ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਨ-ਧਨ ਖਾਤਿਆਂ ਦੀ ਗਿਣਤੀ 50 ਕਰੋੜ ਨੂੰ ਪਾਰ ਕਰਨ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਹੈ। ਪ੍ਰਧਾਨ ਮੰਤਰੀ ਨੇ ਅੱਜ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਪਹਿਲਾਂ ਟਵਿੱਟਰ) ‘ਤੇ ਲਿਖਿਆ, ‘ਇਹ ਦੇਖ ਕੇ ਖੁਸ਼ੀ ਹੋਈ ਕਿ ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਖਾਤੇ ਔਰਤਾਂ ਦੇ ਹਨ।’ ਕੇਂਦਰੀ ਵਿੱਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ‘ਚ ਜਨ ਧਨ ਖਾਤਿਆਂ ਦੀ ਕੁੱਲ ਗਿਣਤੀ 50 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਨ੍ਹਾਂ ‘ਚੋਂ 56 ਫੀਸਦੀ ਔਰਤਾਂ ਹਨ। ਇਨ੍ਹਾਂ ਖਾਤਿਆਂ ਵਿੱਚ 2.03 ਲੱਖ ਕਰੋੜ ਰੁਪੲ ਜਮ੍ਹਾਂ ਹਨ।