Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਸਾਰੇ ਦੋਸ਼ ਘਟੀਆ ਤੇ ਬੇਬੁਨਿਆਦ: ਆਸ਼ੂ ਕਿਹਾ, ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ

admin by admin
in INDIA
0
ਸਾਰੇ ਦੋਸ਼ ਘਟੀਆ ਤੇ ਬੇਬੁਨਿਆਦ: ਆਸ਼ੂ ਕਿਹਾ,          ਦਾਗੀ ਡੀਐਸਪੀ ਨੇ ਆਪਦੇ ਸਿਆਸੀ ਆਕਾਵਾਂ ਦੇ ਇਸ਼ਾਰੇ ‘ਤੇ ਮੇਰੇ ਸਿਆਸੀ ਅਕਸ ਨੂੰ ਗੰਧਲਾ ਕਰਨ ਲਈ ਘੜੀ ਨਵੀਂ ਕਹਾਣੀ
0
SHARES
0
VIEWS
Share on FacebookShare on Twitter

ਚੰਡੀਗੜ•, 23 ਫਰਵਰੀ (ਵਰਸ਼ਾ ਵਰਮਾ) : ਪੰਜਾਬ ਦੇ ਖੁਰਾਕ ਸਿਵਲ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਐਤਵਾਰ ਨੂੰ ਉਨ•ਾਂ ਖਿਲਾਫ ਲਗਾਏ ਸਾਰੇ ਕਥਿਤ ਦੋਸ਼ਾਂ ਨੂੰ ਨਿਰਾਰਥਕ ਅਤੇ ਵਿਅੰਗਾਤਮਕ ਦੱਸਦਿਆਂ ਉਨਾਂ ਕਿਹਾ ਕਿ ਡੀਐਸਪੀ ਜਾਣ ਬੁੱਝ ਕੇ 30 ਸਾਲ ਪੁਰਾਣਾ ਕੇਸ ਉਛਾਲਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਵਿੱਚ ਮਾਣਯੋਗ ਅਦਾਲਤ ਨੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਨ•ਾਂ ਨੂੰ ਨਿਰਦੋਸ਼ ਘੋਸ਼ਿਤ ਕਰ ਦਿੱਤਾ ਸੀ।

ਇਥੇ ਜਾਰੀ ਇਕ ਬਿਆਨ ਵਿੱਚ ਆਸ਼ੂ ਨੇ ਕਿਹਾ ਕਿ ਇੱਕ ਦਾਗੀ ਪੁਲਿਸ ਅਧਿਕਾਰੀ ਵਲੋਂ ਉਨ•ਾਂ ‘ਤੇ ਲਗਾਈ ਦੋਸ਼ ਮਹਿਜ਼ ਝੂਠ ਦਾ ਪੁਲੰਦਾ ਹਨ ਅਤੇ ਡੀਐਸਪੀ ਦੀ ਇਸ ਝੂਠੀ ਦੂਸ਼ਣਬਾਜ਼ੀ ਦਾ ਇੱਕੋ ਇੱਕ ਮੰਤਵ ਉਨ•ਾਂ ਦੇ ਸਿਆਸੀ ਕਿਰਦਾਰ ‘ਤੇ ਧੱਬਾ ਲਾਉਣਾ ਹੈ।
ਮੰਤਰੀ ਨੇ ਕਿਹਾ ਕਿ ਦਾਗੀ ਡੀਐਸਪੀ ਇਸ ਸਮੇਂ ਅਜਿਹੀ ਬੇਬੁਨਿਆਦ ਤੇ ਝੂਠੀ ਕਹਾਣੀ ਨਾਲ ਸਾਹਮਣੇ ਆਉਣਾ ਉਸਦੇ ਅਸੀ ਮੰਤਵ ਨੂੰ ਦਰਸਾਉਂਦਾ ਹੈ।

ਉਨ•ਾਂ ਸਪੱਸ਼ਟ ਕੀਤਾ ਕਿ ਕੋਈ ਵੀ ਕਾਨੂੰਨ ਤੋਂ ਉੱਚਾ ਨਹੀਂ ਹੈ ਅਤੇ ਲੋਕਾਂ ਪ੍ਰਤੀ ਆਪਣੇ ਮਾੜੇ ਵਤੀਰੇ ਕਾਰਨ ਸਮੇਂ-ਸਮੇਂ ਮੁਅੱਤਲ ਕੀਤਾ ਜਾਂਦਾ ਇੱਕ ਪੁਲਿਸ ਅਧਿਕਾਰੀ ਆਪਣ ਆਪ ਨੂੰ ਝੂਠ ਅਤੇ ਭੱਦੀ ਬਿਆਨਬਾਜ਼ੀ ਨਾਲ ਉਸਾਰੀ ਧੂੰਏਂ ਦੀ ਦੀਵਾਰ ਪਿੱਛੇ ਲੁਕਾ ਨਹੀਂ ਸਕਦਾ।

ਆਪਣਾ ਗੁੱਸਾ ਜ਼ਾਹਰ ਕਰਦਿਆਂ ਮੰਤਰੀ ਨੇ ਕਿਹਾ ਕਿ ਇਨ•ਾਂ ਸ਼ਰਮਨਾਕ ਝੂਠਾ ਦਾ ਜਵਾਬ ਦੇਣਾ ਵੀ ਮੇਰੇ ਲਈ ਹੱਤਕ ਵਾਲੀ ਗੱਲ ਹੈ। ਇਹ ਸ਼ਰਮਨਾਕ ਸੀ ਕਿ ਮੇਰੇ ਪਰਿਵਾਰ ਦੇ ਇਕ ਮੈਂਬਰ ਦਾ ਨਾਮ ਇਸ ਵਿਚ ਖਿੱਚਿਆ ਜਾ ਰਿਹਾ ਹੈ ਜੋ ਹੁਣ ਦੁਨੀਆਂ ਵਿਚ ਨਹੀਂ ਹੈ। ਆਸ਼ੂ ਨੇ ਦੱਸਿਆ ਕਿ ਮੇਰੇ ਚਾਚੇ ਦੀ ਕੁਦਰਤੀ ਮੌਤ ਹੋ ਗਈ ਸੀ।

ਉਨ•ਾਂ ਕਿਹਾ ਕਿ ਮੇਰੀ ਜ਼ਿੰਦਗੀ ਜਾਂਚ -ਪੜਤਾਲ ਲਈ ਖੁੱਲੀ ਹੈ ਅਤੇ ਕਾਨੂੰਨੀ ਪ੍ਰਕਿਰਿਆਵਾਂ ਖਤਮ ਹੋਣ ਤੋਂ ਬਾਅਦ ਹੀ ਉਸ ਨੂੰ ਬਰੀ ਕਰ ਦਿੱਤਾ ਗਿਆ ਸੀ।

ਮੁਅੱਤਲ ਕੀਤੇ ਡੀ.ਐਸ.ਪੀ ਵੱਲੋਂ ਲਗਾਏ ਝੂਠੇ ਦੋਸ਼ਾਂ ‘ਤੇ ਸਖ਼ਤ ਵਿਰੋਧ ਕਰਦਿਆਂ ਆਸ਼ੂ ਨੇ ਕਿਹਾ ਕਿ ਜੇ ਉਹ ਕੁਝ ਕਹਿਣਾ ਚਾਹੁੰਦਾ ਹੈ ਤਾਂ ਉਸਨੂੰ ਅਦਾਲਤਾਂ ਕੋਲ ਜਾਣਾ ਚਾਹੀਦਾ ਜੋ ਅਜਿਹੇ ਮਾਮਲਿਆਂ ਦਾ ਫ਼ੈਸਲਾ ਕਰਨ ਦੇ ਪੂਰੀ ਤਰ•ਾਂ ਸਮਰੱਥ ਹਨ।

ਜਨਤਕ ਹਿੱਤਾਂ ਲਈ ਨਿੱਧੜਕਤਾ ਨਾਲ ਪਹਿਰਾ ਦੇਣ ਅਤੇ ਲੋਕਾਂ ਦੀ ਸੇਵਾ ਕਰਨ ਦੇ ਆਪਣੇ ਨਿੱਜੀ ਅਤੇ ਸੰਵਿਧਾਨਕ ਫਰਜ਼ ਨੂੰ ਦੁਹਰਾਉਂਦੇ ਹੋਏ ਆਸ਼ੂ ਨੇ ਕਿਹਾ ਕਿ ਕੁਝ ਵੀ ਉਨ•ਾਂ ਨੂੰ ਕਦੇ ਵੀ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਵਿਸ਼ਵਾਸ ਲਈ ਲੜਨ ਤੋਂ ਨਹੀਂ ਰੋਕ ਸਕੇਗਾ

Post Views: 41
Previous Post

ਪਟਿਆਲਾ ਹੈਰੀਟੇਜ ਫੈਸਟੀਵਲ-2020 : ਰਾਜਾ ਰਾਧਾ ਰੈਡੀ ਜੋੜੀ ਨੇ ਕੁਚੀਪੁਡੀ ਡਾਂਸ ਰਾਹੀਂ ਭਾਰਤ ਦੀ ਮਹਾਨਤਾ ਦਰਸਾਈ, ਦਰਸ਼ਕਾਂ ਦਾ ਮਨ ਮੋਹਿਆ

Next Post

ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ; ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ

Next Post
ਫੇਸਬੁੱਕ ‘ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ;  ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ

ਫੇਸਬੁੱਕ 'ਤੇ ਕੁੜੀ ਦੀ ਫੋਟੋ ਦੀ ਡੀ.ਪੀ ਲਗਾਉਣ ਦਾ ਮਾਮਲਾ ; ਵਿਦਿਆਰਥਣ ਨੇ ਤੇਲ ਛਿੜਕ ਕੇ ਲਗਾਈ ਅੱਗ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800