No Result
View All Result
Monday, June 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ: ਸਿੱਧੂ

admin by admin
in BREAKING, COVER STORY, PUNJAB
0
नवजोत सिधु “गुरु हो गए शुरू”:ठोको ताली

file picture

0
SHARES
0
VIEWS
Share on FacebookShare on Twitter

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਇਥੇ ਪਿੰਡ ਖੋਟੇ ਵਿਖੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ।

ਇਸ ਮੌਕੇ ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਗੋਇੰਦਵਾਲ ਥਰਮਲ ਪਾਵਰ ਪਲਾਂਟ ’ਤੇ ਪਹਿਲਾਂ ਹੀ 6600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਉਨ੍ਹਾਂ ਸੂਬੇ ਦੀ ਆਰਥਿਕ ਸਥਿਤੀ ’ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਇਹ ਦੱਸਣ ਕਿ ਇਹ ਕਰਜ਼ਾ ਹੁਣ ਕੌਣ ਉਤਾਰੇਗਾ। ਇਸ ਦਾ ਬੋਝ ਹੁਣ ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ। ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਰੇਤੇ ਦੀ ਟਰਾਲੀ 2100 ਰੁਪਏ ਦੀ ਮਿਲਦੀ ਸੀ ਜੋ ਹੁਣ 21 ਹਜ਼ਾਰ ਦੀ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਧਰਨਿਆਂ ਵਾਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਆਪਣੇ ਜੱਦੀ ਘਰ ਵੀ ਨਹੀਂ ਜਾ ਸਕਦੇ ਜਿਸ ਦਾ ਸਬੂਤ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਉਨ੍ਹਾਂ ਦੇ ਘਰ ਅੱਗੇ ਲੱਗ ਰਹੇ ਧਰਨੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜ ਰਾਜਾਂ ਦੀਆਂ ਚੋਣਾਂ ਵਿੱਚ ‘ਆਪ’ ਨੂੰ ਅੱਧਾ ਫ਼ੀਸਦੀ ਵੋਟ ਵੀ ਨਹੀਂ ਪਈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀ ਅਖਵਾਉਣ ਵਾਲੀ ‘ਆਪ’ ਦਾ ਦੇਸ਼ ਦੀ ਸੰਸਦ ਵਿੱਚ ਕਾਂਗਰਸ ਪਿਛੋਕੜ ਵਾਲਾ ਇੱਕੋ ਇੱਕ ਮੈਂਬਰ ਹੈ।

ਇਸ ਮੌਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਦੀ ਪਤਨੀ ਦੀ ਸੁਰੱਖਿਆ ਛਤਰੀ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਉੱਤੇ ਸਵਾਲ ਚੁੱਕੇ। ਉਨ੍ਹਾਂ ਜਲੰਧਰ ਵਿੱਚ ਡੀਐੱਸਪੀ ਦੀ ਹੱਤਿਆ ਬਾਰੇ ਵੀ ਸਵਾਲ ਚੁੱਕੇ। ਉਨ੍ਹਾਂ ਕਾਂਗਰਸ ਵਿੱਚ ਚੱਲ ਰਹੀ ਖਾਨਾਜੰਗੀ ਉੱਤੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਫਾਦਾਰ ਸਿਪਾਹੀ ਹਨ ਅਤੇ ਹਮੇਸ਼ਾ ਪਾਰਟੀ ਨਾਲ ਖੜ੍ਹਨਗੇ। ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ। ਸਿੱਧੂ ਨੇ ਗੱਠਜੋੜ ’ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਦੀਆਂ ਸਰਕਾਰੀ ਏਜੰਸੀਆਂ ’ਤੇ ਵੀ ਸਵਾਲ ਚੁੱਕੇ।

Post Views: 68
Tags: flash flood in patialaflash flood patialaflood in patialaflood patialahimachal latest newslatest newslatest news punjabnews 18 punjabnews punjabnews18news18 punjabnews18 punjab haryananews18 punjab latestnews18 punjab latest newsnews18 punjab newspatiala flood newspatiala latest newspatiala newsPatiala policePatiala today newspunjab latest newspunjab newsPunjab news todaypunjab weather newspunjabi news
Previous Post

ਕੇਂਦਰੀ ਮੰਤਰੀ ਨੇ ਐੱਨਸੀਡੀਸੀ ਸ਼ਾਖ਼ਾ ਦਾ ਰੱਖਿਆ ਨੀਂਹ ਪੱਥਰ

Next Post

ਅਮਰੀਕਾ ਦੀ ਸਰਕਾਰ 34000 ਅਰਬ ਡਾਲਰ ਦੇ ਰਿਕਾਰਡ ਕਰਜ਼ੇ ਹੇਠ ਦਬੀ

Next Post
अमेरिका ने वेनेजुएला पर नए प्रतिबंध लगाए

ਅਮਰੀਕਾ ਦੀ ਸਰਕਾਰ 34000 ਅਰਬ ਡਾਲਰ ਦੇ ਰਿਕਾਰਡ ਕਰਜ਼ੇ ਹੇਠ ਦਬੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800