Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ

admin by admin
in BREAKING, COVER STORY, PUNJAB
0
ਪਰਾਲੀ ਪ੍ਰਬੰਧਨ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਬੈਠਕ
0
SHARES
0
VIEWS
Share on FacebookShare on Twitter

-ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਲਸਟਰ ਅਫ਼ਸਰ ਕਿਸਾਨਾਂ ਨਾਲ ਰੱਖਣ ਸਿੱਧਾ ਰਾਬਤਾ : ਸਾਕਸ਼ੀ ਸਾਹਨੀ

-ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਕੀਤਾ ਜਾਵੇ ਜਾਗਰੂਕ
ਪਟਿਆਲਾ, 28 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪਟਿਆਲਾ ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਪਰਾਲੀ ਦੇ ਸਹੀ ਨਿਪਟਾਰੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਕਲਸਟਰ ਅਫ਼ਸਰ ਕਿਸਾਨਾਂ ਨਾਲ ਸਿੱਧਾ ਰਾਬਤਾ ਰੱਖਣ। ਉਨ੍ਹਾਂ ਕਿਹਾ ਕਿ ਹੁਣ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਕਣਕ ਦੀ ਬਿਜਾਈ ਦਾ ਵੀ ਸਮਾਂ ਹੈ ਇਸ ਲਈ ਕਿਸਾਨਾਂ ਨੂੰ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਕਰਵਾਉਣ। ਮੀਟਿੰਗ ਵਿੱਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੁਣ ਕਣਕ ਦੀ ਬਿਜਾਈ ਦਾ ਸਮਾਂ ਹੋਣ ਕਰਕੇ ਕਿਸਾਨਾਂ ਨੂੰ ਇਨ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਹੜੇ ਖੇਤਰਾਂ ਵਿੱਚ ਭਾਰੀਆਂ ਜ਼ਮੀਨਾਂ ਹਨ ਉਥੇ ਬੇਲਰ ਨਾਲ ਗੱਠਾਂ ਬਣਾਉਣ ਦਾ ਕੰਮ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਕਲਸਟਰ ਅਫ਼ਸਰ ਆਪਣੇ ਅਧੀਨ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਵਟਸਐਪ ਗਰੁੱਪ ਰਾਹੀਂ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਸੂਚਨਾ ਲਗਾਤਾਰ ਪਹੁੰਚਾਉਣ।
ਉਨ੍ਹਾਂ ਖੇਤੀਬਾੜੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੇਲਰ, ਸੁਪਰ ਸੀਡਰ ਹੈਪੀ ਸੀਡਰ ਮਲਚਰ ਅਤੇ ਸਰਫੇਸ ਸੀਡਰ ਵਰਗੀਆਂ ਮਸ਼ੀਨਾਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਅਤੇ ਇਸ ਨਾਲ ਹੁੰਦੇ ਵਾਤਾਵਰਣ, ਕਿਸਾਨ ਅਤੇ ਜ਼ਮੀਨ ਦੇ ਫਾਇਦੇ ਸਬੰਧੀ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕਰਨ ਲਈ ਕਿਹਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਨਵੀਂ ਮਸ਼ੀਨਰੀ ਅਤੇ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਜਾਗਰੂਕ ਕੀਤਾ ਜਾ ਸਕੇ।
ਫੋਟੋ ਕੈਪਸ਼ਨ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਰਾਲੀ ਪ੍ਰਬੰਧਨ ਸਬੰਧੀ ਬੈਠਕ ਕਰਦੇ ਹੋਏ।

Post Views: 125
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

Next Post

ਸੂਬਾ ਸਰਕਾਰ ਵਾਂਝੇ, ਗਰੀਬ ਅਤੇ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਤੇਜ਼ੀ ਨਾਲ ਦੇ ਰਹੀ ਹੈ-ਮੁੱਖ ਮੰਤਰੀ

Next Post
ਸੂਬਾ ਸਰਕਾਰ ਵਾਂਝੇ, ਗਰੀਬ ਅਤੇ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਤੇਜ਼ੀ ਨਾਲ ਦੇ ਰਹੀ ਹੈ-ਮੁੱਖ ਮੰਤਰੀ

ਸੂਬਾ ਸਰਕਾਰ ਵਾਂਝੇ, ਗਰੀਬ ਅਤੇ ਲੋੜਵੰਦਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਤੇਜ਼ੀ ਨਾਲ ਦੇ ਰਹੀ ਹੈ-ਮੁੱਖ ਮੰਤਰੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800