Saturday, August 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home WORLD

ਐਂਟਰਪਰੀਨਿਉਰ ਸੰਬੰਧੀ ਇਕ ਵੱਖਰਾ ਮੰਤਰਾਲਾ ਕਾਇਮ ਕਰ ਦੇਣਾ ਚਾਹੀਦਾ ਹੈ : ਡਾ. ਘੁੰਮਣ

admin by admin
in WORLD
0
ਐਂਟਰਪਰੀਨਿਉਰ ਸੰਬੰਧੀ ਇਕ ਵੱਖਰਾ ਮੰਤਰਾਲਾ ਕਾਇਮ ਕਰ ਦੇਣਾ ਚਾਹੀਦਾ ਹੈ : ਡਾ. ਘੁੰਮਣ
0
SHARES
0
VIEWS
Share on FacebookShare on Twitter

ਪਟਿਆਲਾ, 1 ਫਰਵਰੀ (ਪਰੈੱਸ ਕੀ ਤਾਕਤ ਬਿਊਰੋ) : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਕੂਲ ਆਫ਼ ਮੈਨੇਜਮੈਂਟ ਵਿਭਾਗ ਵੱਲੋਂ ਕਰਵਾਏ ਜਾ ਰਹੇ ਦੋ ਦਿਨਾ ਸੈਮੀਨਾਰ ਦਾ ਵਿਦਾਇਗੀ ਸੈਸ਼ਨ ਸੈਨੇਟ ਹਾਲ ਵਿਖੇ ਹੋਇਆ ਜਿਸ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਵੱਲੋਂ ਕੀਤੀ ਗਈ। ਸਮਕਾਲੀ ਕਾਰੋਬਾਰੀ ਜਗਤ ਵਿਚ ਸਵੈ ਉੱਦਮ ਦੇ ਵਿਕਾਸ ਨਾਲ ਸੰਬੰਧਤ ਵਿਸ਼ੇ ਉੱਪਰ ਹੋਏ ਇਸ ਸੈਮੀਨਾਰ ਵਿਚ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਡਾ. ਘੁੰਮਣ ਨੇ ਕਿਹਾ ਕਿ ਐਂਟਰਪਰੀਨਿਉਰ ਦੀ ਮਹੱਤਤਾ ਨੂੰ ਵੇਖਦੇ ਹੋਏ ਸਰਕਾਰ ਨੂੰ ਇਸ ਸੰਬੰਧੀ ਇਕ ਵੱਖਰਾ ਮੰਤਰਾਲਾ ਕਾਇਮ ਕਰ ਦੇਣਾ ਚਾਹੀਦਾ ਹੈ ਤਾਂ ਕਿ ਇਸ ਵਿਸ਼ੇ ਵੱਲ ਵਧੇਰੇ ਧਿਆਨਪੂਰਵਕ ਤਵੱਜੋ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭਾਰਤ ਨੂੰ ਆਪਣੇ ਨੌਜਵਾਨਾਂ ਦੀ ਵਧੇਰੇ ਗਿਣਤੀ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਨੌਕਰੀ ਅਤੇ ਕਾਰੋਬਾਰੀ ਉੱਦਮਾਂ ਤੋਂ ਇਲਾਵਾ ਜੇਕਰ ਸੱਤਰ ਫੀਸਦੀ ਨੌਜਵਾਨ ਕਿਧਰੇ ਗਾਇਬ ਹੋਰ ਰਹੇ ਹਨ ਤਾਂ ਇਸ ਖੱਪੇ ਦੀ ਪੂਰਤੀ ਲਈ ਲਾਹੇਵੰਦ ਨੀਤੀਆਂ ਉਲੀਕਣੀਆਂ ਚਾਹੀਦੀਆਂ ਹਨ। ਇਸ ਮੌਕੇ ਉਨ੍ਹਾਂ ਵੱਲੋਂ ਮੌਜੂਦਾ ਰਵਾਇਤੀ ਨੀਤੀਆਂ ਅਤੇ ਪਾਠਕ੍ਰਮਾਂ ਵਿਚ ਲੋੜੀਂਦੀਆਂ ਤਬਦੀਲੀਆਂ ਕਰਨ ਬਾਰੇ ਵੀ ਸੁਝਾਇਆ ਗਿਆ। ਡਾ. ਘੁੰਮਣ ਵੱਲੋਂ ਦੱਸਿਆ ਗਿਆ ਕਿ ਕੇਂਦਰੀ ਅਤੇ ਸੂਬਾ ਸਰਕਾਰ ਵੱਲੋਂ ਸਮੇਂ ਸਮੇਂ ਸਟਾਰਟ-ਅਪ ਅਤੇ ਮੇਕ ਇਨ ਇੰਡੀਆ ਜਿਹੇ ਬਹੁਤ ਸਾਰੇ ਪ੍ਰੋਗਰਾਮ ਵੀ ਚਲਾਏ ਜਾਂਦੇ ਹਨ ਜਿਨ੍ਹਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਸੰਜੇ ਕੌਸਿ਼ਕ ਨੇ ਅੰਕੜਿਆਂ ਦੇ ਅਧਾਰ ਤੇ ਦੱਸਿਆ ਕਿ ਹਾਲੇ ਵੀ ਵੱਡੀ ਗਿਣਤੀ ਵਿਚਲੇ ਨੌਜਵਾਨਾਂ ਨੂੰ ਸਵੈ ਰੁਜ਼ਗਾਰ, ਛੋਟੇ ਕਾਰੋਬਾਰ, ਐਂਟਰਪਰੀਨਉਰਸਿ਼ਪ ਜਿਹੇ ਸਵੈ ਉੱਦਮ ਦੇ ਅਹਿਮ ਮੌਕਿਆਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ।
ਵਿਸ਼ੇਸ਼ ਮਹਿਮਾਨ ਡਾ. ਵਿਵੇਕ ਅਤਰੇ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪਹਿਲਕਦਮੀ ਲਈ ਮਨੁੱਖ ਦਾ ਸਿਰਜਣਾਤਮਕ ਰੁਚੀਆਂ ਵਾਲਾ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਵਿਚ ਫਸੇ ਰਹਿਣ ਵਾਲੀ ਬਿਰਤੀ ਨੂੰ ਕੁੱਝ ਠੱਲ੍ਹ ਪਾ ਕੇ ਆਪਣੇ ਵਿਚ ਅਜਿਹੀਆਂ ਰੁਚੀਆਂ ਪੈਦਾ ਕਰਨ ਲਈ ਵੀ ਕੰਮ ਕਰਨਾ ਚਾਹੀਦਾ ਹੈ।

Post Views: 87
Previous Post

ਜੀਵਨ ਜਿਉਣ ਵਿੱਚ ਅਸਾਨੀ ਕੇਂਦਰੀ ਬਜਟ 2020-21 ਦੀ ਮੁੱਖ ਵਿਸ਼ਾ ਵਸਤੂ ; ਸੇਵਾਵਾਂ ਦੀ ਲਗਾਤਾਰ ਸਹੂਲਤ ਦੇਣਾ, ਜੀਵਨ ਦੇ ਭੌਤਿਕ ਗੁਣਵੱਤਾ ਨੂੰ ਬੇਹਤਰ ਬਣਾਉਣਾ, ਆਪਦਾ ਜੋਖ਼ਮ ਨੂੰ ਘਟਾਉਣਾ ਅਤੇ ਸਮਾਜਿਕ ਸੁਰੱਖਿਆ ਨੂੰ ਵਧਾਉਣਾ ਆਦਿ ਨੂੰ ਹਾਸਲ ਕਰਨਾ ਬਜਟ ਦਾ ਟੀਚਾ

Next Post

ਭਾਰਤ ਦੇ ਰਾਸ਼ਟਰਪਤੀ ਨੇ 34ਵੇਂ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਦੀ ਸ਼ੁਰੂਆਤ ਕੀਤੀ

Next Post
ਭਾਰਤ ਦੇ ਰਾਸ਼ਟਰਪਤੀ ਨੇ 34ਵੇਂ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਦੀ ਸ਼ੁਰੂਆਤ ਕੀਤੀ

ਭਾਰਤ ਦੇ ਰਾਸ਼ਟਰਪਤੀ ਨੇ 34ਵੇਂ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਦੀ ਸ਼ੁਰੂਆਤ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800