Friday, May 15, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

‘ਜੁਮਲਿਆਂ ਤੋਂ ਸਿਵਾਏ ਹੋਰ ਕੁਝ ਨਹੀਂ’; ਕੈਪਟਨ ਅਮਰਿੰਦਰ ਸਿੰਘ ਨੇ ਨਿਰਮਲਾ ਸੀਤਾਰਮਨ ਵੱਲੋਂ ਐਲਾਨੇ ਖੇਤੀਬਾੜੀ ਪੈਕੇਜ ਬਾਰੇ ਕਿਹਾ

admin by admin
in INDIA, PUNJAB
Reading Time: 1 min read
A A
0
ਸਿਹਤ ਵਿਭਾਗ ਨੇ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ•ਾਂ ਵਾਹਨਾਂ ਤੇ ਕੰਮ ਕਰਨ ਵਾਲੇ ਡਰਾਇਵਰਾਂ/ਵਰਕਰਾਂ ਦੀ  ਸਾਫ਼-ਸਫ਼ਾਈ ਸੰਬੰਧੀੰ ਜਾਰੀ ਕੀਤੀ ਐਡਵਾਈਜ਼ਰੀ।
0
SHARES
0
VIEWS
Share on FacebookShare on Twitter
ADVERTISEMENT

RelatedPosts

पुलिस मुठभेड़ में दो शातिर बदमाश गिरफ्तार, एक के पैर में लगी गोली

पुलिस मुठभेड़ में दो शातिर बदमाश गिरफ्तार, एक के पैर में लगी गोली

0
गुरुकुल के छात्रों ने किया कमाल, पूरे गुजरात में छाया धमाल!

गुरुकुल के छात्रों ने किया कमाल, पूरे गुजरात में छाया धमाल!

0
सी. बी.एस. ई. बारहवीं में गुरुकुल का शत प्रतिशत रहा परीक्षा परिणाम

सी. बी.एस. ई. बारहवीं में गुरुकुल का शत प्रतिशत रहा परीक्षा परिणाम

0

11 May 2026 Weekly

0

13 May 2026

0

12 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਕਿਹਾ, ‘ਕਿਸਾਨਾਂ ਲਈ ਲੋੜੀਂਦੀ ਰਾਹਤ ਕਿੱਥੇ ਹੈ”
• ਕੇਂਦਰ ਨੂੰ ਸੁਧਾਰ ਸ਼ੁਰੂ ਕਰਨ ਤੋਂ ਪਹਿਲਾਂ ਕਿਸਾਨਾਂ ਦੀਆਂ ਗੰਭੀਰ ਚਿੰਤਾਵਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ
ਚੰਡੀਗੜ•, 15 ਮਈ (ਸ਼ਿਵ ਨਾਰਾਇਣ ਜਾਂਗੜਾ) :ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਖੇਤੀਬਾੜੀ ਸੈਕਟਰ ਲਈ ਕੀਤੇ ਐਲਾਨਾਂ ਨੂੰ ਜੁਮਲਿਆਂ ਦੀ ਪੰਡ ਕਹਿ ਕੇ ਰੱਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਰਥਿਕ ਪੈਕੇਜ ਵਿੱਚ ਸੰਕਟ ‘ਚ ਘਿਰੇ ਕਿਸਾਨਾਂ ਨੂੰ ਕੋਈ ਤੁਰੰਤ ਰਾਹਤ ਨਹੀਂ ਦਿੱਤੀ ਗਈ ਜੋ ਇਨ•ਾਂ ਮੁਸ਼ਕਿਲ ਹਾਲਾਤਾਂ ਇੱਕ ਤੋਂ ਬਾਅਦ ਇੱਕ ਦੋ ਵੱਡੀਆਂ ਫਸਲਾਂ ਨੂੰ ਸੰਭਾਲਣ ਦੀਆਂ ਚੁਣੌਤੀਆਂ ਨਾਲ ਲੜ ਰਹੇ ਹਨ।
ਆਰਥਿਕ ਪੈਕੇਜ ਦੇ ਹੁਣ ਤੱਕ ਐਲਾਨੇ ਗਏ ਤਿੰਨਾਂ ਹਿੱਸਿਆਂ ਨੇ ਸਮਾਜ ਦੇ ਲੋੜਵੰਦ ਵਰਗਾਂ ਨੂੰ ਨਿਰਾਸ਼ਾ ਤੋਂ ਸਿਵਾਏ ਹੋਰ ਕੁਝ ਨਹੀਂ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਪੱਸ਼ਟ ਤੌਰ ‘ਤੇ ਕੇਂਦਰ ਉਨ•ਾਂ ਲੋਕਾਂ ਦੇ ਬਚਾਅ ਲਈ ਜ਼ਰੂਰੀ ਕਦਮ ਉਠਾਉਣ ਵਿੱਚ ਅਸਫ਼ਲ ਰਹੀ ਹੈ ਜਿਨ•ਾਂ ਨੂੰ ਕੋਵਿਡ ਸੰਕਟ ਮੱਦੇਨਜ਼ਰ ਲਗਾਏ ਲੌਕਡਾਊਨ ਦੌਰਾਨ ਸੰਘਰਸ਼ ਕਰਨਾ ਪੈ ਰਿਹਾ ਹੈ।
ਕੈਪਟਨ ਅਮਰਿਦਰ ਸਿੰਘ ਨੇ ਕਿਸਾਨਾਂ ਲਈ ਕੀਤੇ ਐਲਾਨਾਂ ਵਿੱਚ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਕੋਈ ਠੋਸ ਹੱਲ ਨਾ ਕਰਨ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫੌਰੀ ਰਾਹਤ ਦੀ ਲੋੜ ਹੈ ਨਾ ਕਿ ਸੁਧਾਰ ਉਪਾਵਾਂ ਦੀ, ਜੋ ਲੰਮੇ ਸਮੇਂ ਤੋਂ ਚੱਲੇ ਆ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬੁਰੀ ਤਰ•ਾਂ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੋਣ ਕਰਕੇ ਪੰਜਾਬ ਨੂੰ ਖੇਤੀਬਾੜੀ ਪੱਖੋਂ ਕਣਕ ਦੀ ਵਾਢੀ/ਖਰੀਦ ਦੌਰਾਨ ਕਿਸਾਨਾਂ ਲਈ ਸਹਾਇਤਾ ਦੀ ਲੋੜ ਸੀ ਜੋ ਕੇਂਦਰ ਪ੍ਰਦਾਨ ਕਰਨ ਵਿੱਚ ਅਸਫਲ ਰਿਹਾ। ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਮੰਡੀਆਂ ਵਿੱਚ ਆਪਣੀ ਉਪਜ ਦੇਰੀ ਨਾਲਲਿਆਉਣ ਵਾਲੇ ਕਿਸਾਨਾਂ ਨੂੰ ਬੋਨਸ ਨਹੀਂ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਪੂਰੀ ਸਹਾਇਤਾ ਦੀ ਘਾਟ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਨੇ ਆਪਣੀ ਹਿੰਮਤ ਅਤੇ ਸੰਘਰਸ਼ ਨਾਲ ਅੱਗੇ ਵਧਦਿਆਂ ਦੇਸ਼ ਨੂੰ ਇੱਕ ਵਾਰ ਫਿਰ ਕਣਕ ਦੀ ਵਧੇਰੇ ਫ਼ਸਲ ਮੁਹੱਈਆ ਕਰਵਾਈ ਜੋ ਕਿ ਸੰਕਟ ਦੀ ਇਸ ਘੜੀ ਵਿੱਚ ਬਹੁਤ ਜ਼ਰੂਰੀ ਹੈ। ਉਨ•ਾਂ ਅੱਗੇ ਕਿਹਾ ਕਿ ਸੂਬੇ ਦੀਆਂ ਏਜੰਸੀਆਂ ਨੇ ਕੇਂਦਰ ਦੀ ਮੱਦਦ ਤੋਂ ਬਿਨਾਂ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕੀਤਾ।
ਕੋਵਿਡ ਪ੍ਰੋਟੋਕੋਲ ਅਤੇ ਲੇਬਰ ਦੀ ਘਾਟ ਨਾਲ ਨਜਿੱਠਣ ਲਈ ਸਮੇਂ ਤੋਂ ਪਹਿਲਾਂ ਹੁਣ ਸੂਬੇ ਵਿਚ ਝੋਨੇ ਦੀ ਪਨੀਰੀ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਫਿਰ ਕੇਂਦਰ ਸਰਕਾਰ ਨੇ ਮਦਦ ਕਰਨ ਦਾ ਕੋਈ ਸੰਕੇਤ ਨਹੀਂ ਦਿੱਤਾ। ਉਨ•ਾਂ ਕਿਹਾ ਕਿ ਖੇਤੀਬਾੜੀ ਸੈਕਟਰ ਦੇ ਪੈਕੇਜ ਦੇ ਹਿੱਸੇ ਵਜੋਂ ਵਿੱਤ ਮੰਤਰੀ ਨੂੰ ਕਿਸਾਨਾਂ ਅਤੇ ਸਹਿਯੋਗੀ ਖੇਤਰਾਂ ਵਿਚ ਕੰਮ ਕਰਨ ਵਾਲਿਆਂ ਦੀ ਜ਼ਿੰਦਗੀ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਵਾਲੀਆਂ ਲੰਬੇ ਸਮੇਂ ਦੀਆਂ ਯੋਜਨਾਵਾਂ ਲਿਆਉਣ ਜਿਸ ਦੀ ਤੁਰੰਤ ਕੋਈ ਲੋੜ ਨਹੀਂ ਹੈ, ਦੀ ਬਜਾਏ ਪਰਾਲੀ ਸਾੜਨ ਦੀ ਰੋਕਥਾਮ ਲਈ ਪ੍ਰੋਤਸਾਹਨ ਵਜੋਂ ਬੋਨਸ ਦੇ ਨਾਲ-ਨਾਲ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਵਾਧਾ ਕਰਨ ਦਾ ਐਲਾਨ ਕਰਨਾ ਚਾਹੀਦਾ ਸੀ। ਇਸ ਬਾਰੇ ਸੂਬਾ ਸਰਕਾਰ ਦੁਆਰਾ ਪਹਿਲਾਂ ਹੀ ਮੰਗ ਕੀਤੀ ਗਈ ਸੀ।
ਪਰਵਾਸੀ ਮਜ਼ਦੂਰਾਂ ਸਮੇਤ ਪਹਿਲਾਂ ਹੋਏ ਐਲਾਨਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਥੋਂ ਤਕ ਕਿ ਉਨ•ਾਂ ਨੂੰ ਵੀ ਕੋਈ ਤੁਰੰਤ ਠੋਸ ਰਾਹਤ ਵੀ ਨਹੀਂ ਦਿੱਤੀ ਗਈ। ਦੋ ਮਹੀਨੇ ਦੇ ਮੁਫਤ ਰਾਸ਼ਨ, ਜੋ ਕਿ ਕਿਸੇ ਵੀ ਸਥਿਤੀ ਵਿਚ ਸੂਬਾ ਸਰਕਾਰਾਂ ਪਹਿਲਾਂ ਹੀ ਮੁਹੱਈਆ ਕਰਵਾ ਰਹੀਆਂ ਹਨ, ਨਾਲ ਪਰਵਾਸੀ ਲੋਕਾਂ ਦੇ ਵੱਡੇ ਪੱਧਰ ‘ਤੇ ਉਦਯੋਗਿਕ ਕੇਂਦਰਾਂ ਅਤੇ ਸ਼ਹਿਰਾਂ ਤੋਂ ਪਰਵਾਸ ਨੂੰ ਰੋਕਿਆ ਨਹੀਂ ਜਾ ਰਿਹਾ। ਉਨ•ਾਂ ਕਿਹਾ ਕਿ ਕਿਸੇ ਸਪੱਸ਼ਟ ਪ੍ਰੋਤਸਾਹਨ ਜੋ ਪਰਵਾਸੀਆਂ ਨੂੰ ਵਾਪਸ ਰਹਿਣ ਲਈ ਉਤਸ਼ਾਹਤ ਕਰ ਸਕੇ, ਦੀ ਅਣਹੋਂਦ ਨਾਲ ਲੌਕਡਾਊਨ ਤੋਂ ਬਾਅਦ ਵੀ ਦੇਸ਼ ਦਾ ਉਦਯੋਗਿਕ ਅਤੇ ਆਰਥਿਕ ਪੁਨਰ ਸੁਰਜੀਤੀਕਰਨ ਨਹੀਂ ਹੋਵੇਗਾ।
ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਇਸ ਸਮੇਂ ਵੱਖ-ਵੱਖ ਵਰਗਾਂ ਦੀਆਂ ਖ਼ਾਸ ਲੋੜਾਂ ਖਾਸ ਕਰਕੇ ਕੋਵਿਡ ਲੌਕਡਾਉਨ ਤੋਂ ਪ੍ਰਭਾਵਿਤ ਹੋਣ ਵਾਲੀਆਂ ਲੋੜੀਂਦੀਆਂ ਜ਼ਰੂਰਤਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਅਤੇ ਲੰਬੇ ਸਮੇਂ ਦੇ ਸੁਧਾਰਾਂ ਨੂੰ ਆਰਥਿਕ ਅਤੇ ਸਮਾਜਿਕ ਪੱਖੋ ਚੀਜ਼ਾਂ ਸਥਿਰ ਹੋਣ ਤੱਕ ਵਧੇਰੇ ਢੁੱਕਵੇਂ ਸਮੇਂ ਲਈ ਛੱਡਣ ਦੀ ਅਪੀਲ ਵੀ ਕੀਤੀ।

Post Views: 136
  • Facebook
  • Twitter
  • WhatsApp
  • Telegram
  • Facebook Messenger
  • Copy Link
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down PunjabNOTHING BUT JUMLASpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSAYS CAPT AMARINDER OF NIRMALA SITHARAMAN’S AGRICULTURE PACKAGESuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪਟਿਆਲਾ ਫੋਟੋਗ੍ਰਾਫਰਜ ਦੀ ਸਮੱਸਿਆ ਨੂੰ ਲੈ ਕੇ ਫ਼ੋਟੋਗ੍ਰਾਫ਼ਰ ਵੈੱਲਫੇਅਰ ਕਲੱਬ (ਰਜਿ.) ਪਟਿਆਲਾ ਨੇ ਮਾਨਯੋਗ ਡੀ.ਸੀ. ਨੂੰ ਮੰਗ ਪੱਤਰ

Next Post

ਵਿੱਤ ਮੰਤਰੀ ਨੇ ਖੇਤੀਬਾੜੀ, ਮੱਛੀ ਪਾਲਣ ਤੇ ਫ਼ੂਡ ਪ੍ਰੋਸੈੱਸਿੰਗ ਖੇਤਰਾਂ ਲਈ ਖੇਤੀਬਾੜੀ ਦੇ ਬੁਨਿਆਦੀ ਢਾਂਚਾ ਲੌਜਿਸਟਿਕਸ, ਸਮਰੱਥਾ ਨਿਰਮਾਣ, ਗਵਰਨੈਂਸ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਮਜ਼ਬੂਤੀਕਰਨ ਲਈ ਉਪਾਵਾਂ ਦਾ ਐਲਾਨ ਕੀਤਾ

Related Posts

पुलिस मुठभेड़ में दो शातिर बदमाश गिरफ्तार, एक के पैर में लगी गोली
INDIA

पुलिस मुठभेड़ में दो शातिर बदमाश गिरफ्तार, एक के पैर में लगी गोली

0
गुरुकुल के छात्रों ने किया कमाल, पूरे गुजरात में छाया धमाल!
INDIA

गुरुकुल के छात्रों ने किया कमाल, पूरे गुजरात में छाया धमाल!

0
सी. बी.एस. ई. बारहवीं में गुरुकुल का शत प्रतिशत रहा परीक्षा परिणाम
INDIA

सी. बी.एस. ई. बारहवीं में गुरुकुल का शत प्रतिशत रहा परीक्षा परिणाम

0
BREAKING

11 May 2026 Weekly

0
BREAKING

13 May 2026

0
BREAKING

12 May 2026

0
Next Post
ਨਿਰਮਲਾ ਸੀਤਾਰਮਨ ਦੀ ਦੂਜੀ ਰਾਹਤ ਪ੍ਰੈੱਸ ਕਾਨਫਰੰਸ

ਵਿੱਤ ਮੰਤਰੀ ਨੇ ਖੇਤੀਬਾੜੀ, ਮੱਛੀ ਪਾਲਣ ਤੇ ਫ਼ੂਡ ਪ੍ਰੋਸੈੱਸਿੰਗ ਖੇਤਰਾਂ ਲਈ ਖੇਤੀਬਾੜੀ ਦੇ ਬੁਨਿਆਦੀ ਢਾਂਚਾ ਲੌਜਿਸਟਿਕਸ, ਸਮਰੱਥਾ ਨਿਰਮਾਣ, ਗਵਰਨੈਂਸ ਤੇ ਪ੍ਰਸ਼ਾਸਕੀ ਸੁਧਾਰਾਂ ਦੇ ਮਜ਼ਬੂਤੀਕਰਨ ਲਈ ਉਪਾਵਾਂ ਦਾ ਐਲਾਨ ਕੀਤਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982