ਇੰਫਾਲ, 22 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਪੁਲੀਸ ਨੇ ਮਨੀਪੁਰ ’ਚ ਦੋ ਔਰਤਾਂ ਨੂੰ ਨਿਰਵਸਤਰ ਕਰਕੇ ਘੁਮਾਉਣ ਦੀ 19 ਜੁਲਾਈ ਨੂੰ ਸਾਹਮਣੇ ਆਈ ਵੀਡੀਓ ਦੇ ਸਬੰਧ ਵਿੱਚ ਪੰਜਵੇਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ 19 ਸਾਲਾ ਦਾ ਹੈ। ਇਸ ਤੋਂ ਪਹਿਲਾਂ ਗ੍ਰਿਫ਼ਤਾਰ ਚਾਰ ਮੁਲਜ਼ਮਾਂ ਨੂੰ 11 ਦਿਨਾਂ ਦੇ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਵੀਡੀਓ ਵਿੱਚ ਦਿਖਾਈ ਦੇਣ ਵਾਲੀ ਇੱਕ ਔਰਤ ਸਾਬਕਾ ਫੌਜੀ ਦੀ ਪਤਨੀ ਹੈ, ਜਿਸ ਨੇ ਅਸਾਮ ਰੈਜੀਮੈਂਟ ਦੇ ਸੂਬੇਦਾਰ ਵਜੋਂ ਸੇਵਾ ਕੀਤੀ ਸੀ ਅਤੇ ਕਾਰਗਿਲ ਯੁੱਧ ਵਿੱਚ ਵੀ ਲੜਿਆ ਸੀ।