Wednesday, August 5, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਰੋਨਾਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ’ਤੇ ਪਰਚਾ ਦਰਜ

admin by admin
in PUNJAB
Reading Time: 1 min read
A A
0
ਕੋਰੋਨਾਵਾਇਰਸ ਸਬੰਧੀ ਸੋਸ਼ਲ ਮੀਡੀਆ ’ਤੇ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ’ਤੇ ਪਰਚਾ ਦਰਜ

ਕੈਪਸ਼ਨ: ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਸੰਗਰੂਰ ਡਾ. ਸੰਦੀਪ ਗਰਗ।

0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0

30 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ: ਜ਼ਿਲਾ ਮੈਜਿਸਟ੍ਰੇਟ
* ਵੱਟਸਐਪ ਜਾਂ ਫੇਸਬੁੱਕ ’ਤੇ ਮਿਲਣ ਵਾਲੀ ਕਿਸੇ ਵੀ ਅਣਅਧਿਕਾਰਤ ਜਾਣਕਾਰੀ ’ਤੇ ਯਕੀਨ ਨਾ ਕਰਨ ਜ਼ਿਲਾ ਵਾਸੀ: ਐਸ.ਐਸ.ਪੀ.
ਸੰਗਰੂਰ, 6 ਮਈ (ਸੁਭਾਸ਼ ਭਾਰਤੀ):
ਬੀਤੇ ਦਿਨੀਂ ਸੰਗਰੂਰ ਜ਼ਿਲੇ ’ਚ ਕੋਰੋਨਾਵਾਇਰਸ ਤੋਂ ਪਾਜਿਟਿਵ ਪਾਏ ਜਾਣ ਵਾਲੇ ਵਿਅਕਤੀਆਂ ਖਿਲਾਫ਼ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਫੈਲਾਉਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਜ਼ਿਲਾ ਮੈਜਿਸਟਰੇਟ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲਾ ਪੁਲਿਸ ਮੁਖੀ ਨੂੰ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ’ਚ ਲਿਆਉਣ ਲਈ ਕਿਹਾ ਹੈ। ਜ਼ਿਲਾ ਮੈਜਿਸਟਰੇਟ ਤੋਂ ਮਿਲੀਆਂ ਹਦਾਇਤਾਂ ਤੋਂ ਬਾਅਦ ਸੰਗਰੂਰ ਪੁਲਿਸ ਵੱਲੋਂ ਨਾਗਰੀ ਪਿੰਡ ਦੇ ਰਹਿਣ ਵਾਲੇ ਜਗਤਾਰ ਬਾਵਾ ਪੱਤਰਕਾਰ ਵਿਰੁੱਧ ਫੇਸਬੁੱਕ ’ਤੇ ਕੋਰੋਨਾਵਾਇਰਸ ਨੂੰ ਲੈ ਕੇ ਝੂਠੀਆਂ ਅਫ਼ਵਾਹਾਂ ਫੈਲਾਉਣ ਕਰਕੇ ਪਰਚਾ ਦਰਜ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਦੱਸਿਆ ਕਿ ਕੱਲ ਜਗਤਾਰ ਬਾਵਾ ਪੱਤਰਕਾਰ ਵੱਲੋਂ ਆਪਣੇ ਫੇਸਬੁੱਕ ਪੇਜ ’ਤੇ ਸੰਗਰੂਰ ’ਚ ਕਿਸੇ ਸਬਜੀ ਵੇਚਣ ਵਾਲੇ ਦੇ ਪਾਜਿਟਿਵ ਆਉਣ ਸਬੰਧੀ ਝੂਠੀ ਜਾਣਕਾਰੀ ਵਾਲੀ ਪੋਸਟ ਪਾਈ ਸੀ। ਉਨਾਂ ਕਿਹਾ ਕਿ ਸੰਗਰੂਰ ਪੁਲਿਸ ਵੱਲੋਂ ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਭਾਰਤੀ ਦੰਡਾਵਲੀ ਦੀ ਧਾਰਾ 188 ਤੇ 505 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਅਤੇ ਐਪੀਡੇਮਿਕ ਡਿਜ਼ੀਸਜ਼ ਐਕਟ 1897 ਦੀ ਧਾਰਾ 3 ਦੇ ਤਹਿਤ ਥਾਣਾ ਛਾਜਲੀ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਐਸ.ਐਸ.ਪੀ. ਨੇ ਹੋਰਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਖ਼ਾਸ ਕਰਕੇ ਵੱਟਸਐਪ ਜਾਂ ਫੇਸਬੁੱਕ ’ਤੇ ਆਉਣ ਵਾਲੀ ਕਿਸੇ ਵੀ ਅਣਅਧਿਕਾਰਤ ਜਾਣਕਾਰੀ ’ਤੇ ਯਕੀਨ ਨਾ ਕੀਤਾ ਜਾਵੇ। ਉਨਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਬਣਾਏ ਗਏ ਪੇਜਾਂ ’ਤੇ ਪਾਈ ਜਾਣਕਾਰੀ ਨੂੰ ਹੀ ਸਹੀ ਮੰਨਿਆ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਜਾਂ ਫਾਰਵਰਡ ਕਰਨ ਤੋਂ ਪਹਿਲਾਂ ਇਹ ਜ਼ਰੂਰ ਯਕੀਨੀ ਬਣਾਇਆ ਜਾਵੇ ਕਿ ਇਹ ਜਾਣਕਾਰੀ ਪੂਰੀ ਤਰਾਂ ਸਹੀ ਹੈ ਜਾਂ ਨਹੀਂ। ਉਨਾਂ ਦੱਸਿਆ ਕਿ ਬਿਨਾਂ ਜਾਂਚ ਕੀਤਿਆਂ ਸੋਸ਼ਲ ਮੀਡੀਆ ’ਤੇ ਗਲਤ ਜਾਣਕਾਰੀ ਪਾਉਣ ਵਾਲੇ ਵਿਅਕਤੀ ਵਿਰੁੱਧ ਭਵਿੱਖ ’ਚ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Post Views: 143
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸਕੂਲੀ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਆਨਲਾਈਨ ਵੀਡੀਓ ਮੁਕਾਬਲੇ ਦੀ ਮੁਹਿੰਮ ਨੇ ਵਿਸ਼ਵ ਰਿਕਾਰਡ ਕਾਇਮ ਕੀਤਾ : ਵਿਜੇ ਇੰਦਰ ਸਿੰਗਲਾ

Next Post

ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

Related Posts

कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Blog

30 July 2026

0
Next Post
ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ ‘ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ 'ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ: ਰਾਣਾ ਸੋਢੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982