No Result
View All Result
Saturday, July 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਅਤੇ ਹਰਿਆਣਾ ’ਚ ਭਾਰੀ ਮੀਂਹ ਦੀ ਚਿਤਾਵਨੀ

admin by admin
in BREAKING, COVER STORY, HARYANA, PUNJAB
0
ਪੰਜਾਬ ਅਤੇ ਹਰਿਆਣਾ ’ਚ ਭਾਰੀ ਮੀਂਹ ਦੀ ਚਿਤਾਵਨੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 25 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)

ਮੌਸਮ ਵਿਭਾਗ ਨੇ ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਣੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਪਹਾੜੀ ਖੇਤਰ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਦਰਿਆ, ਨਦੀਆਂ ਅਤੇ ਨਾਲੇ ਨੱਕੋ-ਨੱਕ ਵਹਿ ਰਹੇ ਹਨ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ। ਮੌਸਮ ਵਿਭਾਗ ਨੇ ਭਲਕ ਤੋਂ ਲਗਾਤਾਰ ਤਿੰਨ-ਚਾਰ ਦਿਨ ਤੱਕ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਹੈ। ਅੱਜ ਸੂਬੇ ਦੇ ਕਈ ਸ਼ਹਿਰਾਂ ਜਿਵੇਂ ਚੰਡੀਗੜ੍ਹ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਮੋਗਾ ਅਤੇ ਫਰੀਦਕੋਟ ਦੇ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ। ਮੌਸਮ ਵਿਭਾਗ ਨੇ ਭਲਕੇ 25 ਜੁਲਾਈ ਤੋਂ 28 ਜੁਲਾਈ ਤੱਕ ਕਈ ਥਾਈ ਗਰਜ ਅਤੇ ਚਮਕ ਨਾਲ ਛਿੱਟੇ ਪੈਣ ਅਤੇ ਕਈ ਥਾਈਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਅੰਮ੍ਰਿਤਸਰ ਵਿੱਚ 38 ਐੱਮਐੱਮ, ਗੁਰਦਾਸਪੁਰ ’ਚ 2.5 ਐੱਮਐੱਮ, ਜਲੰਧਰ ’ਚ 3.5 ਐੱਮਐੱਮ, ਮੋਗਾ ’ਚ 1.5 ਐੱਮਐੱਮ ਮੀਂਹ ਪਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ, ਫਰੀਦਕੋਟ, ਲੁਧਿਆਣਾ ਤੇ ਹੋਰਨਾਂ ਇਲਾਕਿਆਂ ’ਚ ਵੀ ਕਿਣ-ਮਿਣ ਹੋਈ ਹੈ। ਮੀਂਹ ਪੈਣ ਨਾਲ ਸੂਬੇ ਵਿੱਚ ਲੋਕਾਂ ਨੇ ਗਰਮੀ ਤੋਂ ਵੀ ਰਾਹਤ ਮਹਿਸੂਸ ਕੀਤੀ ਹੈ। ਅੱਜ ਸ੍ਰੀ ਮੁਕਤਸਰ ਸਾਹਿਬ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਜਦੋਂ ਕਿ ਸੂਬੇ ਦੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਬਠਿੰਡਾ, ਫਰੀਦਕੋਟ, ਗੁਰਦਾਸਪੁਰ, ਨਵਾਂ ਸ਼ਹਿਰ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਮੁਕਤਸਰ ਵਿੱਚ ਤਾਪਮਾਨ 34 ਤੋਂ 36 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਹੈ।

ਪੰਜਾਬਵਿੱਚ ਹੜ੍ਹ ਦੀ ਸਥਿਤੀ ਬਾਰੇ ਕੈਬਨਿਟ ਮੀਟਿੰਗ 27 ਨੂੰ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ 27 ਜੁਲਾਈ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੀਰਵਾਰ ਸਵੇਰੇ 11.30 ਵਜੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿੱਚ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ ਹੜ੍ਹ ਕਰਕੇ ਵਿਗੜ ਰਹੀ ਸਥਿਤੀ ਤੇ ਸੂਬੇ ’ਚ ਹੋਏ ਨੁਕਸਾਨ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਸੂਬੇ ’ਚ ਹੜ੍ਹਾਂ ਕਰਕੇ ਵਿਗੜ ਰਹੇ ਹਾਲਾਤ ਦਾ ਜਾਇਜ਼ਾ ਲੈਣ ਲਈ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਡਿਊਟੀਆਂ ਲਗਾਈਆਂ ਸਨ। ਇਸ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਸ਼ਹਿਰਾਂ ’ਚ ਸਥਿਤ ਸਰਕਟ ਹਾਊਸ ਤੇ ਗੈਸਟ ਹਾਊਸਾਂ ਦਾ ਕਿਰਾਇਆ ਵਧਾਉਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ। ਪੰਜਾਬ ਵਿੱਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ 19 ਜ਼ਿਲ੍ਹਿਆਂ ਦੇ 1469 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ।

Post Views: 167
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: gujranwala weather updatekarachi weather updatelatest weatherlatest weather updatemang tani weather update todaypagasa weather update todaypak weather updatepakistan weather updatesquick weather update todaysindh weather updatetoday weather news updatetoday weather updatetoday weather updatesupdate weather todayweatherweather updateweather update todayweather update today liveweather updatesweather updates today
Previous Post

30ਵਾਂ ਕੈਨੇਡਾ ਕਬੱਡੀ ਵਿਸ਼ਵ ਕੱਪ 12 ਅਗਸਤ ਨੂੰ ਓਂਟਾਰੀਓ ਵਿਖੇ

Next Post

ਮਨੀਪੁਰ: ਕੇਂਦਰੀ ਮੰਤਰੀ ਦੇ ਘਰ ’ਤੇ ਮੁੜ ਹਮਲਾ

Next Post
ਮਨੀਪੁਰ: ਕੇਂਦਰੀ ਮੰਤਰੀ ਦੇ ਘਰ ’ਤੇ ਮੁੜ ਹਮਲਾ

ਮਨੀਪੁਰ: ਕੇਂਦਰੀ ਮੰਤਰੀ ਦੇ ਘਰ ’ਤੇ ਮੁੜ ਹਮਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In