No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅਮਰੀਕਾ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕੀਤੀ

admin by admin
in BREAKING, COVER STORY, CRIME, DELHI
0
ਅਮਰੀਕਾ ਨੇ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕੀਤੀ
0
SHARES
0
VIEWS
Share on FacebookShare on Twitter

ਨਵੀਂ ਦਿੱਲੀ, 22 ਨਵੰਬਰ

ਯੂਕੇ ਮੀਡੀਆ ਦੀ ਮੰਨੀਏ ਤਾਂ ਅਮਰੀਕੀ ਅਥਾਰਿਟੀਜ਼ ਨੇ ਖਾਲਿਸਤਾਨੀ ਵੱਖਵਾਦੀ ਤੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (ਐੱਸਐੈੱਫਜੇ) ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਨਾਕਾਮ ਕੀਤੀ ਸੀ। ਬਰਤਾਨਵੀ ਮੀਡੀਆ ਨੇ ਕਿਹਾ ਕਿ ਜੂਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਸ਼ਿੰਗਟਨ ਫੇਰੀ ਮਗਰੋਂ ਅਮਰੀਕਾ ਨੇ ਇਸ ਕਥਿਤ ਸਾਜ਼ਿਸ਼ ਨੂੰ ਲੈ ਕੇ ਭਾਰਤ ਕੋਲ ਆਪਣਾ ਵਿਰੋਧ ਦਰਜ ਕਰਵਾਇਆ ਸੀ।

ਇਹ ਦੋਸ਼ ਅਜਿਹੇ ਮੌਕੇ ਸਾਹਮਣੇ ਆਏ ਹਨ ਜਦੋਂ ਭਾਰਤ ਨੇ ਅਮਰੀਕਾ ਨਾਲ ਮੰਤਰੀ ਪੱਧਰ ਦੀ 2+2 ਬੈਠਕ ਕੀਤੀ ਹੈ ਤੇ ਅਗਲੇ ਕੁਝ ਮਹੀਨਿਆਂ ਵਿੱਚ ਅਮਰੀਕੀ ਸਦਰ ਜੋਅ ਬਾਇਡਨ ਅਤੇ ਜਾਪਾਨ ਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀਆਂ ਨੇ ‘ਕੁਆਡ’ ਆਗੂਆਂ ਦੀ ਸਿਖਰ ਵਾਰਤਾ ਲਈ ਭਾਰਤ ਆਉਣਾ ਹੈ। ਰਿਪੋਰਟ ਵਿੱਚ ਕਿਹਾ ਗਿਆ ਕਿ ਕੂਟਨੀਤਕ ਪੱਧਰ ’ਤੇ ਇਤਰਾਜ਼ ਜਤਾਉਣ ਦੇ ਨਾਲ ਸਰਕਾਰੀ ਵਕੀਲਾਂ ਨੇ ਪੰਨੂ ਦੇ ਕਤਲ ਦੀ ਯੋਜਨਾ ਵਿੱਚ ਸ਼ਾਮਲ ਇਕ ਸਾਜ਼ਿਸ਼ਘਾੜੇ ਖਿਲਾਫ਼ ਡਿਸਟ੍ਰਿਕਟ ਕੋਰਟ ਵਿੱਚ ਸੀਲਬੰਦ ਦੋਸ਼-ਪੱਤਰ ਵੀ ਦਾਖ਼ਲ ਕੀਤਾ ਹੈ। ਹਾਲਾਂਕਿ ਅਮਰੀਕਾ ਦਾ ਨਿਆਂ ਵਿਭਾਗ ਦੋਸ਼ ਜਨਤਕ ਕੀਤੇ ਜਾਣ ਨੂੰ ਲੈ ਕੇ ਦੁਚਿੱਤੀ ਵਿੱਚ ਹੈ। ਅਮਰੀਕਾ ਨੂੰ ਇਹ ਸਮਝ ਨਹੀਂ ਆ ਰਹੀ ਕਿ ਉਹ ਦੋਸ਼ ਜਨਤਕ ਕਰੇ ਜਾਂ ਫਿਰ ਉਸ ਨੂੰ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਹੱਤਿਆ ਮਾਮਲੇ ਵਿੱਚ ਕੈਨੇਡਾ ਵੱਲੋਂ ਵਿੱਢੀ ਜਾਂਚ ਪੂਰੀ ਹੋਣ ਦੀ ਉਡੀਕ ਕਰਨੀ ਚਾਹੀਦੀ ਹੈ। ਰਿਪੋਰਟ ਦਾਅਵਾ ਕਰਦੀ ਹੈ ਕਿ ਦੋਸ਼ਪੱਤਰ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਨਾਮ ਸ਼ਾਮਲ ਹਨ, ਉਨ੍ਹਾਂ ਵਿਚੋਂ ਇਕ ਅਮਰੀਕਾ ਛੱਡ ਕੇ ਜਾ ਚੁੱਕਾ ਹੈ, ਪਰ ਇਸ ਵਿਚ ਹੋਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਅਮਰੀਕੀ ਨਿਆਂ ਵਿਭਾਗ, ਸੰਘੀ ਜਾਂਚ ਏਜੰਸੀ (ਐੱਫਬੀਆਈ) ਤੇ ਕੌਮੀ ਸੁਰੱਖਿਆ ਕੌਂਸਲ (ਐੱਨਐੱਸਸੀ) ਨੇ ਅਜੇ ਤੱਕ ਇਨ੍ਹਾਂ ਦਾਅਵਿਆਂ ਬਾਰੇ ਅਧਿਕਾਰਤ ਤੌਰ ’ਤੇ ਕੋਈ ਟਿੱਪਣੀ ਨਹੀਂ ਕੀਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਲੰਡਨ ਅਧਾਰਿਤ ਰੋਜ਼ਨਾਮਚੇ ਵਿਚ ਅਣਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਲਾਏ ਦੋਸ਼ਾਂ ਬਾਰੇ ਕੋਈ ਪ੍ਰਤੀਕਰਮ ਨਹੀਂ ਦਿੱਤਾ। ਪੰਨੂ ਹਾਲ ਹੀ ਵਿੱਚ ਉਦੋਂ ਸੁਰਖੀਆਂ ਵਿੱਚ ਆਇਆ ਸੀ, ਜਦੋਂ ਉਸ ਨੇ ਇਕ ਵੀਡੀਓ ਸੁਨੇਹੇ ਵਿਚ ਸਿੱਖ ਯਾਤਰੀਆਂ ਨੂੰ ‘ਏਅਰ ਇੰਡੀਆ’ ਦੀਆਂ ਉਡਾਣਾਂ ਵਿੱਚ ਸਫ਼ਰ ਨਾ ਕਰਨ ਦੀ ਚੇਤਾਵਨੀ ਦਿੱਤੀ ਸੀ। ਪੰਨੂ ਨੇ ਕਿਹਾ ਸੀ ਕਿ ਏਅਰ ਇੰਡੀਆ ਰਾਹੀਂ ਸਫ਼ਰ ਨਾਲ ਜਾਨ ਵੀ ਜਾ ਸਕਦੀ ਹੈ। ਇਸ ਧਮਕੀ ਮਗਰੋਂ ਐੱਨਆਈਏ ਨੇ ਪਿਛਲੇ ਦਿਨੀਂ ਪੰਨੂ ਖਿਲਾਫ਼ ਕੇਸ ਦਰਜ ਕੀਤਾ ਹੈ। ਉਧਰ ਭਾਰਤ ਵਿਚਲੀ ਅਮਰੀਕੀ ਅੰਬੈਸੀ ਨੇ ਕਿਹਾ, ‘‘ਅਸੀਂ ਕਾਨੂੰਨ ਏਜੰਸੀਆਂ ਨਾਲ ਜੁੜੇ ਮਸਲਿਆਂ ਜਾਂ ਸਾਡੇ ਭਾਈਵਾਲਾਂ ਨਾਲ ਜਾਰੀ ਖੁਫੀਆ ਗੱਲਬਾਤ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦੇ।’’

ਅਮਰੀਕੀ ਨਾਗਰਿਕ ਨੂੰ ਅਮਰੀਕੀ ਸਰਜ਼ਮੀਨ ’ਤੇ ਧਮਕੀ ਅਮਰੀਕੀ ਪ੍ਰਭੂਸੱਤਾ ਲਈ ਚੁਣੌਤੀ: ਪੰਨੂ

ਮੀਡੀਆ ਵੱਲੋਂ ਸੰਪਰਕ ਕਰਨ ’ਤੇ ਗੁਰਪਤਵੰਤ ਪੰਨੂ ਨੇ ਕਿਹਾ, ‘‘ਜੇ ਕਿਸੇ ਅਮਰੀਕੀ ਨਾਗਰਿਕ ਨੂੰ ਅਮਰੀਕੀ ਸਰਜ਼ਮੀਨ ’ਤੇ ਕੋਈ ਵੰਗਾਰ ਦਰਪੇਸ਼ ਹੈ ਤਾਂ ਫਿਰ ਇਹ ਅਮਰੀਕਾ ਦੀ ਪ੍ਰਭੂਸੱਤਾ ਲਈ ਚੁਣੌਤੀ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਬਾਇਡਨ ਪ੍ਰਸ਼ਾਸਨ ਅਜਿਹੀ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ।’’ ਪੰਨੂ ਨੇ ਕਿਹਾ ਕਿ ਉਹ ਚਾਹੁੰਦਾ ਹੈ ਕਿ ਅਮਰੀਕੀ ਸਰਕਾਰ ਜਵਾਬ ਦੇਵੇ।

ਅਮਰੀਕਾ ਤੋਂ ਮਿਲੀ ਜਾਣਕਾਰੀ ਨੂੰ ਗੰਭੀਰਤਾ ਨਾਲ ਲੈਂਦੇ ਹਾਂ: ਭਾਰਤ

ਨਵੀਂ ਦਿੱਲੀ: ਭਾਰਤ ਨੇ ਕਿਹਾ ਕਿ ਉਹ ਸੁਰੱਖਿਆ ਨਾਲ ਜੁੜੇ ਮਸਲਿਆਂ ’ਤੇ ਅਮਰੀਕਾ ਵੱਲੋਂ ਮਿਲਦੀ ਜਾਣਕਾਰੀ ਨੂੰ ਸੰਜੀਦਗੀ ਨਾਲ ਲੈਂਦਾ ਹੈ ਕਿਉਂਕਿ ਇਹ ਉਸ ਦੀ ਆਪਣੀ ਕੌਮੀ ਸੁਰੱਖਿਆ ਨਾਲ ਜੁੜੇ ਫਿਕਰਾਂ ’ਤੇ ਵੀ ਅਸਰ ਪਾਉਂਦੇ ਹਨ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਕਿਹਾ, ‘‘ਭਾਰਤ-ਅਮਰੀਕਾ ਰੱਖਿਆ ਸਹਿਯੋਗ ਬਾਰੇ ਹਾਲੀਆ ਵਿਚਾਰ ਚਰਚਾ ਦੌਰਾਨ ਅਮਰੀਕਾ ਨੇ ਜਥੇਬੰਦਕ ਅਪਰਾਧ, ਗੰਨ ਰਨਰਜ਼, ਦਹਿਸ਼ਤਗਰਦਾਂ ਤੇ ਹੋਰਨਾਂ ਵਿਚਲੇ ਗੱਠਜੋੜ ਬਾਰੇ ਜਾਣਕਾਰੀ ਸਾਂਝੀ ਕੀਤੀ ਸੀ।’’ ਤਰਜਮਾਨ ਨੇ ਕਿਹਾ ਕਿ ਇਹ ਜਾਣਕਾਰੀ ਦੋਵਾਂ ਮੁਲਕਾਂ ਲਈ ਵੱਡੀ ਫਿਕਰਮੰਦੀ ਦਾ ਵਿਸ਼ਾ ਹੈ ਤੇ ਉਨ੍ਹਾਂ ਲੋੜੀਂਦੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਬਾਗਚੀ ਨੇ ਕਿਹਾ, ‘‘ਭਾਰਤ ਆਪਣੇ ਵੱਲੋਂ ਅਜਿਹੀਆਂ ਜਾਣਕਾਰੀਆਂ ਨੂੰ ਸੰਜੀਦਗੀ ਨਾਲ ਲੈਂਦਾ ਹੈ ਤੇ ਸਬੰਧਤ ਵਿਭਾਗਾਂ ਵੱਲੋਂ ਪਹਿਲਾਂ ਹੀ ਇਸ ਦੀ ਪੜਚੋਲ ਸ਼ੁਰੂ ਕਰ ਦਿੱਤੀ ਗਈ ਹੈ।’’ -ਪੀਟੀਆਈ

Post Views: 85
Tags: best way to hang balloons on the walldosa sticking to pandosa sticking to tawagurpatwant singh pannunhow to make a airplanehow to make balloon arch in tamilhow to stick balloonhow to stick balloons on wall for birthdayhow to stick letter balloons on the wallmumbai terror plotnijjar killed in canada hindinijjar killed in canada videonuclear plotofficer killedrcmp officer killedted lasso pilotterrorist killed in canada
Previous Post

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

Next Post

ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

Next Post
ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

ਸੂਬੇ ਚ ਸਿੱਖਿਆ ਦਾ ਪੱਧਰ ਚੁੱਕਣ ਲਈ ਸਰਕਾਰ ਵਚਨਬੱਧ-ਵਿਧਾਇਕ ਅਜੀਤਪਾਲ ਸਿੰਘ ਕੋਹਲੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982