ਚੰਡੀਗੜ੍ਹ, 25-04-2023(ਪ੍ਰੈਸ ਕੀ ਤਾਕਤ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਨੌਜੁਆਨਾਂ ਦੇ ਕੌਸ਼ਲ ਵਿਕਾਸ ਦੇ ਨਾਲ-ਨਾਲ ਉਨ੍ਹਾਂ ਨੂੰ ਰੁਜਗਾਰ ਦੇ ਮੌਕੇ ਉਪਲਬਧ ਕਰਾਉਣਾ ਸਾਡੀ ਪ੍ਰਾਥਮਿਕਤਾ ਹੈ। ਇਸੀ ਲੜੀ ਵਿਚ ਹੁਣ ਹਰਿਆਣਾ ਕੌਸ਼ਲ ਰੁਜਗਾਰ ਨਿਗਮ ਰਾਹੀਂ ਸਰਕਾਰੀ ਵਿਭਾਗਾਂ ਵਿਚ ਆਊਟਸੋਰਸਿੰਗ ਆਧਾਰ ‘ਤੇ ਕਰਮਚਾਰੀਆਂ ਨੂੰ ਨਿਯੁਕਤ ਕਰਨ ਦੇ ਨਾਲ-ਨਾਲ ਹੁਣ ਨਿਜੀ ਖੇਤਰ ਨੂੰ ਉਨ੍ਹਾਂ ਦੀ ਜਰੂਰਤ ਅਨੁਰੂਪ ਕਿਰਤ ਸ਼ਕਤੀ ਵੀ ਉਪਲਬਧ ਕਰਾਈ ਜਾਵੇਗੀ। ਹਰਿਆਣਾ ਸਰਕਾਰ ਦੀ ਇਸ ਪਹਿਲ ਨਾਲ ਕਾਰਪੋਰੇਟ ਸੈਕਟਰ ਨੂੰ ਆਪਣੀ ਜਰੂਰਤਾਂ ਦੇ ਹਿਸਾਬ ਨਾਲ ਵਰਕਫੋਰਸ ਮਿਲਣ ਦੀ ਰਾਹੀ ਆਸਾਨ ਬਣੇਗੀ।
ਮੁੱਖ ਮੰਤਰੀ ਅੱਜ ਗੁਰੂਗ੍ਰਾਮ ਵਿਚ ਪ੍ਰਬੰਧਿਤ ਕਾਰਪੋਰੇਟ ਵਾਰਤਾ ਨੁੰ ਸੰਬੋਧਿਤ ਕਰ ਰਹੇ ਸਨ। ਹਰਿਆਣਾ ਕੌਸ਼ਲ ਰੁਜਗਾਰ ਨਿਗਮ ਲਿਮੀਟੇਡ (ਐਚਕੇਆਰਐਨਐਲ) ਵੱਲੋਂ ਸੂਬੇ ਦੇ ਨੌਜੁਆਨਾਂ ਨੂੰ ਨਿਜੀ ਖੇਤਰ ਵਿਚ ਰੁਜਗਾਰ ਦੇ ਮੌਕੇ ਉਪਲਬਧ ਕਰਾਉਣ ਲਈ ਕਾਰਪੋਰੇਟ ਵਾਰਤਾ ਪ੍ਰੋਗ੍ਰਾਮ ਦਾ ਪ੍ਰਬੰਧ ਕੀਤਾ ਗਿਆ ਸੀ।