ਚੰਡੀਗੜ੍ਹ, 6 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਪੰਜਾਬ ਰਾਜ ਯੋਜਨਾ ਬੋਰਡ ‘ਚ ਵਾਈਸ ਚੇਅਰਪਰਸਨ ਦੇ ਅਹੁਦੇ ‘ਤੇ ਤਾਇਨਾਤ ਹਨ। ਪੰਜਾਬ ਸਰਕਾਰ ਦੇ ਨਵੇਂ ਨਿਰਦੇਸ਼ਾਂ ਮੁਤਾਬਕ ਉਹਨਾਂ ਦੇ ਕਾਰਜਕਾਲ ਵਿੱਚ 3 ਸਾਲ ਦਾ ਵਾਧਾ ਕਰ ਦਿੱਤਾ ਗਿਆ ਹੈ। ਬੀਬੀ ਭੱਠਲ ਨੂੰ ਪਹਿਲਾਂ 4 ਜੁਲਾਈ, 2018 ਨੂੰ ਵਾਈਸ ਚੇਅਰਪਰਸਨ ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਸੀ ਅਤੇ ਹੁਣ ਉਹ 4 ਜੁਲਾਈ 2021 ਤੋਂ 3 ਜੁਲਾਈ 2024 ਤੱਕ ਵਾਈਸ ਚੇਅਰਪਰਸਨ ਦੇ ਤੌਰ ‘ਤੇ ਅਹੁਦੇ ‘ਤੇ ਤਾਇਨਾਤ ਰਹਿਣਗੇ। ਬੀਬੀ ਭੱਠਲ ਨੂੰ ਇਸ ਅਹੁਦੇ ਦੇ ਨਾਲ ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਹੈ।
ADVERTISEMENT