦਾ ਨਿਰਮਾਣ ਕਰਵਾਉਣ ਕੀਤਾ ਜਾ ਰਿਹਾ ਹੈ ਅਤੇ ਉਹ ਵਧਾਈ ਦੇ ਪਾਤਰ ਹਨ। ਉਨਾਂ ਨੇ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਉਹ ਜ਼ਮੀਨ ਨਾਲ ਜੁੜੇ ਜਨਸੇਵਕ ਹਨ। ਉਹ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਵੀ ਘਰ ਨਹੀਂ ਬੈਠੇ ਅਤੇ ਉਹ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰਨ ਲਈ ਵੱਖ-ਵੱਖ ਥਾਵਾਂ ਤੇ ਪਹੁੰਚ ਕੇ ਜਿੰਮੇਵਾਰੀ ਨਿਭਾਉਂਦੇ ਰਹੇ। ਉਨਾਂ ਕਿਹਾ ਕਿ ਉਹ ਵੀ ਸਿਹਤ ਵਿਭਾਗ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਐਂਬੂਲੈਂਸ ਉਪਲਬੱਧ ਕਰਵਾਉਣਗੇ।

ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ, ਪੰਜਾਬ ਵੱਲੋਂ ਸਿਹਤ ਸੇਵਾਵਾਂ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੋਹਾਲੀ ਵਿੱਚ ਵੀ ਡਿਸਪੈਂਸਰੀ ਵਿੱਚ ਸੁਧਾਰ ਕਰਕੇ ਕਮਿਊਨਿਟੀ ਹੈਲਥ ਸੈਂਟਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਿਵਲ ਸਰਜਨ ਡਾ. ਜੀਬੀ ਸਿੰਘ ਨੇ ਪ੍ਰੋਗਰਾਮ ਦੌਰਾਨ ਮੌਜੂਦ ਉੱਘੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ। ਇਸ ਦੌਰਾਨ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਲੋਕਾਂ ਦੀ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਐਚਸੀ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਿਹਤ ਮੰਤਰੀ, ਪੰਜਾਬ ਦਾ ਧੰਨਵਾਦ ਕੀਤਾ। ਇਸ ਦੌਰਾਨ ਕੌਂਸਲਰ ਤਰਨਜੀਤ ਕੌਰ ਗਿੱਲ ਵੱਲੋਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ।

ਇਸ ਮੌਕੇ ਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂ ਕਸ਼ਯਪ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਡਾਇਰੈਕਟਰ ਕੋਆਪਰੇਟਿਵ ਬੈਂਕ ਮੋਹਾਲੀ ਹਰਕੇਸ਼ ਸ਼ਰਮਾ, ਏ.ਡੀ.ਸੀ (ਡੀ) ਰਾਜੀਵ ਗੁਪਤਾ, ਕਾਰਪੋਰੇਸ਼ਨ ਕਮਿਸ਼ਨਰ ਕਮ ਐਸ.ਡੀ.ਐਮ. ਜਗਦੀਪ ਸਹਿਗਲ, ਪੰਜਾਬ ਐਗਰੋ ਦੇ ਚੇਅਰਮੈਨ ਰਵਿੰਦਰਪਾਲ ਸਿੰਘ, ਪਵਨ ਧੀਮਾਨ, ਜਸਪ੍ਰੀਤ ਗਿੱਲ, ਅਮਰਜੀਤ ਸਿੰਘ ਜੀਤੀ ਸਿੱਧੂ, ਰਿਸ਼ਵ ਜੈਨ, ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ, ਅਮਰੀਕ ਸਿੰਘ ਸੋਮਲ, ਰਾਜਿੰਦਰ ਸਿੰਘ ਰਾਣਾ, ਭਾਰਤ ਭੂਸ਼ਣ ਸੇਠੀ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਜਸਪ੍ਰੀਤ ਸਿੰਘ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਜੀ.ਐਸ ਰਿਆੜ, ਕੰਵਰਬੀਰ ਸਿੰਘ ਸਿੱਧੂ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ ਤੇ ਸੁਰਜੀਤ ਕੌਰ ਸੇਠੀ ਆਦਿ ਮੌਜੂਦ ਸਨ।

Post Views: 68
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮੁੱਖ ਮੰਤਰੀ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

Next Post

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਘਟਨਾ ਦੀ ਕੀਤੀ ਆਲੋਚਨਾ ਨੂੰ ਸਿਆਸੀ ਸ਼ੋਸ਼ੇਬਾਜੀ ਦੱਸਦਿਆਂ ਰੱਦ ਕੀਤਾ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ

ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾਵਾਂ ਵੱਲੋਂ ਹੁਸ਼ਿਆਰਪੁਰ ਘਟਨਾ ਦੀ ਕੀਤੀ ਆਲੋਚਨਾ ਨੂੰ ਸਿਆਸੀ ਸ਼ੋਸ਼ੇਬਾਜੀ ਦੱਸਦਿਆਂ ਰੱਦ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us