No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼

admin by admin
in PUNJAB
0
ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼
0
SHARES
0
VIEWS
Share on FacebookShare on Twitter

ਚੰਡੀਗੜ੍ਹ – ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਖ਼ਾਲਸਾ ਪੰਥ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤਰਿੰਗ ਕਮੇਟੀ ਨੂੰ ਸੰਬੋਧਨ ਹੁੰਦਿਆਂ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਦੀ ਇੱਛਾ ਪ੍ਰਗਟਾਈ ਹੈ ਤੇ ਇਸ ਅਹੁਦੇ ’ਤੇ ਕਿਸੇ ਯੋਗ ਵਿਅਕਤੀ ਨੂੰ ਨਿਯੁਕਤ ਕਰਨ ਲਈ ਆਖਿਆ ਹੈ। ਇਹ ਇੱਛਾ ਉਨ੍ਹਾਂ ਇਥੇ ਪ੍ਰੈੱਸ ਨੂੰ ਦੇਰ ਸ਼ਾਮ ਜਾਰੀ ਕੀਤੇ ਬਿਆਨ ਵਿੱਚ ਪ੍ਰਗਟਾਈ ਹੈ। ਬਿਆਨ ’ਚ ਉਨ੍ਹਾਂ ਆਪਣੀ ਵੱਡੀ ਉਮਰ ਅਤੇ ਇਸ ਨਾਲ ਜੁੜੀਆਂ ਸਿਹਤ ਦੀਆਂ ਕੁਝ ਦਿੱਕਤਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਉਹ ਹੁਣ ਇਹ ਜ਼ਿੰਮੇਵਾਰੀ ਵਾਲੀ ਸੇਵਾ ਨਿਭਾਉਣ ਤੋਂ ਅਸਮਰੱਥ ਹਨ। ਪ੍ਰੈੱਸ ਬਿਆਨ ਨੂੰ ਉਨ੍ਹਾਂ ਦੇ ਨਿੱਜੀ ਸਹਾਇਕ ਸਤਿੰਦਰਪਾਲ ਸਿੰਘ ਵੱਲੋਂ ਜਾਰੀ ਕੀਤਾ ਗਿਆ ਹੈ। ਜਥੇਦਾਰ ਨੇ ਪ੍ਰੈੱਸ ਬਿਆਨ ਵਿੱਚ ਇਹ ਵੀ ਲਿਖਿਆ ਹੈ ਕਿ ਡੇਰਾ ਸਿਰਸਾ ਦੀ ਮੁਆਫ਼ੀ ਸਬੰਧੀ ਲਏ ਗਏ ਫ਼ੈਸਲੇ ’ਤੇ ਕਿੰਤੂ ਪ੍ਰੰਤੂ ਵੀ ਹੋਇਆ ਹੈ, ਪਰ ਖਾਲਸਾ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸਿੰਘ ਸਾਹਿਬਾਨ ਦੀ ਰਾਇ ਨਾਲ ਇਹ ਫ਼ੈਸਲਾ ਵਾਪਸ ਲੈ ਲਿਆ ਸੀ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੀਵ ਭੁੱਲਣਹਾਰ ਹੈ ਅਤੇ ਆਪਣੇ ਸੇਵਾ ਕਾਲ ਦੌਰਾਨ ਉਨ੍ਹਾਂ ਕੋਲੋਂ ਵੀ ਜਾਣੇ ਅਣਜਾਣੇ ’ਚ ਭੁੱਲਾਂ ਹੋਈਆਂ ਹਨ। ਉਨ੍ਹਾਂ ਇਸ ਸਬੰਧ ਵਿੱਚ ਪੂਰੇ ਖਾਲਸਾ ਪੰਥ ਕੋਲੋਂ ਖਿਮਾ ਯਾਚਨਾ ਕੀਤੀ ਹੈ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਈ ਕੌਮੀ ਮਸਲੇ ਹੱਲ ਕਰਨ ਬਾਰੇ ਵੀ ਦੱਸਿਆ ਹੈ। ਉਨ੍ਹਾਂ ਆਖਿਆ ਕਿ ਉਹ ਅਕਾਲ ਤਖ਼ਤ ਤੇ ਖਾਲਸਾ ਪੰਥ ਨੂੰ ਸਮਰਪਿਤ ਹਨ। ਉਨ੍ਹਾਂ ਲਗਾਤਾਰ 10 ਸਾਲ ਇਕ ਨਿਮਾਣੇ ਦਾਸ ਵਜੋਂ ਸੇਵਾ ਨਿਭਾਈ ਹੈ। ਉਨ੍ਹਾਂ ਨੇ ਮਿਲੇ ਸਹਿਯੋਗ ਲਈ ਸਮੁੱਚੀ ਧਾਰਮਿਕ ਜਥੇਬੰਦੀਆਂ ਅਤੇ ਸੰਗਤ ਦਾ ਧੰਨਵਾਦ ਵੀ ਕੀਤਾ ਹੈ।

Post Views: 53
Previous Post

ਮਾਲਦੀਵ ਦੀ ਅਦਾਲਤ ਨੇ ਸਾਬਕਾ ਨੇਤਾ ਗਯੂਮ ਨੂੰ ਕੀਤਾ ਰਿਹਾਅ

Next Post

करोड़ो की हेरोइन समेत एक नाइजीरियन युवक चढ़ा पुलिस के हत्थे

Next Post

करोड़ो की हेरोइन समेत एक नाइजीरियन युवक चढ़ा पुलिस के हत्थे

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982