ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਖੇਡਾਂ ਵਿੱਚ ਪੰਜਾਬ ਨੂੰ ਮੁੜ ਨੰਬਰ ਇਕ ਬਣਾਉਣ ਲਈ ਵਚਨਬੱਧ: ਮੀਤ ਹੇਅਰ
ਚੰਡੀਗੜ੍ਹ, 27 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ।
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ ਅਤੇ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ। ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।