No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

admin by admin
in BREAKING, COVER STORY, INDIA, National, PUNJAB
0
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ
0
SHARES
0
VIEWS
Share on FacebookShare on Twitter

ਪਟਿਆਲਾ, 14 ਨਵੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਜਿਥੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਉਥੇ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੇ.ਵੀ.ਕੇ., ਪਟਿਆਲਾ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਹਰਦੀਪ ਸਿੰਘ ਸਭਿਖੀ ਨੇ ਕਿਹਾ ਕਿ ਫ਼ਸਲਾਂ ਵਿਚ ਖਾਦਾਂ ਦੀ ਵਰਤੋਂ ਮਿੱਟੀ ਟੈੱਸਟ ਦੇ ਅਧਾਰ ਤੇ ਹੀ ਕੀਤੀ ਜਾਣੀ ਚਾਹੀਦੀ ਹੈ, ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਦੀਆਂ ਹੋਰ ਖਾਦਾਂ ਸਬੰਧੀ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਵੀ ਜਾਗਰੂਕ ਕਰਨ ਲਈ ਸਕੂਲ ਪੱਧਰ ਤੱਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਰਮਨਜੀਤ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਕਲਿਆਣ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਥੇ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਰੈਲੀ ਕਰਵਾਈ ਗਈ ਅਤੇ ਨਾਲ ਹੀ ਭਾਸ਼ਣ, ਲੇਖ ਰਚਨਾ, ਪੇਂਟਿੰਗ ਅਤੇ ਸੰਦੇਸ਼ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ।
ਸੈਮੀਨਾਰ ਦੇ ਬੁਲਾਰੇ ਡਾ ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿਚ ਅਹਿਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕੇ.ਵੀ.ਕੇ., ਪਟਿਆਲਾ ਨੇ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ ਅਤੇ ਖੇਤੀਬਾੜੀ ਵਸਤਾਂ ਦੇ ਮੁੱਲ ਵਾਧੇ ਲਈ  ਪ੍ਰੋਸੈਸਿੰਗ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਦੱਸਿਆ। ਇਸ ਮੌਕੇ ਲੈਕਚਰਾਰ ਡਾ. ਜਸਵਿੰਦਰ ਸਿੰਘ, ਸ੍ਰੀਮਤੀ ਬਲਜੀਤ ਕੌਰ ਸਿੱਧੂ ਅਤੇ ਸ੍ਰੀਮਤੀ ਅਰਪਨਜੋਤ ਕੌਰ ਅਤੇ ਸਮੂਹ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੰਦੇਸ਼ ਦਿੱਤਾ।

Post Views: 64
Tags: #krishi vigyaan kendracsc krishi vigyan kendrakarur krishi vigyan kendrakrishi vigyankrishi vigyan kendrakrishi vigyan kendra banokrishi vigyan kendra dausakrishi vigyan kendra icarkrushi vigyan kendramgm krishi vigyan kendra
Previous Post

ਪਟਿਆਲਾ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ: ਵਿਧਾਇਕ ਅਜੀਤਪਾਲ ਸਿੰਘ ਕੋਹਲੀ

Next Post

ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

Next Post
ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

ਪਿੰਡ ਕਛਵਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982