ਬਿਹਾਰ ਦੇ ਬਕਸਰ ਜ਼ਿਲ੍ਹੇ ਵਿਚ ਦੇਰ ਰਾਤ ਰੇਲ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖ਼ਮੀ ਹੋ ਗਏ। ਪੂਰਬੀ ਮੱਧ ਰੇਲਵੇ ਦੇ ਜਨਰਲ ਮੈਨੇਜਰ ਤਰੁਣ ਪ੍ਰਕਾਸ਼ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਘੂਨਾਥਪੁਰ ਪਹੁੰਚ ਗਏ ਹਨ, ਜਿੱਥੇ ਦਿੱਲੀ ਦੇ ਆਨੰਦ ਵਿਹਾਰ ਟਰਮੀਨਲ ਤੋਂ ਆ ਰਹੀ ਨਾਰਥ ਈਸਟ ਐਕਸਪ੍ਰੈਸ ਦੇ ਕਈ ਡੱਬੇ ਪਟੜੀ ਤੋਂ ਉਤਰ ਗਏ।

