No Result
View All Result
Monday, July 20, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

12ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਸਕੂਲ ਦੇ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

admin by admin
in BREAKING, CHANDIGARH, CRIME, PUNJAB
0
12ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਸਕੂਲ ਦੇ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
0
SHARES
0
VIEWS
Share on FacebookShare on Twitter

ਮੋਹਾਲੀ : ਮੋਹਾਲੀ ਜ਼ਿਲ੍ਹੇ ਦੇ ਪਿੰਡ ਖਿਜਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਆਪਣੇ ਕੁੱਝ ਦੋਸਤਾਂ ਨਾਲ ਮਿਲ ਕੇ ਆਪਣੇ ਹੀ ਸਕੂਲ ਦੇ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਅਧਿਆਪਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਫਿਲਹਾਲ ਜ਼ਖਮੀ ਅਧਿਆਪਕ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਕੀਤਾ ਜਾ ਰਿਹਾ ਹੈ।

ਉਸ ਦੇ ਸਿਰ ‘ਤੇ ਚਾਰ ਟਾਂਕੇ ਲੱਗੇ ਹਨ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਸੂਤਰਾਂ ਮੁਤਾਬਕ ਅਧਿਆਪਕ ਨੇ ਵਿਦਿਆਰਥੀ ਨੂੰ ਕਿਸੇ ਗੱਲ ਤੋਂ ਝਿੜਕਿਆ ਸੀ। ਇਸ ਕਾਰਨ ਵਿਦਿਆਰਥੀ ਗੁੱਸੇ ‘ਚ ਸੀ। ਹਸਪਤਾਲ ‘ਚ ਦਾਖ਼ਲ ਅਧਿਆਪਕ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਪ੍ਰਾਰਥਨਾ ਸਭਾ ‘ਚ ਖੜ੍ਹਾ ਸੀ। ਉਦੋਂ ਇਸੇ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਆਪਣੇ ਬਾਹਰਲੇ ਦੋਸਤਾਂ ਨਾਲ ਆਇਆ ਅਤੇ ਉਨ੍ਹਾਂ ‘ਤੇ ਪਿੱਛਿਓਂ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਸਿਰ ‘ਤੇ ਵਾਰ ਕੀਤਾ।

ਇਸ ਕਾਰਨ ਸਿਰ ‘ਤੇ ਡੂੰਘੇ ਜ਼ਖ਼ਮ ਹੋ ਗਏ ਹਨ। ਹੋਰ ਅਧਿਆਪਕਾਂ ਨੂੰ ਆਉਂਦਾ ਦੇਖ ਕੇ ਹਮਲਾਵਰ ਭੱਜ ਗਏ। ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ, ਮਨਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇਸ ਹਮਲੇ ਦੀ ਸਖ਼ਤ ਨਿਖ਼ੇਧੀ ਕਰਦਿਆਂ ਠੋਸ ਕਾਰਵਾਈ ਦੀ ਮੰਗ ਕੀਤੀ ਹੈ। ਸਕੂਲ ਪ੍ਰਸ਼ਾਸਨ ਵੱਲੋਂ ਵੀ ਪੁਲਸ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਗਲਤ ਅਨਸਰਾਂ ਨੂੰ ਨੱਥ ਪਾ ਕੇ ਅਧਿਆਪਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

Post Views: 93
Previous Post

2023 ”ਚ ਬਣੇਗੀ ਭਗਵਾਨ ਕ੍ਰਿਸ਼ਨ ਦੀ ਸਭ ਤੋਂ ਉੱਚੀ ਮੂਰਤੀ

Next Post

ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਵੱਲੋਂ TET ਪਾਸ ਦੀ ਸ਼ਰਤ ਰੱਖਣ ਤੋਂ ਹੈ ਨਾਰਾਜ਼

Next Post
ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਵੱਲੋਂ TET ਪਾਸ ਦੀ ਸ਼ਰਤ ਰੱਖਣ ਤੋਂ ਹੈ ਨਾਰਾਜ਼

ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਕੇ ਪੰਜਾਬ ਸਰਕਾਰ ਵੱਲੋਂ TET ਪਾਸ ਦੀ ਸ਼ਰਤ ਰੱਖਣ ਤੋਂ ਹੈ ਨਾਰਾਜ਼

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800