No Result
View All Result
Friday, July 11, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ

admin by admin
in INDIA
0
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਪੀੜਤ ਮਹਿਲਾਵਾਂ ਲਈ ‘ਛਪਾਕ’ ਫ਼ਿਲਮ ਦੀ ਵਿਸ਼ੇਸ਼ ਸਕਰੀਨਿੰਗ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੈਂ ਤੇਜ਼ਾਬ ਪੀੜਤ ਮਹਿਲਾਵਾਂ ਦੇ ਹੌਸਲੇ ਨੂੰ ਸਲਾਮ ਕਰਦੀ ਹਾਂ : ਅਰੁਨਾ ਚੌਧਰੀ

ਚੰਡੀਗੜ•, 12 ਜਨਵਰੀ (ਪ੍ਰੈਸ ਕੀ ਤਾਕਤ ਬਿਊਰੋ) : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਢਿੱਲੋਂ ਪਲਾਜ਼ਾ ਜ਼ੀਰਕਪੁਰ ਦੇ ਸਹਿਯੋਗ ਨਾਲ ਆਈਨੌਕਸ ਪਲਾਜ਼ਾ, ਜ਼ੀਰਕਪੁਰ ਵਿਖੇ ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਲਈ ‘ਛਪਾਕ’ ਫਿਲਮ ਦੀ ਵਿਸ਼ੇਸ਼ ਸਕਰੀਨਿੰਗ ਕਰਵਾਉਣ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਸਕਰੀਨਿੰਗ ਮੌਕੇ ਪੰਜਾਬ ਦੀਆਂ 15 ਤੇਜ਼ਾਬ ਪੀੜਤ ਮਹਿਲਾਵਾਂ ਸ਼ਾਮਲ ਹੋਈਆਂ।

ਇਸ ਮੌਕੇ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱÎਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਉਹ ਤੇਜ਼ਾਬ ਪੀੜਤ ਮਹਿਲਾਵਾਂ ਵੱਲੋਂ ਭਾਰੀ ਔਕੜਾਂ ਦਾ ਸਾਹਮਣਾ ਕਰਦਿਆਂ ਉਨ•ਾਂ ਵੱਲੋਂ ਵਿਖਾਈ ਬਹਾਦਰੀ ਅਤੇ ਹੌਸਲੇ ਨੂੰ ਸਲਾਮ ਕਰਦੇ ਹਨ। ਉਨ•ਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਸੁਰੱਖਿਅਤ ਜਨਤਕ ਥਾਵਾਂ ਯਕੀਨੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ।

ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਾਂਚ ਬਿਊਰੋ ਦੀ ਰਿਪੋਰਟ ਮੁਤਾਬਕ ਤੇਜ਼ਾਬ ਹਮਲਿਆਂ ਨਾਲ ਸਬੰਧਤ 40 ਕੇਸ ਦਰਜ ਹਨ। ਇਨ•ਾਂ ਵਿਚੋਂ 11 ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਹੈ। ਉਨ•ਾਂ ਹੋਰ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਤੇਜ਼ਾਬ ਹਮਲੇ ਕਾਰਨ ਅਪਾਹਜ ਹੋ ਜਾਣ ਵਾਲੇ ਵਿਅਕਤੀਆਂ ਨੂੰ 750 ਰੁਪਏ ਪੈਨਸ਼ਨ ਦਿੱਤੀ ਜਾਂਦੀ ਹੈ। ਤੇਜ਼ਾਬ ਹਮਲੇ ਦੀਆਂ ਪੀੜਤ ਮਹਿਲਾਵਾਂ ਨੂੰ ਵਿੱਤੀ ਮਦਦ ਦੇਣ ਦੀ ਯੋਜਨਾ ਤਹਿਤ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਂਦੀ ਹੈ।
ਸ਼੍ਰੀਮਤੀ ਚੌਧਰੀ ਨੇ ਅੱਗੇ ਦੱਸਿਆ ਕਿ ਗ੍ਰਹਿ ਵਿਭਾਗ ਦੀ ਮੌਜੂਦਾ ਨੀਤੀ ਮੁਤਾਬਕ ਪ੍ਰਤੀ ਪੀੜਤ 3 ਲੱਖ ਰੁਪਏ ਦੇਣ ਦੀ ਵਿਵਸਥਾ ਹੈ ਅਤੇ ਹੁਣ ਤੱਕ ਗ੍ਰਹਿ ਵਿਭਾਗ ਵੱਲੋਂ 40 ਪੀੜਤਾਂ ਨੂੰ 83 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਤੇਜ਼ਾਬ ਰੱਖਣ ਅਤੇ ਇਸਦੀ ਵਿਕਰੀ ਨੂੰ ਨਿਯਮਤ ਕਰਨ ਲਈ ਪੰਜਾਬ ਪੋਜੈਸ਼ਨ ਅਤੇ ਸੇਲ ਰੂਲ, 2014 ਨੋਟੀਫਾਈ ਕੀਤਾ ਗਿਆ ਹੈ।

ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜ਼ਿਲ•ਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਅਤੇ ਆਈਨੌਕਸ ਪਲਾਜ਼ਾ ਦੇ ਮਾਲਕ ਸ਼੍ਰੀ ਕਰਨਇੰਦਰ ਸਿੰਘ ਢਿੱਲੋਂ, ਇੰਸਪੈਕਟਰ ਜਨਰਲ ਆਫ ਪੁਲਿਸ, ਪੰਜਾਬ ਵਿਭੂ ਰਾਜ, ਵਧੀਕ ਡਾਇਰੈਕਟਰ ਸ਼੍ਰੀਮਤੀ ਲਿਲੀ ਚੌਧਰੀ ਅਤੇ ਡਿਪਟੀ ਡਾਇਰੈਕਟਰ ਸ਼੍ਰੀ ਹਰਪਾਲ ਸਿੰਘ ਸ਼ਾਮਿਲ ਸਨ।

Post Views: 66
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: acid attack surviving womenAdditional Director Mrs. Lily ChowdhryChairman District Planning Committee Barnala and owner of INOX plaza Mr. Karaninder Singh DhillonDirector Mrs. Gurpreet Kaur SapraInspector General of PolicePunjabsafer public places for womenSalute courage of acid attack surviving women against heavy oddsspecial screening of the movie CHHAPAAK for the acid attack surviving womenVibhu RajWomen and Child Development Department Mrs. Raji P. Shrivastava
Previous Post

ਮੋਰਿਡਾ ਬੱਸ ਸਟੈਂਡ ਦੇ ਕੋਲ 20 ਕਰੋੜ ਦੀ ਲਾਗਤ ਨਾਲ ਬਣੇਗਾ ਅੰਡਰ ਪਾਸ: ਕੈਬਨਿਟ ਮੰਤਰੀ ਚੰਨੀ

Next Post

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰ•ਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

Next Post
ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰ•ਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

ਨੋਟਬੰਦੀ, ਜੀ.ਐਸ.ਟੀ. ਅਤੇ ਸੀ.ਏ.ਏ. ਨੇ ਸਹਾਇਕ ਖੇਤੀਬਾੜੀ ਨੂੰ ਬੁਰੀ ਤਰ•ਾਂ ਸੱਟ ਮਾਰੀ ਹੈ: ਤ੍ਰਿਪਤ ਬਾਜਵਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In