ਮਹਿਲਾ ਰਾਖਵਾਂਕਰਨ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਮਨਜ਼ੂਰੀ ਮਿਲਣ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਕਿਹਾ ਕਿ ਇਹ ਬਿੱਲ ਸਾਡਾ ਹੈ। ਸ੍ਰੀਮਤੀ ਗਾਂਧੀ ਨੇ ਇਹ ਟਿੱਪਣੀ ਸੰਸਦ ਕੰਪਲੈਕਸ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤੀ। ਕਾਂਗਰਸ ਸੰਸਦੀ ਦਲ ਦੀ ਮੁਖੀ ਤੋਂ ਪੁੱਛਿਆ ਗਿਆ ਕਿ ਕਿਹਾ ਜਾ ਰਿਹਾ ਹੈ ਕਿ ਇਸ ਵਿਸ਼ੇਸ਼ ਸੈਸ਼ਨ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਲਿਆਂਦਾ ਜਾ ਰਿਹਾ ਹੈ ਅਤੇ ਇਹ ਤੁਹਾਡੀ ਮੰਗ ਵੀ ਸੀ ਤਾਂ ਤੁਸੀਂ ਕੀ ਕਹਿਣਾ ਚਾਹੁੰਦੇ ਹੋ? ਜਵਾਬ ਵਿੱਚ ਉਨ੍ਹਾਂ ਕਿਹਾ, ‘ਇਹ (ਬਿੱਲ) ਸਾਡਾ ਹੈ।’