ਰਾਜਪੁਰਾ 27ਅਗਸਤ (ਗੁਰਪ੍ਰੀਤ ਧੀਮਾਨ) :_ਅੱਜਕੱਲ੍ਹ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਸੀਸੀਟੀਵੀ ਦੇ ਲੱਗੇ ਕੈਮਰਿਆਂ ਦੀ ਵੀ ਪ੍ਰਵਾਹ ਨਹੀਂ ਕਰਦੇ ਬੀਤੀ ਰਾਤ ਰਾਜਪੁਰਾ ਦੇ ਦੁਰਗਾ ਮੰਦਰ ਰੋਡ ਤੇ ਸਥਿੱਤ 3 ਦੁਕਾਨਾ ਤੇ ਚੋਰਾਂ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਦੁਕਾਨ ਮਾਲਕ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਬੀਤੀ ਦੇਰ ਰਾਤ ਤਕਰੀਬਨ 2.45 ਤੇ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਅਤੇ ਤਕਰੀਬਨ 3.50 ਤੇ ਚੌਂਕੀਦਾਰ ਵਲੋਂ ਮੈਨੂੰ ਫੋਨ ਕਰਕੇ ਸੂਚਿਤ ਕੀਤਾ ਗਿਆ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਤੋੜ ਦਿੱਤੇ ਗਏ ਹਨ। ਇਸ ਮੌਕੇ ਉਹਨਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਹਜ਼ਾਰਾਂ ਰੁਪਏ ਦੀ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਮੌਕੇ ਦੁਕਾਨ-ਮਾਲਕ ਨੇ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਦੇ ਨਾਲ-ਨਾਲ ਹੋਰ ਦੋ ਦੁਕਾਨਾਂ ਵਿੱਚ ਵੀ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਮੇਰੀ ਦੁਕਾਨ ਵਿਚੋਂ ਕਈ ਹਜ਼ਾਰਾਂ ਰੁਪਏ ਦੇ ਮੋਬਾਇਲ ਅਸੈਸਰੀ,ਮੋਬਾਇਲ ਫੋਨ ਅਤੇ ਹੋਰ ਕੀਮਤੀ ਸਮਾਨ ਨੂੰ ਚੋਰਾਂ ਵੱਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ। ਇਸ ਮੌਕੇ ਜਦੋਂ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਅਸੀਂ ਉਕਤ ਦੁਕਾਨਦਾਰਾਂ ਦੇ ਬਿਆਨ ਲੈ ਲਏ ਹਨ ਅਤੇ ਸੀਸੀਟੀਵੀ ਫੁਟੇਜ ਵੀ ਦੇਖ ਲਈ ਹੈ ਜਿਸ ਨਾਲ ਚੋਰਾਂ ਨੂੰ ਫੜਨ ਵਿਚ ਆਸਾਨੀ ਹੋਵੇਗੀ ਪੁਲੀਸ ਵੱਲੋਂ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਉਹ ਜਲਦੀ ਤੋਂ ਜਲਦੀ ਚੋਰਾਂ ਨੂੰ ਫੜ ਲੈਣਗੇ।