ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਠਿਓਗ ਉਪ ਮੰਡਲ ਵਿੱਚ ਅੱਜ ਬੱਸ ਦਰੱਖਤ ਨਾਲ ਟਕਰਾ ਕੇ ਪਲਟ ਗਈ, ਜਿਸ ਕਾਰਨ 10 ਯਾਤਰੀ ਜ਼ਖ਼ਮੀ ਹੋ ਗਏ। ਬੱਸ ਸ਼ਿਮਲਾ ਤੋਂ ਥਰੋਚ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਪੁਲੀਸ ਨੇ ਦੱਸਿਆ ਕਿ ਡਰਾਈਵਰ ਬੱਸ ‘ਤੇ ਕੰਟਰੋਲ ਗੁਆ ਬੈਠਾ, ਜਿਸ ਕਾਰਨ ਇਹ ਦਰੱਖਤ ਨਾਲ ਜਾ ਟਕਰਾਈ।