ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇਸ਼ ਦੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਸ੍ਰੀ ਮੋਦੀ ਨੇ ਕਿਹਾ ਕਿ ਪਿਛਲੇ 9 ਸਾਲਾਂ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤ ਵਿੱਚ ਲਗਾਤਾਰ ਫੈਸਲੇ ਲਏ ਗਏ ਹਨ ਅਤੇ ਕਿਸਾਨਾਂ ਲਈ ਬੀਜ ਤੋਂ ਲੈ ਕੇ ਮੰਡੀ ਤੱਕ ਦੇ ਨਵੇਂ ਪ੍ਰਬੰਧ ਕੀਤੇ ਹਨ।