ਬਾਲੀਵੁੱਡ ਅਭਿਨੇਤਾ ਸਿਧਾਰਥ ਮਲਹੋਤਰਾ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ ਅਤੇ ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਕਿਆਰਾ ਅਡਵਾਨੀ ਨੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਕਿਆਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਜਨਮਦਿਨ ਦੇ ਜਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਸ ਦੇ ਨਾਲ ਕੈਪਸ਼ਨ ਲਿਖਿਆ, “ਜਨਮਦਿਨ ਮੁਬਾਰਕ, ਪਿਆਰੇ।” ਉਸਨੇ ਆਪਣੀ ਇੰਸਟਾਗ੍ਰਾਮ ਸਟੋਰੀ ਵਿੱਚ ਇੱਕ ਵੀਡੀਓ ਵੀ ਸਾਂਝਾ ਕੀਤਾ, ਜਿਸ ਵਿੱਚ ਸਿਧਾਰਥ ਨੂੰ ਇੱਕ ਰੰਗੀਨ ਟੀ-ਸ਼ਰਟ ਪਹਿਨੇ ਦੇਖਿਆ ਜਾ ਸਕਦਾ ਹੈ, ਜਦੋਂ ਕਿ ਕਿਆਰਾ ਕਾਲੇ ਡੀਪ-ਨੇਕ ਡਰੈੱਸ ਵਿੱਚ ਸ਼ਾਨਦਾਰ ਦਿਖਾਈ ਦੇ ਰਹੀ ਹੈ। ਵੀਡੀਓ ਕਲਿੱਪ ‘ਚ ਦੋਵੇਂ ਇਕ-ਦੂਜੇ ਦੇ ਕਰੀਬ ਹੁੰਦੇ ਦਿਖਾਈ ਦੇ ਰਹੇ ਹਨ ਅਤੇ ਸਿਧਾਰਥ ਆਪਣੇ ਜਨਮਦਿਨ ਦੇ ਕੇਕ ਦਾ ਆਨੰਦ ਲੈ ਰਹੇ ਹਨ। ਜ਼ਿਕਰਯੋਗ ਹੈ ਕਿ ਸਿਧਾਰਥ ਅਤੇ ਕਿਆਰਾ ਦਾ ਵਿਆਹ 7 ਫਰਵਰੀ 2023 ਨੂੰ ਰਾਜਸਥਾਨ ਦੇ ਸੂਰਿਆਗੜ੍ਹ ਪੈਲੇਸ ‘ਚ ਹੋਇਆ ਸੀ। ਇਸ ਤੋਂ ਪਹਿਲਾਂ ਫਿਲਮ ‘ਸ਼ੇਰਸ਼ਾਹ’ ਦੀ ਸ਼ੂਟਿੰਗ ਦੌਰਾਨ ਦੋਵਾਂ ਨੂੰ ਪਿਆਰ ਹੋ ਗਿਆ ਸੀ।