ਮੋਹਾਲੀ,14 ਅਗਸਤ (ਪ੍ਰੈਸ ਕੀ ਤਾਕਤ ਬਿਉਰੋ )- ਮੋਹਾਲੀ ਦੀ ਵਸਨੀਕ ਅਨੂਰੀਤ ਪਾਲ ਕੌਰ ਨੇ ਸਖ਼ਤ ਮਿਹਨਤ ਸਦਕਾ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਦਾ ਮਾਣ ਹਾਸਲ ਕੀਤਾ ਹੈ। ਉਸ ਨੇ ਪੰਜਾਬੀ ਲੋਕ ਸਾਜ਼ ਅਲਗੋਜ਼ਾ ਵਜਾਉਣ ਵਾਲੀ ਦੁਨੀਆ ਦੀ ਪਹਿਲੀ ਕੁੜੀ ਹੋਣ ਕਰ ਕੇ ਆਪਣਾ ਨਾਂ ਇੰਡੀਆ ਬੁੱਕ ਆਫ ਰਿਕਾਰਡ ਵਿਚ ਦਰਜ ਕਰਵਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ।ਅਨੂਰੀਤ ਨੂੰ ਇੰਡੀਆ ਬੁੱਕ ਆਫ ਰਿਕਾਰਡ ਵੱਲੋਂ ਸਰਟੀਫਿਕੇਟ, ਮੈਡਲ, ਆਈ. ਕਾਰਡ, ਪੈੱਨ ਅਤੇ ਬੈਜ ਭੇਜਿਆ ਗਿਆ ਹੈ।
ਅਨੂਰੀਤ ਗੱਤਕਾ ਖੇਡਣ ਦੀ ਕਲਾ ਵਿਚ ਵੀ ਮਾਹਿਰ ਹੈ , ਜਿਸ ਦੀ ਸਿਖਿਆ ਉਸਨੇ ਆਪਣੇ ਨਾਨਾ ਗੁਰਪ੍ਰੀਤ ਸਿੰਘ ਖ਼ਾਲਸਾ ਤੋਂ ਹਾਸਲ ਕੀਤੀ ਹੈ। ਅਨੂਰੀਤ ਦੇ ਮਾਤਾ ਸੁਖਬੀਰ ਪਾਲ ਕੌਰ ਅਤੇ ਪਿਤਾ ਨਰਿੰਦਰ ਨੀਨਾ ਵੀ ਬਹੁਤ ਵਧੀਆ ਕਲਾਕਾਰ ਅਤੇ ਲੋਕ ਕਲਾਵਾਂ ਦੇ ਜਾਣੂ ਹਨ।
ਉਹ ਆਪਣੇ ਪਰਿਵਾਰ ਤੋਂ ਇਲਾਵਾ ਆਪਣੇ ਸਾਥੀਆਂ ਤੇ ਇਲਾਕਾ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦੀ ਹੈ, ।
ਅਨੂਰੀਤ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਕਲਾ ਵਿਚ ਅੱਗੇ ਵੱਧਣ ਲਈ ਹੋਰ ਸਖ਼ਤ ਮਿਹਨਤ ਕਰੇਗੀ। ਉਸ ਨੂੰ ਆਪਣੀ ਇਸ ਪ੍ਰਾਪਤੀ ਤੇ ਬਹੁਤ ਹੀ ਖੁਸ਼ੀ ਅਤੇ ਮਾਣ ਹੈ।