No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ

admin by admin
in PUNJAB
0
ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ
0
SHARES
0
VIEWS
Share on FacebookShare on Twitter

*ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ*
ਚੰਡੀਗੜ੍ਹ/ਐਸ.ਏ.ਐਸ.ਨਗਰ, 11 ਮਾਰਚ: (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿੱਚ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। “ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਉਣ ਮੌਕੇ ਕੀਤਾ ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਬਾ ਹੈ ਅਤੇ ਇਸਦਾ ਆਕਾਰ 3020 ਫੁੱਟ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ ‘ਤੇ ਲਿਖੇ ਜਾਣਗੇ।
ਇਸ ਮੌਕੇ ਹਾਜਰ ਹੋਰ ਪਤਵੰਤਿਆਂ ਵਿੱਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ, ਤੋਲੇਮਾਜਰਾ ਦੇ ਸਾਬਕਾ ਸਰਪੰਚ ਸ੍ਰੀ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।

Post Views: 58
Previous Post

ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ

Next Post

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

Next Post
ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800