Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮਾਲੇਰਕੋਟਲਾ, ਫਾਜ਼ਿਲਕਾ ਅਤੇ ਪਠਾਨਕੋਟ ਵਿੱਚ ਜ਼ਿਲ੍ਹਾ ਖਪਤਕਾਰ ਫੋਰਮ ਦਾ ਬੁਨਿਆਦੀ ਢਾਂਚਾ ਨਹੀਂ ਹੈ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ

admin by admin
in BREAKING, CHANDIGARH, COVER STORY, PUNJAB
0
ਮਾਲੇਰਕੋਟਲਾ, ਫਾਜ਼ਿਲਕਾ ਅਤੇ ਪਠਾਨਕੋਟ ਵਿੱਚ ਜ਼ਿਲ੍ਹਾ ਖਪਤਕਾਰ ਫੋਰਮ ਦਾ ਬੁਨਿਆਦੀ ਢਾਂਚਾ ਨਹੀਂ ਹੈ
0
SHARES
0
VIEWS
Share on FacebookShare on Twitter

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਮਾਲੇਰਕੋਟਲਾ, ਫਾਜ਼ਿਲਕਾ ਅਤੇ ਪਠਾਨਕੋਟ ’ਚ ਜ਼ਿਲ੍ਹਾ ਖਪਤਕਾਰ ਫੋਰਮ ਨੂੰ ਚਲਾਉਣ ਲਈ ਕੋਈ ਸਮਰਪਿਤ ਜਾਂ ਪ੍ਰਾਪਤ ਬੁਨਿਆਦੀ ਢਾਂਚਾ ਨਾ ਹੋਣ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਪੇਸ਼ੇ ਤੋਂ ਵਕੀਲ ਕੰਵਲ ਪਾਹੁਲ ਸਿੰਘ ਨੇ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ ਦੇ ਤਿੰਨ ਜ਼ਿਲ੍ਹਿਆਂ ’ਚ ਜ਼ਿਲ੍ਹਾ ਖਪਤਕਾਰ ਫੋਰਮਾਂ ਲਈ ਕੋਈ ਬੁਨਿਆਦੀ ਢਾਂਚਾ ਮੁਹੱਈਆ ਨਹੀਂ ਕਰਵਾਇਆ ਗਿਆ। ਇਸ ਦੀ ਘਾਟ ਕਾਰਨ ਖਪਤਕਾਰ ਫੋਰਮ ਨਿਆਂ ਦੇਣ ਜਾਂ ਪ੍ਰਭਾਵੀ ਢੰਗ ਨਾਲ ਚੱਲਣ ਦੀ ਸਥਿਤੀ ’ਚ ਨਹੀਂ ਹੈ। ਪਟੀਸ਼ਨਰ ਨੇ ਕਿਹਾ ਕਿ ਸਥਾਪਨਾ ਦਾ ਮਤਲਬ ਸਿਰਫ਼ ਪ੍ਰਧਾਨ ਜਾਂ ਮੈਂਬਰਾਂ ਦੀ ਨਿਯੁਕਤੀ ਨਹੀਂ ਹੋ ਸਕਦਾ, ਸਗੋਂ ਇਸ ਦੇ ਜ਼ਰੂਰੀ ਬੁਨਿਆਦੀ ਢਾਂਚੇ ਅਤੇ ਪੂਰਨ ਜਨਸ਼ਕਤੀ ਨਾਲ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ। ਅਜਿਹਾ ਹੋਣ ’ਤੇ ਹੀ ਫੋਰਮ ਆਪਣੇ ਕੰਮਾਂ ਨੂੰ ਉੱਚਿਤ ਤਰੀਕੇ ਨਾਲ ਪੂਰਾ ਕਰ ਸਕਦੀ ਹੈ। ਮੁੱਖ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਧੀਰ ਸਿੰਘ ਦੀ ਬੈਂਚ ਨੇ ਸੁਣਵਾਈ ਦੌਰਾਨ ਪੁੱਛਿਆ ਕਿ ਕੀ ਇਨ੍ਹਾਂ ਜ਼ਿਲ੍ਹਿਆਂ ’ਚ ਖਪਤਕਾਰ ਫੋਰਮ ਚਲਾਉਣ ਲਈ ਕੋਈ ਇਮਾਰਤ ਬਣਾਈ ਗਈ ਹੈ। ਇਸ ਸਵਾਲ ਦੇ ਜਵਾਬ ’ਚ ਪਟੀਸ਼ਨਰ ਨੇ ਦਾਅਵਾ ਕੀਤਾ ਕਿ ਉੱਥੇ ਸਿਰਫ਼ ਇਕ ਕਮਰਾ ਹੈ, ਬਿਜਲੀ ਜਾਂ ਪਾਣੀ ਵਰਗੀ ਕੋਈ ਸਹੂਲਤ ਨਹੀਂ ਹੈ। ਮੁੱਖ ਜੱਜ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਮੌਖ਼ਿਕ ਤੌਰ ’ਤੇ ਕਿਹਾ ਕਿ ਤੁਹਾਨੂੰ ਸਾਰੀਆਂ ਸਹੂਲਤਾਂ ਪ੍ਰਦਾਨ ਕਰਨੀਆਂ ਪੈਣਗੀਆਂ। ਪਟੀਸ਼ਨ ’ਤੇ ਗੌਰ ਕਰਨ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ।

Post Views: 97
Tags: #ਪੰਜਾਬਅਤੇਹਰਿਆਣਾਹਾਈਕੋਰਟਦੇਹੁਕਮਾਂ #ਸੁਪਰੀਮਕੋਰਟ #ਸੁਪਰੀਮਕੋਰਟ'ਚਸੁਣਵਾਈ #ਸੰਭੂਬਾਰਡਰਸੁਪਰੀਮਕੋਰਟਫੈਸਲਾ #todaypunjabinews #latestpunjabinews #punjabnews
Previous Post

8 January 2025 e-paper

Next Post

ਕਿਸਾਨਾਂ ਦੇ ਕਰਜ਼ੇ ਨਾ ਚੁਕਾਉਣ ਨਾਲ ਖੇਤੀਬਾੜੀ ਵਿਕਾਸ ਬੈਂਕ ਦੀ ਸਥਿਤੀ ਖਰਾਬ

Next Post
ਕਿਸਾਨਾਂ ਦੇ ਕਰਜ਼ੇ ਨਾ ਚੁਕਾਉਣ ਨਾਲ ਖੇਤੀਬਾੜੀ ਵਿਕਾਸ ਬੈਂਕ ਦੀ ਸਥਿਤੀ ਖਰਾਬ

ਕਿਸਾਨਾਂ ਦੇ ਕਰਜ਼ੇ ਨਾ ਚੁਕਾਉਣ ਨਾਲ ਖੇਤੀਬਾੜੀ ਵਿਕਾਸ ਬੈਂਕ ਦੀ ਸਥਿਤੀ ਖਰਾਬ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800