ਦੇਸ਼ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ 692 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 4,097 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰੋਨਾ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਮੰਤਰਾਲੇ ਦੇ ਅੰਕੜਿਆਂ ਅਨੁਸਾਰ ਕੋਵਿਡ-19 ਕਾਰਨ ਮਹਾਰਾਸ਼ਟਰ ਵਿੱਚ ਦੋ ਅਤੇ ਕਰਨਾਟਕ, ਕੇਰਲ, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਇੱਕ-ਇੱਕ ਮਰੀਜ਼ ਦੀ ਮੌਤ ਹੋਈ ਹੈ।