ਪਟਿਆਲਾ 1 ਮਈ (ਸੁਨੀਤਾ ਵਰਮਾ/ਪੀਤਾਂਬਰ ਸ਼ਰਮਾ) : ਪਟਿਆਲਾ ਵਿਚ 24 ਹੋਰ ਕਰੋਨਾ ਵਾਇਰਸ ਦੇ ਮਰੀਜ ਆ ਗਏ ਹਨ ਜਿਸ ਨਾਲ ਹੁਣ ਇਹ ਗਿਣਤੀ 65 ਤੋਂ ਵੱਧ ਕੇ 89 ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਹ 24 ਮਰੀਜ ਬਾਹਰੋਂ ਆਏ ਹਨ ਅਤੇ ਧਰਮ ਸਥਾਨ *ਤੇ ਦਰਸ਼ਨ ਕਰਨ ਗਏ ਸਨ।ਜਿਸ ਨਾਲ ਲੋਕਾਂ ਵਿਚ ਚਿੰਤਾ ਦੇਖੀ ਜਾ ਰਹੀ ਹੈ।
ਪਟਿਆਲਾ ਜ਼ਿਲ੍ਹੇ ਦੇ ਮਹਾਰਾਸ਼ਟਰ ਤੋ ਪਰਤੇ ਸ਼ਰਧਾਲੂਆਂ ਵਿਚੋਂ ਅੱਜ ਮਿਤੀ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਆਏ 24 ਮਾਮਲਿਆਂ ਵਿਚੋਂ 21 ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹਨ । ਜਦੋਂਕਿ 1 ਸੰਗਰੂਰ, 1 ਜਲੰਧਰ ਅਤੇ 1 ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਹੈ। ਪੰਜਾਬ ਦੇ ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਕੋਰੋਨਾ ਦੀ ਜਾਂਚ ਲਈ ਨਾਂਦੇੜ ਸਾਹਿਬ ਤੋਂ ਪਰਤੇ 95 ਵਿਅਕਤੀਆਂ ਦੇ ਨਮੂਨੇ ਲਏ ਗਏ ਸਨ । ਜਿਨ੍ਹਾਂ ਵਿਚੋਂ 24 ਜਣਿਆ ਦੀ ਕੋਰੋਨਾ ਤੋਂ ਪੀੜਤ ਹੋਣ ਦੀ ਰਿਪੋਰਟ ਪਾਜ਼ੀਟਿਵ ਆਈ ਹੈ । ਜਦਕਿ 71 ਵਿਅਕਤੀਆਂ ਦੀ ਰਿਪੋਰਟ ਨੈਗਟਿਵ ਆਈ ਹੈ । ਸਿਹਤ ਵਿਭਾਗ ਵਲੋਂ ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਤੋਂ ਪੀੜਤ ਹੋਣ ਵਾਲੇ ਵਿਅਕਤੀ ਨਾਂਦੇੜ ਸਾਹਿਬ ਤੋਂੋ ਪਰਤੇ ਸਨ । ਇਨ੍ਹਾਂ ਕੇਸਾਂ ਨਾਲ ਪਟਿਆਲਾ ਜਿਲ੍ਹੇ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 65 + 24 = 89 ਹੋ ਗਈ ਹੈ । ਇਸ ਦੀ ਪੁਸ਼ਟੀ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲੋਹਤਰਾ ਨੇ ਕੀਤੀ।
ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਲਾਗੂ ਕਰਫਿਊ ਅਤੇ ਪੰਜਾਬ ਸਰਕਾਰ ਵੱਲੋਂ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਜਾਰੀ ਦਿਸ਼ਾ ਨਿਰਦੇਸ਼ਾਂ ਸਮੇਤ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਸਰਕਾਰੀ ਇਮਾਰਤਾਂ ਨੂੰ ਕਵਾਰੰਟਾਈਨ ਸੈਂਟਰ ਬਣਾਇਆ ਗਿਆ ਹੈ।
ਇਸ ਤਹਿਤ ਅੱਜ ਇੱਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਤਹਿਤ ਕੋਰੋਨਾਵਾਇਰਸ ਦੀ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿੱਚ ਪੈਂਦੇ ਸਾਰੇ ਸੀਨੀਅਰ ਸੈਕੰਡਰੀ, ਮਿਡਲ, ਪ੍ਰਾਇਮਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਕਵਾਰੰਟਾਈਨ ਸੈਂਟਰ ਘੋਸ਼ਿਤ ਕੀਤਾ ਹੈ। ਇਨ੍ਹਾਂ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਕੂਲਾਂ ਵਿੱਚ ਲੋੜੀਂਦੀਆਂ ਜਰੂਰੀ ਸੁਵਿਧਾਵਾਂ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।