No Result
View All Result
Monday, June 23, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

18 ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਦਿੱਲੀ ਕੂਚ ਕਰਨ ਦਾ ਐਲਾਨ

admin by admin
in BREAKING, COVER STORY, PUNJAB
0
ਖੇਤੀਬਾੜੀ ਵਿਭਾਗ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ: ਰਣਦੀਪ ਨਾਭਾ

file pic

  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਉੱਤਰੀ ਭਾਰਤ ਦੀਆਂ 18 ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਸਾਨੀ ਮੰਗਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਲਈ ਦਿੱਲੀ ਕੂਚ ਦਾ ਐਲਾਨ ਕੀਤਾ ਹੈ।

ਇੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚੋਂ ਜਥੇਬੰਦੀਆਂ ਨੇ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਅਤੇ ਦਿੱਲੀ ਮੋਰਚੇ ਦੌਰਾਨ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਵੱਡੇ ਸੰਘਰਸ਼ਾਂ ਦੀ ਤਿਆਰੀ ਵਜੋਂ 2 ਜਨਵਰੀ ਨੂੰ ਮਾਝੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਤੇ ਮਾਲਵਾ ਅੰਦਰ ਬਰਨਾਲਾ ਵਿੱਚ 6 ਜਨਵਰੀ ਨੂੰ ਵੱਡੇ ਇੱਕਠ ਕੀਤੇ ਜਾਣਗੇ। ਇਨ੍ਹਾਂ ਇਕੱਠਾਂ ਦੌਰਾਨ ਦਿੱਲੀ ਕੂਚ ਦੀਆਂ ਤਰੀਕਾਂ ਐਲਾਨੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਦੋਹਾਂ ਫੋਰਮਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਗਾਰੰਟੀ ਕਾਨੂੰਨ ਬਣਾ ਕੇ ਸਾਰੀਆਂ ਫ਼ਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ, ਪਿਛਲੇ ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿੰਦੀਆਂ ਮੰਗਾਂ ਜਿਵੇਂ ਕਿ ਲਖੀਮਪੁਰ ਖੀਰੀ ਕਤਲ ਕਾਂਡ ਦਾ ਇਨਸਾਫ਼ ਦੇਣ, ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰ ਕੇ ਗ੍ਰਿਫਤਾਰ ਕਰਨ, ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ, ਸਾਰੇ ਕਥਿਤ ਦੋਸ਼ੀਆਂ ’ਤੇ ਬਣਦੀ ਕਾਰਵਾਈ ਅਤੇ ਹੋਏ ਸਮਝੌਤੇ ਅਨੁਸਾਰ ਜ਼ਖਮੀਆਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ, ਦਿੱਲੀ ਮੋਰਚੇ ਸਮੇਤ ਦੇਸ਼ ਭਰ ਦੇ ਸਾਰੇ ਅੰਦੋਲਨਾਂ ਦੌਰਾਨ ਪਾਏ ਗਏ ਹਰ ਤਰ੍ਹਾਂ ਦੇ ਕੇਸ ਰੱਦ ਕਰਨ, ਅੰਦੋਲਨਾਂ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣ ਆਦਿ ਮਸਲੇ ਹੱਲ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਜਸਵਿੰਦਰ ਸਿੰਘ ਲੌਂਗੋਵਾਲ, ਮਨਜੀਤ ਸਿੰਘ ਨਿਆਲ, ਗੁਰਮੀਤ ਸਿੰਘ ਮਾਂਗਟ, ਬਲਦੇਵ ਸਿੰਘ ਜ਼ੀਰਾ, ਅਮਰਜੀਤ ਮੋਹੜੀ, ਤੇਜਬੀਰ ਸਿੰਘ, ਗੁਰਵਿੰਦਰ ਸਿੰਘ ਸਦਰਪੁਰਾ, ਗੁਰਿੰਦਰ ਸਿੰਘ ਭੰਗੂ, ਕੁਲਵਿੰਦਰ ਸਿੰਘ ਸੋਨੀ ਅਤੇ ਕੰਵਰਦਲੀਪ ਸੈਦੋਲੇਹਲ ਸ਼ਾਮਲ ਸਨ।

Post Views: 68
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: daily hindi newspaper patiala Punjabdaily punjabi newspaper patiala punjablatest breaking news Punjablatest Indian hindi newslatest political news Punjablatest punjabi newspress ki takat daily newspaperpress ki taquat daily hindi newspaperPRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALApress ki taquat daily punjabi newspapertop 10 newspaper of Punjab
Previous Post

ਸ਼ਾਹਰੁਖ ਨੇ ‘ਡੰਕੀ’ ਦੇ ਅਰਥ ਦੱਸਦਿਆਂ ‘ਓ ਮਾਹੀ’ ਗੀਤ ਦਾ ਟੀਜ਼ਰ ਰਿਲੀਜ਼ ਕੀਤਾ

Next Post

ਪਟਿਆਲਾ ਪੁਲੀਸ ਨੇ ਸਤਿੰਦਰ ਸਰਤਾਜ ਦਾ ਸ਼ੋਅ ਬੰਦ ਕਰਵਾਇਆ

Next Post
ਪਟਿਆਲਾ ਪੁਲੀਸ ਨੇ ਸਤਿੰਦਰ ਸਰਤਾਜ ਦਾ ਸ਼ੋਅ ਬੰਦ ਕਰਵਾਇਆ

ਪਟਿਆਲਾ ਪੁਲੀਸ ਨੇ ਸਤਿੰਦਰ ਸਰਤਾਜ ਦਾ ਸ਼ੋਅ ਬੰਦ ਕਰਵਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In