Friday, September 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਪਹੁੰਚਾਉਣ ‘ਚ ਕਾਲ ਸੈਂਟਰ ਨਿਭਾਅ ਰਿਹੈ ਅਹਿਮ ਭੂਮਿਕਾ

admin by admin
in BREAKING, COVER STORY, PUNJAB
0
ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਕਿਸਾਨਾਂ ਨੂੰ ਸਮੇਂ ਸਿਰ ਪਹੁੰਚਾਉਣ ‘ਚ ਕਾਲ ਸੈਂਟਰ ਨਿਭਾਅ ਰਿਹੈ ਅਹਿਮ ਭੂਮਿਕਾ
0
SHARES
0
VIEWS
Share on FacebookShare on Twitter

-ਮੰਡੀਆਂ ‘ਚ ਝੋਨਾ ਲੈ ਕੇ ਆਏ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਲਈ ਕਾਲ ਸੈਂਟਰ ਰਾਹੀਂ ਰੱਖਿਆ ਜਾਂਦੇ ਸਿੱਧਾ ਸੰਪਰਕ : ਡਿਪਟੀ ਕਮਿਸ਼ਨਰ

– ਮਸ਼ੀਨਰੀ ਪਹੁੰਚਣ ਨਾਲ ਸਮੇਂ ਸਿਰ ਮਟਰ ਦੀ ਕੀਤੀ ਬਿਜਾਈ : ਕਿਸਾਨ ਨਵਦੀਪ ਸਿੰਘ

-ਕਿਸਾਨ ਵਟਸ ਐਪ ਨੰਬਰ 73800-16070 ‘ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਸਬੰਧੀ ਲੈਣ ਜਾਣਕਾਰੀ : ਡਿਪਟੀ ਕਮਿਸ਼ਨਰ

ਪਟਿਆਲਾ, 4 ਨਵੰਬਰ:
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਬਣਾਇਆ ਕਾਲ ਸੈਂਟਰ ਕਿਸਾਨਾਂ ਨੂੰ ਮਸ਼ੀਨਰੀ ਪਹੁੰਚਾਉਣ ਅਤੇ ਉਨ੍ਹਾਂ ਨਾਲ ਸਿੱਧਾ ਰਾਬਤਾ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਿਸਾਨਾਂ ਨੂੰ ਮਸ਼ੀਨਰੀ ਉਪਲਬੱਧ ਕਰਵਾਉਣ ਲਈ ਵਾਢੀ ਸਮੇਂ ਹੀ ਕਾਲ ਸੈਂਟਰ ਸਥਾਪਤ ਕਰ ਦਿੱਤਾ ਗਿਆ ਸੀ, ਜੋ ਮੰਡੀਆਂ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਨਾਲ ਉਨ੍ਹਾਂ ਵੱਲੋਂ ਲਿਖਾਇਆ ਸੰਪਰਕ ਨੰਬਰ ‘ਤੇ ਰਾਬਤਾ ਕਰਕੇ ਉਨ੍ਹਾਂ ਪਾਸੋਂ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜ਼ਰੂਰਤ ਸਬੰਧੀ ਜਾਣਕਾਰੀ ਲੈ ਕੇ ਖੇਤਰ ਦੇ ਕਲੱਸਟਰ ਅਫ਼ਸਰ ਨਾਲ ਸਾਂਝੀ ਕਰਦਾ ਹੈ, ਤਾਂ ਜੋ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆਪਣੇ ਨੇੜੇ ਉਪਲਬੱਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਟਸ ਐਪ ਚੈਟ ਬੋਟ ਨੰਬਰ 73800-16070 ਵੀ ਜਾਰੀ ਕੀਤੀ ਗਿਆ ਹੈ, ਜਿਥੇ ਕਿਸਾਨ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਕਿਸਮ ਅਤੇ ਸੰਪਰਕ ਨੰਬਰ ਲੈ ਕੇ ਮਸ਼ੀਨਰੀ ਮਾਲਕ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੈਟ ਬੋਟ ਤੋਂ ਜਾਣਕਾਰੀ ਲੈਣ ਵਾਲੇ ਕਿਸਾਨਾਂ ਨਾਲ ਵੀ ਕਾਲ ਸੈਂਟਰ ਤੋਂ ਸੰਪਰਕ ਕੀਤਾ ਜਾਂਦਾ ਹੈ ਅਤੇ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਮਸ਼ੀਨਰੀ ਸਮੇਂ ਸਿਰ ਉਪਲਬੱਧ ਹੋ ਸਕੇ।
ਮਸ਼ੀਨਰੀ ਉਪਲਬੱਧ ਹੋਣ ਵਾਲੇ ਪਿੰਡ ਟੋਡਰਪੁਰ ਦੇ ਕਿਸਾਨ ਨਵਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਤਿੰਨ ਕਿੱਲਿਆਂ ਵਿੱਚ ਪਰਾਲੀ ਦੀਆਂ ਗੱਠਾਂ ਸਮੇਂ ਸਿਰ ਬਣਾ ਦਿੱਤੀਆਂ ਗਈਆਂ ਸਨ, ਜਿਸ ਸਦਕਾ ਉਸ ਵੱਲੋਂ ਮਟਰ ਦੀ ਲਵਾਈ ਸਮੇਂ ਸਿਰ ਕਰ ਦਿੱਤੀ ਗਈ ਹੈ। ਨਵਦੀਪ ਸਿੰਘ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ ਸਮੇਂ ਸਿਰ ਮਿਲੀ ਮਸ਼ੀਨਰੀ ਸਦਕਾ ਜਿਥੇ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ, ਉਥੇ ਹੀ ਕਿਸਾਨਾਂ ਨੂੰ ਵੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਣ ਨਾਲ ਲਾਭ ਹੋਵੇਗਾ।

Post Views: 79
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਨੇਪਾਲ ਵਿੱਚ ਭੂਚਾਲ ਨੇ ਮਚਾਈ ਭਾਰੀ ਤਬਾਹੀ, ਹੁਣ ਤੱਕ 128 ਮੌਤ, ਗਿਣਤੀ ‘ਚ ਵਾਧੇ ਦੀ ਸ਼ੰਕਾ

Next Post

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

Next Post
ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

ਸਨੌਰ ਦਾ ਸਰਕਾਰੀ ਸਕੂਲ ਬਣਿਆ ਪੰਜਾਬ ਦਾ ਪਲੇਠਾ ਪੂਰਾ ਏ.ਸੀ. ਸਕੂਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800