ਲੁਧਿਆਣਾ, 20 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ): ਸੂਬੇ ਭਰ ਦੇ ਸਰਕਾਰੀ ਸਕੂਲਾਂ ‘ਚ ਗੁਣਵੱਤਾ ਸਿੱਖਿਆ ਮੁਹੱਈਆ ਕਰਵਾਉਣ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਤੋਂ ਜਾਣੂੰ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ 72 ਸਕੂਲਾਂ ਪ੍ਰਿੰਸੀਪਲਾਂ ਦਾ ਇਕ ਜੱਥਾ 28 ਜੁਲਾਈ ਤੱਕ ਟ੍ਰੇਨਿੰਗ ਪ੍ਰਾਪਤ ਕਰਨ ਲਈ ਪ੍ਰਿੰਸੀਪਲ ਅਕੈਡਮੀ ਸਿੰਗਾਪੁਰ ਜਾਵੇਗਾ।
ਇਸ ਟ੍ਰੇਨਿੰਗ ਪ੍ਰੋਗਰਾਮ ‘ਚ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ/ਡਾਈਟਸ ਦੇ 72 ਪ੍ਰਿੰਸੀਪਲ ਹਿੱਸਾ ਲੈਣਗੇ। ਇਨ੍ਹਾਂ ‘ਚ ਲੁਧਿਆਣਾ ਤੋਂ ਕਰਮਜੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰ. ਸਕੂਲ ਬੁਟਾਹਰੀ, ਅਮਨਦੀਪ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰਡਰੀ ਸਕੂਲ ਬੋਪਾਰਾਏ ਕਲਾਂ, ਨਰਿੰਦਰਪਾਲ ਸਿੰਘ ਪ੍ਰਿੰਸੀਪਲ ਸ.ਸ.ਸ. ਮਾਨਕੀ, ਬਲਵੀਰ ਕੌਰ ਸ.ਸ.ਸ.ਸ. ਸਕੂਲ ਜਗਰਾਓਂ ਬ੍ਰਿਜ ਲੁਧਿਆਣਾ ਹਿੱਸਾ ਲੈਣਗੇ।
ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੂੰ ਸਿੱਖਿਆ ਮੰਤਰੀ ਦੇ ਨਾਲ ਮੁਲਾਕਾਤ ਲਈ 21 ਜੁਲਾਈ ਨੂੰ ਦੁਪਹਿਰ 3 ਵਜੇ ਤੱਕ ਕਿਸਾਨ ਭਵਨ ਚੰਡੀਗੜ੍ਹ ‘ਚ ਰਿਪੋਰਟ ਕਰਨਾ ਹੋਵੇਗਾ।