ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) : ਹਿੰਦੂਸਤਾਨ ਦੀ ਅਜ਼ਾਦੀ ਅਤੇ ਖ਼ਾਲਸਾ ਪੰਥ ਦੀ ਚੜ੍ਹਦੀਕਲਾ ਲਈ ਕਹੂਟਾ ਦੇ ਸਿੱਖਾਂ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਅਤੇ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਗੁਰਦੁਆਰਾ ਨਵੀਨ ਸਿੰਘ ਸਭਾ ਧਰਮਪੁਰਾ ਬਜ਼ਾਰ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਰਾਗੀ, ਸਿੰਘਾਂ ਵੱਲੋਂ ਗੁਰਬਾਣੀ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸਮਾਗਮ ਵਿੱਚ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਅਸਥਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਕੇHਕੇH ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਤੋਂ ਇਲਾਵਾ ਰਾਜਨੀਤਿਕ, ਧਾਰਮਿਕ ਸ਼ਖਸੀਅਤਾਂ ਨੇ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਇਸ ਸਮਾਗਮ ਵਿੱਚ ਕਹੋਟਾ ਪੋਠੋਹਾਰ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਸੰਗਤਾਂ ਹਾਜ਼ਰ ਹੋਈਆਂ ਜੋ ਕਿ ਵੱਖ ਵੱਖ ਸ਼ਹਿਰਾਂ ਪਟਿਆਲਾ, ਨਾਭਾ, ਕੁਰੂਕਸ਼ੇਤਰ, ਚੰਡੀਗੜ੍ਹ, ਮੋਹਾਲੀ, ਰਾਜਪੁਰਾ, ਤੋਂ ਇਲਾਵਾ ਸੰਗਤਾਂ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਇਸ ਮੌਕੇ ਤੇ ਸH ਜਗਜੀਤ ਸਿੰਘ ਦਰਦੀ ,(ਚੇਅਰਮੈਨ ਚੜ੍ਹਦੀਕਲਾ ਗਰੁੱਪ) ਵੱਲੋਂ ਆਈਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਕਹੂਟਾ ਪੋਠੋਹਾਰ ਦੀ ਜੀਵਨੀ ਬਾਰੇ ਵਿਸ਼ੇਸ਼ ਤੌਰ ਤੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਜੋ ਸਮਾਗਮ ਉਲੀਕੇ ਗਏ ਹਨ ਇਨ੍ਹਾਂ ਮਹਾਨ ਸ਼ਹੀਦਾਂ ਦੀ ਸਿੱਖ ਪੰਥ ਨੂੰ ਬਹੁਤ ਵੱਡੀ ਦੇਣ ਹੈ। ਇਸ ਦੇ ਨਾਲ ਹੀ ਸH ਜਗਜੀਤ ਸਿੰਘ ਦਰਦੀ ਨੇ ਕਿਹਾ ਕਿ ਜੋ ਇਹ ਸੰਸਥਾ ਸਾਰੇ ਪਰਿਵਾਰ ਨੂੰ ਇਕੱਠਾ ਕਰਕੇ ਸਮਾਗਮ ਕਰ ਰਹੀ ਹੈ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਸ਼ਹੀਦਾਂ ਤੇ ਵਿਸਥਾਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਹੂਟਾ ਪੋਠੋਹਾਰ ਸ੍ਰੀ ਗੁਰੂ ਗੋਬਿੰਦਰ ਸਿੰਘ ਵੱਲੋਂ ਵਸਾਇਆ ਹੋਇਆ ਹੈ ਹਰ ਇੱਕ ਸਿੱਖ ਨੂੰ ਮਾਣ ਮਹਿਸੂਸ ਹੁੰਦਾ ਸੀ ਕਿ ਮੈਂ ਉਸ ਧਰਤੀ ਦਾ ਵਸਨੀਕ ਹਾਂ । ਇਸ ਦੇ ਨਾਲ ਹੀ ਸੰਬੋਧਨ ਕਰਦਿਆਂ ਕੇHਕੇH ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਨੇ ਆਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਮੈਂ ਇਸ ਸਮਾਗਮ ਵਿੱਚ ਆ ਕੇ ਜੋ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਨੇ ਧਰਮ ਦੀ ਖਾਤਰ ਸੀਸ ਵਾਰ ਦਿੱਤਾ। ਉਨ੍ਹਾਂ ਦੀ ਯਾਦ ਨੂੰ ਸਪਰਪਿਤ ਇਹੋ ਜਿਹੇ ਸਮਾਗਮ ਕਰਵਾਉਣੇ ਚਾਹੀਦੇ ਹਨ ਇਸ ਮੌਕੇ ਤੇ ਪ੍ਰਧਾਨ ਜਸਵੀਰ ਸਿੰਘ ਸੇਠੀ ਨੇ ਕਿਹਾ ਹੈ ਕਿ ਜੋ ਇਹ ਸੰਸਥਾ ਧਾਰਮਿਕ ਅਤੇ ਸਮਾਜਿਕ ਕਾਰਜ ਕਰ ਰਹੀ ਉਹ ਸੰਗਤਾਂ ਦੇ ਸਹਿਯੋਗ ਨਾਲ ਹੀ ਇਹ ਕੰਮ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਕਹੂਟਾ ਪੋਠੋਹਾਰ ਦੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਉਹ ਸਾਡੀ ਸੰਸਥਾ ਨਾਲ ਮਿਲ ਕੇ ਮਦਦ ਲੈ ਸਕਦਾ ਹੈ ਅਤੇ ਉਨ੍ਹਾਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਧ ਚੜ੍ਹ ਕੇ ਸਾਥ ਦੇਣ ਦੇ ਅਪੀਲ ਕੀਤੀ। ਇਸ ਮੌਕੇ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਹੈਡ ਗੰ੍ਰਥੀ ਭਾਈ ਪ੍ਰਨਾਮ ਸਿੰਘ ਵੱਲੋਂ ਅਰਦਾਸ ਉਪਰੰਤ ਇਸ ਗੌਰਵਮਈ ਇਤਿਹਾਸ ਤੇ ਚਾਨਣਾ ਪਾਉਂਦੇ ਹੋਏ ਮਾਣ ਮਹਿਸੂਸ ਕੀਤਾ ਅਤੇ ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਨ੍ਹਾਂ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ । ਇਸ ਮੌਕੇ ਤੇ ਆਈਆਂ ਹੋਈਆਂ ਮਹਾਨ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਤੇ ਰਵਿੰਦਰਪਾਲ ਸਿੰਘ ਸਕੱਤਰ, ਜਸਵੀਰ ਸਿੰਘ ਸੇਠੀ, ਸੁਰਜੀਤ ਸਿੰਘ, ਸੁਰਿੰਦਰ ਸਿੰਘ ਚੌਧਰੀ, ਮਨਪ੍ਰੀਤ ਸਿੰਘ, ਪ੍ਰਭਜੀਤ ਸਿੰਘ ਚੌਧਰੀ, ਜਗਜੀਤ ਸਿੰਘ, ਮਨਮੋਹਨ ਸਿੰਘ, ਜਸਵਿੰਦਰ ਮੋਹਨ ਸਿੰਘ, ਕੰਵਲਜੀਤ ਸਿੰਘ, ਅਮਰਜੀਤ ਸਿੰਘ , ਹਰਨਾਮ ਸਿੰਘ, ਚਰਨਜੀਤ ਬਖਸ਼ੀ , ਮਹਿੰਦਰਪਾਲ ਸਿੰਘ, ਜਗਪ੍ਰੀਤ ਸਿੰਘ, ਬਲਦੇਵ ਸਿੰਘ ਨਾਭਾ, ਮਨਮੋਹਨ ਸਿੰਘ, ਜਗਮੋਹਨ ਸਿੰਘ, ਹਰਜਿੰਦਰ ਸਿੰਘ, ਜਗਵੀਰ ਸਿੰਘ, ਕਰਨਲ ਰਘਵੀਰ ਸਿੰਘ ਸ਼ਾਹ, ਦਿਲਬਾਗ ਸਿੰਘ ਚੌਧਰੀ,ਕੇHਕੇH ਮਲਹੋਤਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ, ਸੁਰਿੰਦਰਜੀਤ ਸਿੰਘ ਵਾਲੀਆ ਵਾਈਸ ਚੈਅਰਮੈਨ ਪਨਸਪ ਬੋਰਡ ਪੰਜਾਬ ਤੋਂ ਇਲਾਵਾ ਸਮੂਹ ਸੰਗਤਾਂ ਹਾਜ਼ਰ ਸਨ।