ਲੁਧਿਆਣਾ 30ਜੂਨ(ਪ੍ਰੈੱਸ ਕਿ ਤਾਕਤ ਬਿਊਰੋ) : ਦੱਖਣੀ-ਪੱਛਮੀ ਮਾਨਸੂਨ ਦੀ ਸਥਿਤੀ ਕਾਫੀ ਅਗੇਤੀ ਲੱਗ ਰਹੀ ਹੈ, ਜਿਸ ਕਾਰਨ ਦੇਸ਼ ਦੇ ਬਾਕੀ ਹਿੱਸਿਆਂ ਖ਼ਾਸ ਤੌਰ ’ਤੇ ਰਾਜਸਥਾਨ, ਹਰਿਆਣਾ ਅਤੇ ਪੰਜਾਬ ਦੇ ਬਾਕੀ ਰਹਿੰਦੇ ਹਿੱਸਿਆਂ ’ਚ ਮਾਨਸੂਨ ਐਕਟਿਵ ਹੋ ਜਾਵੇਗਾ। ਇਸ ਕਾਰਨ ਪੰਜਾਬ ਦੇ ਕਈ ਇਲਾਕਿਆਂ ’ਚ 3 ਜੁਲਾਈ ਤੱਕ ਹਲਕੀ ਤੋਂ ਦਰਮਿਆਨੀ ਬਾਰਸ਼ ਦੇ ਆਸਾਰ ਹਨ।