Home / INDIA / ਮੁੱਖ ਮੰਤਰੀ ਦੀ ਅਪੀਲ ਦੇ ਜਵਾਬ ਵਿੱਚ ਕੋਰੋਨਾ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਪਲਾਜ਼ਮਾ ਦਾਨ ਲਈ ਕੀਤੀ ਪੇਸ਼ਕਸ਼
A medical worker holds a plasma sample donated by recovered novel coronavirus patients, at Hemocentro blood bank in La Paz, on June 10, 2020. - In addition to state efforts, private entities, including football teams, are developing campaigns to "reward" those recovered COVID-19 patients to give their plasma for free to the treatment of other patients after the Health Ministry projected that by the end of July Bolivia could register up to 100,000 people infected with coronavirus and 4,000 to 7,000 deaths. (Photo by AIZAR RALDES / AFP) (Photo by AIZAR RALDES/AFP via Getty Images)

ਮੁੱਖ ਮੰਤਰੀ ਦੀ ਅਪੀਲ ਦੇ ਜਵਾਬ ਵਿੱਚ ਕੋਰੋਨਾ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਪਲਾਜ਼ਮਾ ਦਾਨ ਲਈ ਕੀਤੀ ਪੇਸ਼ਕਸ਼

ਚੰਡੀਗੜ, 28 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਦੇ ਜਵਾਬ ਵਿੱਚ, ਹਾਲ ਹੀ ਵਿੱਚ ਕੋਵਿਡ -19 ਦੀ ਲਾਗ ਤੋਂ ਸਿਹਤਯਾਬ ਹੋਏ 40 ਪੁਲਿਸ ਮੁਲਾਜ਼ਮਾਂ ਨੇ ਮਾਰੂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੂਜੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਆਪਣੇ ਖੂਨ ਦਾ ਪਲਾਜ਼ਮਾ ਦਾਨ ਕਰਨ ਦੀ ਪੇਸ਼ਕਸ਼ ਕੀਤੀ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸ੍ਰੀ ਦਿਨਕਰ ਗੁਪਤਾ ਨੇ ਦੱਸਿਆ ਕਿ ਜ਼ਿਆਦਾਤਰ ਮਰੀਜ਼ ਜਲੰਧਰ ਦਿਹਾਤੀ ਇਲਾਕੇ ਨਾਲ ਸਬੰਧਤ ਹਨ ਅਤੇ ਐਸਐਸਪੀ ਨਵਜੋਤ ਸਿੰਘ ਮਾਹਲ ਖ਼ੁਦ ਇਸ ਲਾਗ ਤੋਂ ਠੀਕ ਹੋਣ ਬਾਅਦ ਹੋਰਨਾਂ ਨੂੰ ਵੀ ਪਲਾਜ਼ਮਾ ਦਾਨ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਹਨਾਂ ਨੇ ਕੋਵਿਡ-19 ਮਹਾਮਾਰੀ ਤੋਂ ਸਿਹਤਯਾਬ ਹੋਏ ਆਪਣੇ ਸਾਥੀ ਅਧਿਕਾਰੀਆਂ ਅਤੇ ਹੋਰਨਾਂ ਕੋਲ ਨਿੱਜੀ ਤੌਰ ‘ਤੇ ਜਾ ਕੇ ਉਹਨਾਂ ਨੂੰ ਦੋ ਹਫ਼ਤਿਆਂ ਦੀ ਰਿਕਵਰੀ ਦਾ ਸਮਾਂ ਖ਼ਤਮ ਹੋਣ ਮਗਰੋਂ ਹੋਰਨਾਂ ਸ਼ਰਤਾਂ ਅਨੁਸਾਰ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ ਹੈ।

ਸ੍ਰੀ ਗੁਪਤਾ ਨੇ ਖੁਲਾਸਾ ਕੀਤਾ ਕਿ ਐਸਐਸਪੀ ਜਲੰਧਰ ਦਿਹਾਤੀ ਦੇ ਪਲਾਜ਼ਮਾ ਦਾਨ ਲਈ ਵਚਨਬੱਧ ਹੋਣ ਤੋਂ 24 ਘੰਟਿਆਂ ਦੇ ਅੰਦਰ, 40 ਹੋਰ ਪੁਲਿਸ ਮੁਲਾਜ਼ਮਾਂ ਨੇ ਵੀ ਸਵੈ-ਇੱਛਾ ਨਾਲ ਪਲਾਜ਼ਮਾ ਦਾਨ ਕੀਤਾ, ਜਿਸ ਤੋਂ ਬਾਅਦ ਕਈ ਹੋਰ ਵੀ ਅੱਗੇ ਆਏ। ਦੋ ਹੋਰ ਪੁਲਿਸ ਮੁਲਾਜ਼ਮਾਂ ਏਐਸਆਈ ਰਾਮ ਲਾਲ ਅਤੇ ਪੀਐਚਜੀ ਲਖਵਿੰਦਰ ਸਿੰਘ ਦਾ ਪਲਾਜ਼ਮਾ ਪਹਿਲਾਂ ਹੀ ਲਿਆ ਜਾ ਚੁੱਕਾ ਸੀ।

ਡੀਜੀਪੀ ਨੇ ਕਿਹਾ ਕਿ ਜਲੰਧਰ ਦਿਹਾਤੀ ਦੇ ਕੋਵਿਡ -19 ਤੋਂ ਸਿਹਤਯਾਬ ਹੋਏ ਸਾਰੇ 33 ਕਰਮਚਾਰੀਆਂ ਨੇ ਪਲਾਜ਼ਮਾ ਦਾਨ ਕਰਨ ਦੀ ਵਚਨਬੱਧਤਾ ਜ਼ਾਹਰ ਕੀਤੀ ਹੈ। ਡੀਜੀਪੀ ਨੇ ਕਿਹਾ ਕਿ ਹੋਰ ਜ਼ਿਲਿਆਂ ਵਿੱਚ ਵੀ ਪੁਲਿਸ ਵਿਭਾਗ ਵੱਲੋਂ ਪਲਾਜ਼ਮਾ ਦਾਨ ਕਰਨ ਵਾਲਿਆਂ ਦੀ ਗਿਣਤੀ ਵੱਧ ਰਹੀ ਹੈ। ਬਟਾਲਾ ਵਿਚ ਵੀ, ਦੋਨੋਂ ਸਿਹਤਯਾਬ ਹੋਏ ਪੁਲਿਸ ਮੁਲਾਜ਼ਮਾਂ ਨੇ ਪਲਾਜ਼ਮਾ ਦਾਨ ਕਰਨ ਲਈ ਸਵੈ-ਇੱਛਾ ਦਰਸਾਈ ਹੈ ਜਦੋਂਕਿ ਗੁਰਦਾਸਪੁਰ ਵਿਚ ਪ੍ਰਭਾਵਿਤ ਦੋ ਵਿਅਕਤੀਆਂ ਵਿਚੋਂ ਇਕ ਸਿਹਤਯਾਬ ਹੋ ਕੇ ਆਪਣਾ ਪਲਾਜ਼ਮਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਕਪੂਰਥਲਾ ਵਿੱਚ ਸੰਕਰਮਿਤ ਹੋਏ 14 ਪੁਲਿਸ ਮੁਲਾਜ਼ਮਾਂ ਵਿਚੋਂ 10 ਸਿਹਤਯਾਬ ਹੋ ਚੁੱਕੇ ਹਨ ਅਤੇ ਉਨਾਂ ਵਿਚੋਂ ਤਿੰਨ ਨੂੰ ਵਲੰਟੀਅਰਾਂ ਵਜੋਂ ਸੂਚੀਬੱਧ ਕੀਤਾ ਗਿਆ ਹੈ ਜਦੋਂਕਿ ਬਾਕੀ 7 ਨੂੰ ਇਸ ਪ੍ਰਕਿਰਿਆ ਤੋਂ ਬਾਹਰ ਰਹਿਣਾ ਪਿਆ ਕਿਉਂਕਿ ਉਹ ਸਹਿ-ਰੋਗ ਦੀ ਸਥਿਤੀ ਵਿੱਚ ਪਾਏ ਗਏ ਸਨ। ਇਸ ਸਮੇਂ ਜਲੰਧਰ ਦਿਹਾਤੀ ‘ਚ 7 ਅਤੇ ਬਟਾਲਾ ‘ਚ 4 ਐਕਟਿਵ ਕੇਸ ਹਨ।

ਡੀਜੀਪੀ ਅਨੁਸਾਰ, ਬਿਮਾਰੀ ਨਾਲ ਜੂਝ ਰਹੇ ਦੂਜੇ ਮਰੀਜ਼ਾਂ ਦੀ ਮਦਦ ਲਈ ਪਲਾਜ਼ਮਾ ਦਾਨ ਕਰਨ ਵਾਲੇ ਵਲੰਟੀਅਰਾਂ ਲਈ ਪੰਜਾਬ ਪੁਲਿਸ ਵੱਲੋਂ ਇੱਕ ਵਿਸ਼ੇਸ਼ ਲਿੰਕ ਬਣਾਇਆ ਗਿਆ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਸਿਹਤਯਾਬ ਹੋਏ ਪੁਲਿਸ ਮੁਲਾਜ਼ਮਾਂ ਨੂੰ ਇਸ ਨੇਕ ਕੰਮ ਵਾਸਤੇ ਅੱਗੇ ਆਉਣ ਲਈ ਜਾਗਰੂਕਤਾ ਪੈਦਾ ਕਰਨ ਸਬੰਧੀ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਪੰਜਾਬ ਪੁਲਿਸ ਦੇ ਕੋਰੋਨਾ ਯੋਧਿਆਂ ਦੀ ਆਪਣੇ ਫ਼ਰਜ਼ ਅਤੇ ਮਨੁੱਖਤਾ ਪ੍ਰਤੀ ਸੇਵਾ ਸਮਰਪਣ ਲਈ ਸ਼ਲਾਘਾ ਕੀਤੀ।

ਮਾਹਿਰਾਂ ਅਨੁਸਾਰ ਜ਼ਿਆਦਾਤਰ ਵਲੰਟੀਅਰ ਬਿਨਾਂ ਲੱਛਣਾਂ ਵਾਲੇ ਹਨ, ਉਨਾਂ ਦੀ ਅੰਦਰੂਨੀ ਪ੍ਰਤੀਰੋਧਤਾ ਸ਼ਕਤੀ ਵਧੇਰੇ ਸੀ। ਡੀਜੀਪੀ ਨੇ ਕਿਹਾ ਕਿ ਕਈ ਹੋਰ ਪੁਲਿਸ ਮੁਲਾਜ਼ਮਾਂ ਦਾ ਅਜੇ ਵੀ ਕੋਵਿਡ -19 ਦਾ ਇਲਾਜ ਚੱਲ ਰਿਹਾ ਹੈ, ਉਹਨਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਹੋਰ ਦਾਨ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਅੱਗੇ ਆਉਣ ਦੀ ਉਮੀਦ ਹੈ। 28 ਜੁਲਾਈ ਤੱਕ, ਪੰਜਾਬ ਪੁਲਿਸ ਦੇ ਕੁੱਲ 831 ਜਵਾਨਾਂ ਦਾ ਕੋਵਿਡ ਟੈਸਟ ਪਾਜ਼ੇਟਿਵ ਆਇਆ ਸੀ, ਜਿਨਾਂ ਵਿਚੋਂ 336 ਸਿਹਤਯਾਬ ਹੋਏ ਸਨ। ਇਨਾਂ ਵਿਚੋਂ 303 ਲਗਭਗ ਦੋ ਹਫ਼ਤੇ ਪਹਿਲਾਂ ਤੱਕ ਠੀਕ ਹੋ ਗਏ ਸਨ, ਜਿਸ ਤੋਂ ਪਤਾ ਲੱਗਦਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਪਲਾਜ਼ਮਾ ਦਾਨ ਕਰਨ ਵਾਲਿਆਂ ਦੀ ਗਿਣਤੀ ਵਿਚ ਕਾਫ਼ੀ ਵਾਧਾ ਹੋ ਸਕਦਾ ਹੈ।

ਸ੍ਰੀ ਗੁਪਤਾ ਨੇ ਕਿਹਾ ਕਿ ਇਸ ਵੇਲੇ ਵਿਭਾਗ ਦੇ 495 ਐਕਟਿਵ ਕੇਸ ਹਨ ਅਤੇ ਜਿੰਨੇ ਜ਼ਿਆਦਾ ਪੁਲਿਸ ਅਧਿਕਾਰੀ ਠੀਕ ਹੋ ਰਹੇ ਹਨ, ਵਲੰਟੀਅਰਾਂ ਦੀ ਗਿਣਤੀ ਵਿੱਚ ਉਨੀ ਹੀ ਤੇਜ਼ੀ ਨਾਲ ਵਾਧਾ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਛੇਤੀ ਕੋਰੋਨਾ ਪੀੜਤਾਂ ਦਾ ਪਤਾ ਲਗਾਉਣ, ਇਕਾਂਤਵਾਸ ਵਿੱਚ ਰੱਖਣ ਅਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਫਰੰਟ ਲਾਈਨ ਡਿਊਟੀ ‘ਤੇ ਆਪਣੇ ਕਰਮਚਾਰੀਆਂ ਦੀ ਜਾਂਚ ਕਰਨ ਲਈ ਇਕ ਵਿਸਥਾਰਤ ਢੰਗ ਸਥਾਪਿਤ ਕੀਤਾ ਹੈ। ਸੂਬਾ ਸਰਕਾਰ ਵੱਲੋਂ ਪਟਿਆਲਾ ਵਿਚ ਇਕ ਪਲਾਜ਼ਮਾ ਬੈਂਕ ਸਥਾਪਤ ਕੀਤਾ ਗਿਆ ਹੈ ਅਤੇ ਕੋਵਿਡ ਇਲਾਜ ਤੇ ਦੇਖਭਾਲ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਦੋ ਹੋਰ ਪਲਾਜ਼ਮਾ ਬੈਂਕ ਕਾਰਜਸ਼ੀਲ ਕਰਨ ਲਈ ਤਿਆਰੀ ਕੀਤੀ ਜਾ ਰਹੀ ਹੈ।

About admin

Check Also

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

ਚੰਡੀਗੜ, 13 ਅਗਸਤ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …