No Result
View All Result
Tuesday, June 24, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

 ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ  ਦੁਹਰਾਈ


ਮਿਲਕਫੈੱਡ ਨੂੰ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਸੰਗਠਿਤ ਬਾਜ਼ਾਰਾਂ ਵਿੱਚ ਮੁੜ ਸੁਰਜੀਤ ਕਰਨ ਲਈ ਕੀਤੇ ਜਾਣਗੇ ਯਤਨ : ਮੁੱਖ ਮੰਤਰੀ


ਕਿਸਾਨਾਂ ਨੂੰ ਵੱਧ ਤੋਂ ਵੱਧ ਦੁੱਧ ਵੇਰਕਾ ਕੋਲ ਪਹੁੰਚਾਉਣ ਦੀ ਅਪੀਲ

ਚੰਡੀਗੜ੍ਹ, 22 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ।

ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ। ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ  ਕੀਤਾ ਜਾ ਰਿਹਾ ਹੈ। ਇਸ ਪਲਾਂਟ ਵਿੱਚ 50 ਐਮਟੀਪੀਡੀ  ਦਹੀਂ, 4 ਐਮਟੀਪੀਡੀ  ਘਿਓ  ਅਤੇ  50 ਐਮਟੀਪੀਡੀ  ਮੱਖਣ ਤਿਆਰ ਕੀਤਾ ਜਾਵੇਗਾ।

ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ  ਦੁੱਧ ਸ਼ਾਮਲ ਹੈ।

ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ  ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ  ਦੁੱਧ  ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ  ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ  ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ  ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।

ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ।

ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

Post Views: 142
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Aam Aadmi PartyAAPaap punjabbhagwant mann speechlatest interviewlatest news punjabLatest Punjab Newslive news bhagwant mannnews punjabpunjab election 2022Punjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਜ਼ਿਲ੍ਹਾ ਤਰਨ ਤਾਰਨ ਦੇ ਧਾਰਮਿਕ ਸਥਾਨਾਂ ਨੂੰ ਜਾਂਦੀਆਂ ਸੜਕਾਂ ਦੀ ਪਹਿਲ ਦੇ ਆਧਾਰ ‘ਤੇ ਕੀਤੀ ਜਾਵੇਗੀ ਮੁਰੰਮਤ-ਹਰਭਜਨ ਸਿੰਘ ਈ. ਟੀ. ਓ.

Next Post

ਲੈਂਡਿੰਗ ਦਾ ਅੰਤਿਮ ਫ਼ੈਸਲਾ ਖ਼ੁਦ ਲਵੇਗਾ ਚੰਦਰਯਾਨ

Next Post
ਚੰਦਰਯਾਨ-3 ਦੀ ਲਾਂਚਿੰਗ ਮੌਕੇ PM ਮੋਦੀ ਨੇ ਪੁਰਾਣੇ ਚੰਦ ਮਿਸ਼ਨਾਂ ਨੂੰ ਯਾਦ ਕੀਤਾ, ਇਸਰੋ ਨੂੰ ਦਿੱਤੀ ਵਧਾਈ

ਲੈਂਡਿੰਗ ਦਾ ਅੰਤਿਮ ਫ਼ੈਸਲਾ ਖ਼ੁਦ ਲਵੇਗਾ ਚੰਦਰਯਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In